
ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ 'ਚ ਜੁਟੀ ਪੁਲਿਸ
ਪੰਜਾਬ- ਅੰਮ੍ਰਿਤਸਰ ਦੇ ਰਾਮਬਾਗ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਵਿਅਕਤੀ ਨੇ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਪਰ ਛਾਲ ਮਾਰਨ ਵਾਲੇ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਹਲੇ ਪਤਾ ਨਹੀਂ ਚਲ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਉਹ ਦਿਮਾਗੀ ਤੌਰ ਉੱਤੇ ਬੀਮਾਰ ਸੀ ਜਾਂ ਫਿਰ ਕੋਈ ਪਰੇਸ਼ਾਨੀ ਸੀ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਮ੍ਰਿਤਸਰ ਦੇ ਸਿਵਿਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟੇ ਲਈ ਸ਼ਨਾਖ਼ਤ ਲਈ ਰੱਖ ਦਿੱਤਾ ਹੈ। ਜਾਣਕਾਰੀ ਇਕਠੀ ਕਰਨ ਤੋਂ ਪੁਲਿਸ ਨੇ ਆਤਮਹੱਤਿਆ ਦਾ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਜਦੋਂ ਕਿਸੇ ਨੇ ਇਸ ਤਰ੍ਹਾਂ ਖੁਦਕੁਸ਼ੀ ਕੀਤੀ ਹੋਵੇ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।