
ਹੁਣ ਸੂਬੇ ਦੇ ਹਰ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ
ਅੰਮ੍ਰਿਤਸਰ: ਪੰਜਾਬ ਵਿਚ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਹੁਣ ਹਰ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਸੁਝਾਅ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।
ਜਿਸ ਅਨੁਸਾਰ ਹੁਣ ਸੂਬੇ ਦੇ ਹਰ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ। ਜਿਸ ਨਾਲ ਡਰੋਨ ਦਾ ਪਤਾ ਲੱਗ ਸਕੇਗਾ ਕਿ ਡਰੋਨ ਕਿੱਥੋਂ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਦੇ ਰਹਿੰਦੇ ਹਨ ਅਤੇ ਡਰੋਨ ਦੀ ਸਮੱਸਿਆ ਬਹੁਤ ਗੰਭੀਰ ਹੈ ਕਿਉਂਕਿ ਹੁਣ ਡਰੋਨਾਂ ਰਾਹੀਂ ਨਸ਼ਾ, ਹਥਿਆਰ ਅਤੇ ਪੈਸਾ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਪੁਲਿਸ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।