ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਤ ਖੇਤਰਾਂ 'ਚ ਨਿਗਰਾਨੀ ਰੱਖਣ ਦੇ ਨਿਰਦੇਸ਼
Published : Aug 26, 2019, 5:59 pm IST
Updated : Aug 26, 2019, 5:59 pm IST
SHARE ARTICLE
Civil Surgeons proactively monitor ongoing medical camps : Balbir Singh Sidhu
Civil Surgeons proactively monitor ongoing medical camps : Balbir Singh Sidhu

ਮੈਡੀਕਲ ਕੈਪਾਂ 'ਚ 10,755 ਮਰੀਜ਼ਾਂ ਦਾ ਕੀਤਾ ਇਲਾਜ

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਰਕਾਰ ਵਲੋਂ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ  ਮੰਤਰੀ ਨੇ ਇਸ ਸਬੰਧੀ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਰੂਰਤਮੰਦਾਂ ਨੂੰ ਸਮੇਂ ਸਿਰ ਅਤੇ ਨਿਯਮਿਤ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਧੇਰੇ ਜ਼ਰੂਰੀ ਸੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰੇਗੀ।

Civil Surgeons proactively monitor ongoing medical camps : Balbir Singh SidhuCivil Surgeons proactively monitor ongoing medical camps : Balbir Singh Sidhu

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿਸੇ ਮਹਾਂਮਾਰੀ ਅਤੇ ਪ੍ਰਦੂਸ਼ਤ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਪਾਣੀ, ਚਮੜੀ ਅਤੇ ਛੂਤ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 18 ਅਗਸਤ ਤੋਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿਚ ਹੁਣ ਤੱਕ ਵੱਧ ਤੋਂ ਵੱਧ 10,755 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਅਤੇ ਮੌਤ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਮੈਡੀਕਲ ਕੈਂਪਾਂ ਵਿਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਜ਼ਿੰਮੇਵਾਰ ਹਨ।

Balbir Singh SidhuBalbir Singh Sidhu

ਹੜ੍ਹਾਂ ਵਿਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਖੇਤਰ ਜੋ ਕਿ ਪਾਣੀ ਭਰਨ ਕਾਰਨ ਜਮੀਨ ਤੋਂ ਕੱਟ ਆਫ ਹੋ ਗਏ ਹਨ, ਵਿਚ ਲਗਾਏ ਜਾ ਰਹੇ ਕੈਂਪਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਜਲੰਧਰ ਅਤੇ ਕਪੂਰਥਲਾ ਵਿਚ ਪ੍ਰਤੀ ਪਿੰਡ ਕ੍ਰਮਵਾਰ 20 ਅਤੇ 21 ਮੈਡੀਕਲ ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, "ਸਿਵਲ ਸਰਜਨਾਂ ਨੂੰ ਮੈਡੀਕਲ ਕੈਂਪਾਂ ਦੇ ਕੰਮ-ਕਾਜ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।"

Civil Surgeons proactively monitor ongoing medical camps : Balbir Singh SidhuCivil Surgeons proactively monitor ongoing medical camps : Balbir Singh Sidhu

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ 'ਚ ਓ.ਆਰ.ਐਸ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿਵਲ ਸਰਜਨਾਂ ਨੂੰ ਸਥਾਨਕ ਪੱਧਰ 'ਤੇ ਕਲੋਰੀਨ ਦੀਆਂ ਗੋਲੀਆਂ ਦੀ ਖਰੀਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਐਮਰਜੈਂਸੀ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਢੁੱਕਵੇਂ ਪ੍ਰਬੰਧ ਕਰੇਗਾ। ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਵਲੋਂ ਸੌਂਪੀ ਗਈ ਰਿਪੋਰਟ ਅਨੁਸਾਰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਕੋਲ ਜ਼ਰੂਰੀ ਦਵਾਈਆਂ ਦਾ ਢੁੱਕਵਾਂ ਭੰਡਾਰ ਉਪਲੱਬਧ ਹੈ। ਮੈਡੀਕਲ ਕੈਪਾਂ ਵਿਚ ਰੈਫਰਲ ਕੇਸਾਂ ਲਈ ਐਂਬੂਲੈਸਾਂ ਹਰ ਸਮੇਂ ਤਿਆਰ ਹਨ। 

Civil Surgeons proactively monitor ongoing medical camps : Balbir Singh SidhuCivil Surgeons proactively monitor ongoing medical camps : Balbir Singh Sidhu

ਸਿੱਧੂ ਨੇ ਕਿਹਾ ਕਿ ਨੈਸ਼ਨਲ ਵੈਕਟਰ ਵੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਿਆਂ ਕੋਲ ਲਾਰਵਾ ਮਾਰਨ ਵਾਲੀਆਂ ਅਤੇ ਕੀਟਨਾਸ਼ਕ ਦਵਾਈਆਂ ਦਾ ਭੰਡਾਰ ਪਹਿਲਾਂ ਹੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਟੀਮਾਂ ਸਬੰਧਤ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵਧੇਰੇ ਖਤਰੇ ਵਾਲੇ ਖੇਤਰਾਂ ਦੀ ਪਹਿਚਾਣ ਕਰਨ ਲਈ ਕੰਮ ਕਰ ਰਹੀਆਂ ਹਨ ਤਾਂ ਜੋ ਕਿਸੇ ਮਹਾਂਮਾਰੀ ਦੇ ਪੈਦਾ ਹੋਣ ਨੂੰ ਰੋਕਣ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਵਿਚ ਨੁਕਸਾਨੇ ਗਏ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਪੈਦਾ ਹੋਣ ਦੇ ਮੱਦੇਨਜ਼ਰ ਉਹ ਮੈਡੀਕਲ ਸਹਾਇਤਾ ਲਈ ਟੋਲ ਫਰੀ ਨੰਬਰ 104 'ਤੇ ਸੰਪਰਕ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement