Punjab News : ਅਕਾਲ ਤਖਤ ਸਾਹਿਬ ਤੋਂ ਤਲਬ ਕਰਨ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਬਿਆਨ 

By : BALJINDERK

Published : Jul 26, 2025, 2:21 pm IST
Updated : Jul 26, 2025, 2:29 pm IST
SHARE ARTICLE
Education Minister Harjot Bains
Education Minister Harjot Bains

Punjab News : ਮੈਂ ਗੁਰੂ ਦਾ ਸੱਚਾ ਤੇ ਨਿਮਾਣਾ ਸਿੱਖ ਹਾਂ,ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਵਾਂਗਾ-ਸਿੱਖਿਆ ਮੰਤਰੀ ਹਰਜੋਤ ਬੈਂਸ

Punjab News in Punjabi : ਅਕਾਲ ਤਖਤ ਸਾਹਿਬ ਤੋਂ ਤਲਬ ਕਰਨ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਧੰਨ ਧੰਨ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਜੇ ਸੱਚੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੱਗੇ ਹਰ ਸਿੱਖ ਦਾ ਸਿਰ ਅਦਬ ਦੇ ਨਾਲ ਝੁਕਦਾ ਹੈ। ਦਾਸ ਵੀ ਨਿਮਾਣਾ ਜਿਹਾ ਸਿੱਖ ਹੋਣ ਦੇ ਨਾਤੇ ਰੋਮ-ਰੋਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ।

‘‘ਬੀਤੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਉੱਘੇ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੇ ਮਨੁੱਖ ਦੀ ਜ਼ਮੀਰ ਦੀ ਆਜ਼ਾਦੀ ਦੇ ਮਸੀਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ।’’

 

‘‘ਇਸ ਪ੍ਰੋਗਰਾਮ ਵਿਚ ਮਸ਼ਹੂਰ ਪੰਜਾਬੀ ਗਾਇਕ ਬੀਰ ਸਿੰਘ ਨੂੰ ਵੀ ਬੁਲਾਇਆ ਗਿਆ ਸੀ, ਜੋ ਕਿ ਇੱਕ ਗੁਰਸਿੱਖ ਗਾਇਕ ਹਨ ਅਤੇ ਉਨ੍ਹਾਂ ਦੇ ਜ਼ਿਆਦਾਤਰ ਗੀਤ ਧਾਰਮਿਕ ਹੁੰਦੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਆਪਣੀ ਆਵਾਜ਼ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਰਚਨਾ "ਸਲੋਕ ਮਹਲਾ ੯" ਦਾ ਗਾਇਨ ਵੀ ਕੀਤਾ ਸੀ। ਇਸੇ ਕਾਰਨ ਹੀ ਉਨ੍ਹਾਂ ਨੂੰ ਵੀ ਇਸ ਸਮਾਗਮ ਵਿਚ ਸੱਦਿਆ ਗਿਆ ਸੀ।

ਇਸ ਸਮਾਗਮ ਵਿਚ ਪ੍ਰਬੰਧਕਾਂ ਦੀ ਜਾਣੇ-ਅਨਜਾਣੇ ਵਿਚ ਹੋਈ ਅਣਗਹਿਲੀ ਕਾਰਨ ਜੋ ਵੀ ਹੋਇਆ, ਉਸ ਲਈ ਬਤੌਰ ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਮੈਂ ਖ਼ਿਮਾ ਦਾ ਜਾਚਕ ਹਾਂ। ਮੈਂ ਗੁਰੂ ਸਾਹਿਬ ਦਾ ਸੱਚਾ ਅਤੇ ਨਿਮਾਣਾ ਸਿੱਖ ਹਾਂ, ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਸਬੰਧ ਵਿਚ ਦਾਸ ਨੂੰ ਤਲਬ ਕੀਤਾ ਗਿਆ ਹੈ। ਦਾਸ ਬੰਦੀਛੋੜ ਛੇਵੇਂ ਪਾਤਸ਼ਾਹ ਜੀ ਦੇ ਸੱਚੇ ਤਖਤ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹੋਇਆ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਵੇਗਾ ਅਤੇ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਕਬੂਲ ਕਰਦਾ ਹੋਇਆ ਹੋਣ ਵਾਲੇ ਹਰ ਹੁਕਮ ਨੂੰ ਮੰਨਣ ਦਾ ਪਾਬੰਦ ਹੋਵੇਗਾ।’’ ਗੁਰੂ ਪੰਥ ਦਾ ਨਿਮਾਣਾ ਸੇਵਕ ਹਰਜੋਤ ਸਿੰਘ ਬੈਂਸ

(For more news apart from  Statement of Education Minister Harjot Bains on summoning from Akal Takht Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement