Abohar News: ਧੀ ਦੇ ਸਹੁਰਿਆਂ ਤੋਂ ਦੁਖੀ ਹੋ ਕੇ ਮਾਂ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Published : Jul 26, 2024, 1:38 pm IST
Updated : Jul 26, 2024, 1:38 pm IST
SHARE ARTICLE
The woman committed suicide by jumping into the canal Abohar News
The woman committed suicide by jumping into the canal Abohar News

Abohar News: ਪੈਸਿਆਂ ਦੀ ਕਰਦੇ ਸਨ ਮੰਗ

The woman committed suicide by jumping into the canal Abohar News: ਅਬੋਹਰ ਦੇ ਪਿੰਡ ਘੱਲੂ ਨੇੜੇ ਨਹਿਰ 'ਚੋਂ ਬਰਾਮਦ ਹੋਈ ਸਿੱਖ ਔਰਤ ਦੀ ਪਛਾਣ ਹੋ ਗਈ ਹੈ। ਅੱਜ ਉਸ ਦੇ ਪਰਿਵਾਰਕ ਮੈਂਬਰ ਲਾਸ਼ ਨੂੰ ਲੈਣ ਲਈ ਅਬੋਹਰ ਦੇ ਸਿਵਲ ਹਸਪਤਾਲ ਪੁੱਜੇ ਅਤੇ ਔਰਤ ਦੀ ਲਾਸ਼ ਨੂੰ ਆਪਣੇ ਨਾਲ ਲੈ ਕੇ ਫਰੀਦਕੋਟ ਪਹੁੰਚ ਗਏ, ਜਿੱਥੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਔਰਤ ਦੀ ਪਛਾਣ ਕੋਮਲਪ੍ਰੀਤ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਪਿੰਡ ਮਚਾਕੀਕਲਾਂ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਫ਼ਰੀਦਕੋਟ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: MP Raja Waring News : ਲੋਕ ਸਭਾ 'ਚ MP ਰਾਜਾ ਵੜਿੰਗ ਕੇਂਦਰ ਸਰਕਾਰ ਨੂੰ ਹੋ ਗਏ ਸਿੱਧੇ, ਕੇਂਦਰੀ ਮੰਤਰੀ ਨੂੰ ਪੁੱਛਿਆ ਤਿੱਖਾ ਸਵਾਲ

ਕੋਮਲਪ੍ਰੀਤ ਦੇ ਪਤੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਹਰਮਨਪ੍ਰੀਤ ਕੌਰ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਬੇਟੀ ਦੇ ਸਹੁਰਿਆਂ ਨੇ ਉਸ ਨੂੰ ਪੜ੍ਹਾਈ ਦੇ ਆਧਾਰ 'ਤੇ ਕੈਨੇਡਾ ਭੇਜ ਦਿੱਤਾ ਕਿਉਂਕਿ ਹਰਮਨਪ੍ਰੀਤ ਨੇ ਆਈਲੈਟਸ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਲੜਕੇ ਦੇ ਪਰਿਵਾਰ ਦੀ ਪਹਿਲੀ ਸ਼ਰਤ ਇਹੀ ਸੀ ਕਿ ਲੜਕੀ ਪੜ੍ਹੀ-ਲਿਖੀ ਹੋਵੇ ਅਤੇ ਆਈਲੈਟਸ  ਵਿਚ ਬੈਂਡ ਹੋਣ।

ਇਹ ਵੀ ਪੜ੍ਹੋ: Pathankot News : ਪਠਾਨਕੋਟ ‘ਚ ਕੰਧ ਟੱਪ ਕੇ ਘਰ ‘ਚ ਵੜੇ ਸ਼ੱਕੀ ਵਿਅਕਤੀ, ਡਰੇ ਲੋਕ ਘਰਾਂ ਵਿਚ ਹੋਏ ਕੈਦ

ਉਸ ਨੂੰ ਕੈਨੇਡਾ ਭੇਜਣ ਦਾ ਖਰਚਾ ਉਹ ਖੁਦ ਚੁੱਕਣਗੇ ਪਰ ਇਸ ਦੌਰਾਨ ਕੈਨੇਡਾ ਸਰਕਾਰ ਦਾ ਨਵਾਂ ਨਿਯਮ ਆਇਆ ਹੈ ਕਿ ਲੜਕੀ ਦਾ ਪਤੀ ਉੱਥੇ ਨਹੀਂ ਆ ਸਕਦਾ ਅਤੇ ਲੜਕੀ ਨੂੰ ਪੜ੍ਹਾਈ ਪੂਰੀ ਕਰਕੇ ਵਾਪਸ ਆਉਣਾ ਪਵੇਗਾ। ਇਸ ਤੋਂ ਬਾਅਦ ਲੜਕੀ ਦੇ ਸਹੁਰੇ ਵਾਲਿਆਂ ਨੇ ਸਾਡੇ ਤੋਂ ਉਸ ਨੂੰ ਕੈਨੇਡਾ ਭੇਜਣ ਅਤੇ ਹੋਰ ਕੰਮਾਂ ਲਈ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਇਲਾਵਾ ਉਨ੍ਹਾਂ ਨੇ ਧਮਕੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਪੈਸੇ ਨਾ ਮਿਲੇ ਤਾਂ ਉਹ ਉਨ੍ਹਾਂ ਦੀ ਲੜਕੀ ਨੂੰ ਵਾਪਸ ਉਸ ਦੇ ਪੇਕੇ ਘਰ ਭੇਜ ਦੇਣਗੇ। ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਲੜਕੀ ਦੇ ਸਹੁਰਿਆਂ ਵੱਲੋਂ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ ਅਤੇ ਇਸ ਤੋਂ ਪਰੇਸ਼ਾਨ ਹੋ ਕੇ ਉਸ ਦੀ ਪਤਨੀ ਕੋਮਲਪ੍ਰੀਤ ਕੌਰ ਨੇ ਸੋਮਵਾਰ ਸਵੇਰੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਇਸ ਸਬੰਧੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਕੋਮਲਪ੍ਰੀਤ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਦੇ ਹੈੱਡ ਕਾਂਸਟੇਬਲ ਗੁਰਮੀਤ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਫਰੀਦਕੋਟ 'ਚ ਔਰਤ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਿਆਨ ਲੈ ਕੇ ਕਾਰਵਾਈ ਕੀਤੀ ਜਾਵੇਗੀ।

​(For more Punjabi news apart from  MP Raja Waring to the central government In the Lok Sabha , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement