Amritsar ਤੋਂ Heroin ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ : DGP
Published : Jul 26, 2025, 11:33 am IST
Updated : Jul 26, 2025, 11:33 am IST
SHARE ARTICLE
4 Drug Smuggler Arrested with Heroin from Amritsar: DGP Latest News in Punjabi 
4 Drug Smuggler Arrested with Heroin from Amritsar: DGP Latest News in Punjabi 

6.106 ਕਿਲੋ ਹੈਰੋਇਨ ਤੇ 2 ਮੋਟਰਸਾਈਕਲਾਂ ਸਮੇਤ ਚਾਰ ਕਾਬੂ

4 Drug Smuggler Arrested with Heroin from Amritsar: DGP Latest News in Punjabi ਚੰਡੀਗੜ੍ਹ : ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕੇ ਦਸਿਆ ਕਿ ਸਰਹੱਦ ਪਾਰ ਨਾਰਕੋ-ਤਸਕਰੀ ਵਿਰੁਧ ਇਕ ਵੱਡੀ ਕਾਰਵਾਈ ਵਿਚ ਅੰਮ੍ਰਿਤਸਰ ਪੁਲਿਸ ਨੇ ਇਕ ਵੱਡੇ ਸੰਗਠਤ ਹੈਰੋਇਨ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਦਾ ਪਾਕਿਸਤਾਨ ਨਸ਼ਾ ਤਸਕਰਾਂ ਨਾਲ ਸਿੱਧਾ ਸਬੰਧ ਹੈ।

ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਨੇ ਦਸਿਆ ਕਿ ਮੁੱਖ ਮੁਲਜ਼ਮ ਸਰਬਜੀਤ ਉਰਫ਼ ਜੋਬਨ, ਜੋ ਕਿ ਸਰਹੱਦੀ ਖੇਤਰ ਦੇ ਇਕ ਪਿੰਡ ਤੋਂ ਕੰਮ ਕਰ ਰਿਹਾ ਹੈ। ਸਰਹੱਦ ਪਾਰ ਬਦਨਾਮ ਤਸਕਰ ਰਾਣਾ ਨਾਲ ਸਿੱਧਾ ਸੰਪਰਕ ਵਿਚ ਹੈ, ਨੂੰ ਇਕ ਨਾਬਾਲਗ਼ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਅਜਨਾਲਾ ਤੋਂ ਦੋ ਹੋਰ ਤਸਕਰਾਂ ਧਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 5 ਕਿਲੋ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ।

ਗੌਰਵ ਯਾਦਵ ਨੇ ਦਸਿਆ ਕਿ ਮੁਲਜ਼ਮਾਂ ਵਿਰੁਧ ਕੁੱਲ ਰਿਕਵਰੀ 6.106 ਕਿਲੋ ਹੈਰੋਇਨ ਤੇ 2 ਮੋਟਰਸਾਈਕਲ ਬਰਾਮਦ ਕਰ ਕੇ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਹਵਾਈ ਅੱਡੇ ਅਤੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਐਫ਼.ਆਈ.ਆਰ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਾਰਕੋ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ ਦੇ ਅਪਣੇ ਇਰਾਦੇ 'ਤੇ ਦ੍ਰਿੜ੍ਹ ਹੈ। 

(For more news apart from 4 Drug Smuggler Arrested with Heroin from Amritsar: DGP Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement