
ਸ਼ਹੀਦ ਦੇ ਪ੍ਰਵਾਰ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਗਟਾਈ ਹਮਦਰਦੀ
ਚੰਡੀਗੜ੍ਹ: ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾਅ ਰਿਹਾ ਸ੍ਰੀ ਅਨੰਦਪੁਰ ਸਾਹਿਬ ਦਾ ਜਵਾਨ ਜਤਿੰਦਰ ਸਿੰਘ ਸ਼ਹੀਦ ਹੋ ਗਿਆ। ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਤਰਫ਼ ਮਜਾਰੀ ਦੇ ਨਿਵਾਸੀ ਅਤੇ ਭਾਰਤੀ ਫੌਜ ਵਿਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਜਤਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਸਿੱਕਮ ਬਾਰਡਰ ਤੇ ਸ਼ਹੀਦ ਹੋਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਰਾਹੁਲ ਨੇ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਵਾਲੇ ਗਿਗ ਵਰਕਰਾਂ ਲਈ ਰਾਜਸਥਾਨ ਦੇ ਨਵੇਂ ਕਾਨੂੰਨ ਦੀ ਕੀਤੀ ਸ਼ਲਾਘਾ
ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਕੁਰਬਾਨੀ ਨੂੰ ਯਾਦ ਰੱਖਣਗੀਆਂ।