Punjab News: ਮੁੱਖ ਸਕੱਤਰ ਵਲੋਂ ਸੂਬੇ ਵਿਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ, CM ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼
Published : Jul 26, 2024, 5:42 pm IST
Updated : Jul 26, 2024, 5:42 pm IST
SHARE ARTICLE
Chief Secretary again reviews Diarrhoea cases in State
Chief Secretary again reviews Diarrhoea cases in State

Punjab News: ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ

Chief Secretary again reviews Diarrhoea cases in State: ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ। ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲਿਆਂ ਲਈ ਦੋ ਲੱਖ ਰੁਪਏ ਅਤੇ ਛੋਟੇ ਜ਼ਿਲਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ।ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਦੱਸਿਆ ਕਿ ਟੈਸਟਿੰਗ ਕਿੱਟਾਂ ਲਈ ਕੁੱਲ 25 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਸਾਰੇ ਇਲਾਕਿਆ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਹਾਸਲ ਕਰ ਲਏ ਹਨ। ਵਰਮਾ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਵੇ ਅਤੇ ਜੇਕਰ ਕਿਧਰੇ ਪਾਣੀ ਦੂਸ਼ਿਤ ਪਾਇਆ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਵਿੱਚ ਪਾਤੜਾਂ ਦੇ ਕਾਰਜ ਸਾਧਕ ਅਫਸਰ, ਜੇਈ, ਸੈਨਟਰੀ ਤੇ ਚੀਫ ਸੈਨਟਰੀ ਇੰਸਪੈਕਟਰ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ।ਇਸੇ ਤਰ੍ਹਾਂ ਮੁੱਖ ਸਕੱਤਰ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਖਰੜ ਵਿਖੇ ਪਾਣੀ ਦੇ ਟੈਂਕ ਦੀ ਸਫਾਈ ਨਾ ਹੋਣ ਦੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕੇ ਜਿੱਥੇ ਡਾਇਰੀਆ ਦੇ ਕੇਸ ਆਏ ਹਨ, ਦਾ ਨਿੱਜੀ ਤੌਰ 'ਤੇ ਦੌਰਾ ਕਰ ਕੇ ਸਫਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਜ਼ਿਲਾ ਸਿਹਤ ਅਫ਼ਸਰਾਂ ਨਾਲ ਖੁੱਲ੍ਹੇ ਵਿੱਚ ਵਿਕਣ ਵਾਲੇ ਕੱਟੇ ਹੋਏ ਫਲਾਂ, ਪੀਣ ਵਾਲੇ ਅਤੇ ਖਾਣ ਵਾਲੇ ਪਦਾਰਥਾਂ ਦੀ ਕੁਆਲਟੀ ਯਕੀਨੀ ਬਣਾਏ ਜਾਵੇ। ਇਸ ਤੋਂ ਇਲਾਵਾ ਲੋਕਾਂ ਵਿੱਚ ਸਾਫ-ਸਫਾਈ ਸਬੰਧੀ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ।

ਸਕੱਤਰ ਸਿਹਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਹੈ ਜਿਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹੁਣ ਵੱਡੇ ਸ਼ਹਿਰਾਂ ਵਿੱਚ 400 ਸੈਂਪਲ, ਦਰਮਿਆਨੇ ਸ਼ਹਿਰਾਂ ਵਿੱਚ 300 ਅਤੇ ਛੋਟੇ ਸ਼ਹਿਰਾਂ ਵਿੱਚ 200 ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 17 ਜੁਲਾਈ ਤੋਂ ਬਾਅਦ ਇੱਕਾ-ਦੁੱਕਾ ਥਾਵਾਂ ਨੂੰ ਛੱਡ ਕੇ ਸੂਬੇ ਵਿੱਚ ਕਿਧਰੇ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਕਿ ਕੋਈ ਨਵਾਂ ਕੇਸ ਨਾ ਆਵੇ। ਮੁੱਖ ਸਕੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ।

ਵਰਮਾ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਿਮਾਰ ਪਏ ਵਿਅਕਤੀਆਂ ਦਾ ਮੁਫ਼ਤ ਅਤੇ ਢੁੱਕਵਾਂ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ 10 ਲੱਖ ਤੋਂ ਵੱਧ ਗੋਲੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਜ਼ਿਲਿਆਂ ਨੂੰ ਲੋੜ ਪੈਣ ਉਤੇ ਹੋਰ ਦਵਾਈਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਉਪਰੋਕਤ ਨਿਰਦੇਸ਼ਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ, ਪ੍ਰਬੰਧਕੀ ਸਕੱਤਰ ਸਿਹਤ ਪ੍ਰਿਯਾਂਕ ਭਾਰਤੀ, ਸਕੱਤਰ ਸਿਹਤ ਡਾ. ਅਭਿਨਵ, ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਮਾਲਵਿੰਦਰ ਸਿੰਘ ਜੱਗੀ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਓਮਾ ਸ਼ੰਕਰ ਗੁਪਤਾ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸਿਵਲ ਸਰਜਨ, ਮਿਉਂਸਪਲੈਟੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement