Banwari Lal Purohit-ਬਾਰਡਰ ਸੀਲ ਕੀਤੇ ਤਾਂ ਪਾਕਿਸਤਾਨ ਡਰੋਨ ਨਾਲ ਭੇਜਣ ਲੱਗਾ ਨਸ਼ਾ- ਬਨਵਾਰੀ ਲਾਲ ਪੁਰੋਹਿਤ
Published : Jul 26, 2024, 4:26 pm IST
Updated : Jul 26, 2024, 5:52 pm IST
SHARE ARTICLE
Banwari Lal Purohit press conference News
Banwari Lal Purohit press conference News

Banwari Lal Purohit -ਪਾਕਿ ਡਰੋਨ ਨਾਲ ਨਜਿੱਠਣ ਲਈ ਗ੍ਰਾਮ ਸੁਰੱਖਿਆ ਕਮੇਟੀ ਬਣਾਈ ਗਈ

Banwari Lal Purohit press conference News:ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹਨਾਂ ਦੇ ਵੱਲੋਂ ਕਈ ਵੱਡੇ ਖੁਲਾਸੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ। ਪੰਜਾਬ ਦਾ ਪਾਕਿਸਤਾਨ ਨਾਲ ਬਾਰਡਰ ਲੱਗਦਾ ਹੈ। 

ਇਹ ਵੀ ਪੜ੍ਹੋ: Punjab News: ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਗਵਰਨਰ ਨੇ ਦੱਸਿਆ ਕਿ, ਪਾਕਿਸਤਾਨ ਪੰਜਾਬ ਦੇ ਅੰਦਰ ਡਰੱਗ ਭੇਜਦਾ ਹੈ। ਬਾਰਡਰ ਸੀਲ ਕੀਤਾ ਤਾਂ ਡਰੋਨ ਜ਼ਰੀਏ ਡਰੱਗ ਆਉਣ ਲੱਗੀ। ਗਵਰਨਰ ਨੇ ਦੱਸਿਆ ਕਿ, ਡਰੋਨ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਲੇਜ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਦੌਰਾਨ ਗਵਰਨਰ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹੁਣ ਪਹਿਲੀ ਡਰੋਨ ਫੜਨ ਵਾਲਿਆਂ ਨੂੰ ਇਨਾਮ ਦੇਣ ਦੀ ਸਕੀਮ ਲਿਆਂਦੀ ਗਈ ਹੈ। ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਮੈਨੂੰ ਸਮਝ ਆਈ ਹੈ ਕਿ ਤਾਲਮੇਲ ਦੀ ਕਾਫੀ ਕਮੀ ਹੈ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ- 3 ਤੋਂ 4 ਹਜ਼ਾਰ ਲੋਕ ਸਾਡੇ ਨਾਲ ਜੁੜੇ ਹੋਏ ਹਨ, ਇਸ ਨਾਲ ਸਾਨੂੰ ਨਸ਼ਾ ਖਤਮ ਕਰਨ 'ਚ ਮਦਦ ਮਿਲੇਗੀ। ਮੈਂ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਨੂੰ ਲੈ ਕੇ ਸਖ਼ਤ ਆਦੇਸ਼ ਦਿੱਤੇ ਹਨ। ਉਨ੍ਹਾਂ ਨੂੰ ਪਿੰਡ ਦੇ ਬੀਡੀਸੀ ਮੈਂਬਰਾਂ ਨੂੰ ਬੁਲਾਉਣ, ਉਨ੍ਹਾਂ ਨੂੰ ਖਾਣਾ ਖੁਆਉਣ ਅਤੇ ਉਨ੍ਹਾਂ ਦੇ ਪਿੰਡ ਦੀ ਸਥਿਤੀ ਬਾਰੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ।

​ਇਹ ਵੀ ਪੜ੍ਹੋ: France Train Attack: ਓਲੰਪਿਕ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹਮ.ਲਾ, ਲੋਕਾਂ ਨੇ ਰੇਲਵੇ ਲਾਈਨ 'ਤੇ ਲਗਾਈ ਅੱਗ 

ਰਾਜਪਾਲ ਨੇ ਸੀਐਮ ਮਾਨ ਨੂੰ ਆਪਣੇ ਹੀ ਅੰਦਾਜ਼ 'ਚ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਅੱਠ ਵਾਰ ਚੋਣ ਲੜਿਆ, ਪੰਜ ਵਾਰ ਜਿੱਤਿਆ ਅਤੇ ਤਿੰਨ ਵਾਰ ਹਾਰਿਆ। ਅਜਿਹੇ 'ਚ ਮੇਰਾ ਨਤੀਜਾ 60 ਫੀਸਦੀ ਰਿਹਾ ਹੈ ਪਰ ਭਗਵੰਤ ਮਾਨ ਦਾ ਨਤੀਜਾ ਜ਼ੀਰੋ ਫੀਸਦੀ ਰਿਹਾ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੀ ਹਮਲਾ ਬੋਲਿਆ। ਰਾਜਪਾਲ ਨੇ ਕਿਹਾ, ਮੈਂ ਆਪਣੀਆਂ ਅੱਖਾਂ ਸਾਹਮਣੇ ਕੁਝ ਵੀ ਗਲਤ ਹੁੰਦਾ ਨਹੀਂ ਦੇਖ ਸਕਦਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ 'ਚ ਜਨਤਾ ਦਰਬਾਰ ਦਾ ਆਯੋਜਨ ਕੀਤਾ ਸੀ। ਜਿੱਥੇ ਸੀਐਮ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਹਨ ਅਤੇ ਉਨ੍ਹਾਂ ਨੂੰ ਚੁਣਿਆ ਗਿਆ ਹੈ। ਪੁਰੋਹਿਤ ਤਿੰਨ ਵਾਰ ਚੋਣ ਹਾਰ ਚੁੱਕੇ ਹਨ। ਤਿੰਨ ਵਾਰ ਚੋਣਾਂ ਹਾਰਨ ਵਾਲਾ ਰਾਜਪਾਲ ਪੁਰੋਹਿਤ ਮੇਰੀ (ਪੰਜਾਬ) ਅੱਧੀ ਸਰਕਾਰ ਲੈ ਕੇ ਘੁੰਮ ਰਿਹਾ ਹੈ। 

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ- ਪੰਜਾਬ ਦੀਆਂ 10 ਯੂਨੀਵਰਸਿਟੀਆਂ ਅਜਿਹੀਆਂ ਹਨ ਜਿੱਥੇ ਕੋਈ ਰੈਗੂਲਰ ਵਾਈਸ ਚਾਂਸਲਰ ਨਹੀਂ ਹੈ। ਯੂਜੀਸੀ ਦੇ ਦਿਸ਼ਾ-ਨਿਰਦੇਸ਼ ਹਨ ਕਿ ਜੇਕਰ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦੀ ਨਿਯੁਕਤੀ ਕਰਨੀ ਹੈ ਤਾਂ ਸਰਚ ਕਮੇਟੀ ਬਣਾਈ ਜਾਵੇ। ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਂਦਾ ਹੈ ਅਤੇ ਉਨ੍ਹਾਂ ਤੋਂ ਚੋਣ ਕੀਤੀ ਗਈ। ਪੁਰੋਹਿਤ ਨੇ ਅੱਗੇ ਕਿਹਾ- ਮੈਂ ਯੋਗਤਾ 'ਤੇ ਅੱਗੇ ਵਧਦਾ ਹਾਂ।
 

​(For more Punjabi news apart from   MP Raja Warring to the central government In the Lok Sabha , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement