
ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਕਰੀਬ 2 ਲੱਖ ਦੀ ਲੁੱਟੀ ਰਕਮ ਬਰਾਮਦ
ਜਲੰਧਰ: ਫਿਲੌਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਫਿਲੌਰ ਦੀ ਟੀਮ ਨੇ ਮੈਨੇਜਰ ਦੀ ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ। ਟੋਲ ਪਲਾਜ਼ਾ 'ਤੇ 2 ਦੋਸ਼ੀਆਂ ਨੂੰ ਚੋਰੀ ਦੀ ਰਕਮ ਸਮੇਤ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਸੂਬਾ ਉਪ ਪੁਲਿਸ ਕਪਤਾਨ ਜਗਦੀਸ਼ ਰਾਜ ਨੇ ਦਸਿਆ ਕਿ 24 ਜੁਲਾਈ ਨੂੰ ਟੋਲ ਪਲਾਜ਼ਾ ਲਾਡੋਵਾਲ ਜ਼ਿਲ੍ਹਾ ਲੁਧਿਆਣਾ ਦੇ ਮੈਨੇਜਰ ਸੁਦਾਕਰ ਸਿੰਘ ਪੁੱਤਰ ਤਿਲਕਧਾਰੀ ਸਿੰਘ ਵਾਸੀ ਪਿੰਡ ਲੋਧਵਾ ਜਮਾਲਪੁਰ ਜ਼ਿਲ੍ਹਾ ਮਿਰਜ਼ਾਪੁਰ ਉੱਤਰ ਪ੍ਰਦੇਸ਼ ਨੇ ਬਿਆਨ ਦਰਜ ਕਰਵਾਏ ਸਨ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਕੁੱਟਮਾਰ ਕਰਕੇ 23 ਲੱਖ 50 ਹਜ਼ਾਰ ਰੁਪਏ ਖੋਹ ਲਏ ਹਨ।
ਇਹ ਵੀ ਪੜ੍ਹੋ: ਗਾਇਬ ਸਿੱਕਿਆਂ ਦਾ ਮਾਮਲਾ ਹੱਲ ਕਰਨ ਲਈ ਐਸ.ਆਈ.ਟੀ. ਦਾ ਗਠਨ
ਮੁਕੱਦਮਾ ਦਰਜ ਕਰਨ ਉਪਰੰਤ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਫਿਲੌਰ ਨੇ ਆਪਣੀ ਟੀਮ ਸਮੇਤ ਸਪੈਸ਼ਲ ਆਪ੍ਰੇਸ਼ਨ ਦੌਰਾਨ ਦੋਸ਼ੀ ਮਨਪ੍ਰੀਤ ਸੱਲਣ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਮਹਿਰਮਪੁਰ ਨੂੰ ਗ੍ਰਿਫਤਾਰ ਕਰ ਲਿਆ। ਉਸ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਚਾਕੂ ਅਤੇ 1,05,000/- ਰੁਪਏ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ: ਰੋਜ਼ੀ ਰੋਟੀ ਲਈ ਬੈਂਗਲੁਰੂ ਗਈ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਇਕ ਹੋਰ ਦੋਸ਼ੀ ਗੁਰਜੀਤ ਸਿੰਘ ਉਰਫ ਵਿੱਕੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਲੁਹਾਰਾਂ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 95,000/- ਰੁਪਏ ਤੇ ਕਿਰਪਾਨ ਬਰਾਮਦ ਕੀਤੀ ਗਈ ਹੈ। ਮਾਮਲੇ 'ਚ ਹੁਣ ਤੱਕ 5 ਦੋਸ਼ੀ ਨਾਮਜ਼ਦ ਕੀਤੇ ਗਏ ਹਨ। ਬਾਕੀ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਦਾ ਗਠਨ ਕਰ ਦਿਤਾ ਗਿਆ ਹੈ, ਜਿਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।