Machiwara Sahib News : ਮਾਛੀਵਾੜਾ ਸਾਹਿਬ ’ਚ ਸ਼ੱਕੀ ਹਾਲਤਾਂ ’ਚ 2 ਨੌਜਵਾਨਾਂ ਦੀ ਹੋਈ ਮੌ+ਤ 

By : BALJINDERK

Published : Jul 26, 2024, 7:16 pm IST
Updated : Jul 26, 2024, 7:17 pm IST
SHARE ARTICLE
ਮ੍ਰਿਤਕਾਂ ਦੀਆਂ ਫਾਈਲ ਫੋਟੋਆਂ
ਮ੍ਰਿਤਕਾਂ ਦੀਆਂ ਫਾਈਲ ਫੋਟੋਆਂ

Machiwara Sahib News : ਇੱਕ ਹੀ ਕਮਰੇ ’ਚ ਮਿਲੀਆਂ ਦੋਵਾਂ ਲਾਸ਼ਾਂ

Machiwara Sahib News : ਸਥਾਨਕ ਕੁਹਾੜਾ ਰੋਡ ’ਤੇ ਸਥਿਤ ਮਾਡਲ ਟਾਊਨ ਕਾਲੋਨੀ ਵਿਖੇ ਇੱਕ ਕਮਰੇ ਅੰਦਰ ਸ਼ੱਕੀ ਹਾਲਤ ’ਚ 2 ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਜਿਨ੍ਹਾਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪੂ (24) ਵਾਸੀ ਬਿਹਾਰ, ਹਾਲ ਵਾਸੀ ਗੁਰੂਗੜ੍ਹ ਅਤੇ ਵਿਜੈ ਕੁਮਾਰ (24) ਵਾਸੀ ਗੁਰੂਗੜ੍ਹ ਵਜੋਂ ਹੋਈ। 

ਇਹ ਵੀ ਪੜੋ:Paris Olympics 2024 : ਓਲੰਪਿਕ ਸ਼ੁਰੂ ਹੋਣ ਤੋਂ ਕੁਝ ਘੰਟੇ ਪਹਿਲਾਂ ਫਰਾਂਸ ’ਚ ਰੇਲਵੇ ਲਾਈਨ ਦੀ ਭੰਨਤੋੜ

ਪ੍ਰਾਪਤ ਜਾਣਕਾਰੀ ਅਨੁਸਾਰ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੋਵੇਂ ਹੀ ਕੁਹਾੜਾ ਰੋਡ ’ਤੇ ਸਥਿਤ ਇੱਕ ਫੈਕਟਰੀ ਵਿਚ ਮਕੈਨਿਕ ਵਜੋਂ ਕੰਮ ਕਰਦੇ ਸਨ। ਮ੍ਰਿਤਕ ਦੀਪੂ ਦੇ ਪਿਤਾ ਸੁਲੱਖਣ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਵਿਚ ਉਸਦਾ ਇੱਕ ਲੜਕਾ ਤੇ ਇੱਕ ਭਾਣਜਾ ਹੈ ਜੋ ਆਪਸ ਵਿਚ ਰਿਸ਼ਤੇਦਾਰ ਹਨ। ਸੁਲੱਖਣ ਕੁਮਾਰ ਨੇ ਦੱਸਿਆ ਕਿ ਉਹ ਕੱਲ੍ਹ ਦੋਵੇਂ ਸ਼ਾਮ ਨੂੰ ਇਹ ਆਖ ਕੇ ਘਰੋਂ ਗਏ ਕਿ ਉਹ ਧਾਰਮਿਕ ਅਸਥਾਨ ’ਤੇ ਮੱਥਾ
ਟੇਕਣ ਲਈ ਜਾ ਰਹੇ ਹਨ। ਅੱਜ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਇਹ ਦੋਵੇਂ ਬੇਹੋਸ਼ੀ ਦੀ ਹਾਲਤ ਵਿਚ ਮਾਡਲ ਟਾਊਨ ਵਿਖੇ ਇੱਕ ਕਮਰੇ ਵਿਚ ਪਏ ਹਨ ਅਤੇ ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ। 

ਇਹ ਵੀ ਪੜੋ:Ludhiana News : ਲੁਧਿਆਣਾ ਦਾ ਮਿੱਢਾ ਫਾਟਕ ਭਲਕੇ ਤੋਂ ਰਹਿਣਗੇ ਬੰਦ 

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ। ਇਨ੍ਹਾਂ ’ਚੋਂ ਮ੍ਰਿਤਕ ਦੀਪਕ ਕੁਮਾਰ ਦਾ ਵਿਆਹ ਹੋਇਆ ਸੀ ਜਦਕਿ ਦੂਜਾ ਅਜੇ ਕੁਆਰਾ ਸੀ। ਇਨ੍ਹਾਂ ਦੋਵਾਂ ਮ੍ਰਿਤਕਾਂ ਦਾ ਪਿਛੋਕੜ ਬਿਹਾਰ ਦਾ ਦੱਸਿਆ ਜਾ ਰਿਹਾ ਹੈ, ਪਰ ਹੁਣ ਇਹ ਪਰਿਵਾਰ ਸਮੇਤ ਪਿੰਡ ਗੁਰੂਗੜ੍ਹ ਵਿਖੇ ਰਹਿੰਦੇ ਸਨ। ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ
ਕਿ ਇਹ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਮਰੇ ਵਿਚ ਕੁਝ ਖਾਣ- ਪੀਣ ਦਾ ਸਮਾਨ ਵੀ ਮਿਲਿਆ ਹੈ ਜੋ ਕਿ ਕਬਜ਼ੇ ’ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਨ੍ਹਾਂ ਦੀ ਮੌਤ ਕੋਈ ਜ਼ਹਿਰੀਲਾ ਖਾਣਾ, ਜ਼ਹਿਰੀਲੇ ਜਾਨਵਰ ਦੇ ਡੱਸਣ ਜਾਂ ਫਿਰ ਨਸ਼ੇ ਕਾਰਨ ਹੋਈ ਹੈ। ਪੁਲਿਸ ਵਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

(For more news apart from 2 youths died under suspicious circumstances in Machiwara Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement