
ਉਹਨਾਂ ਦਸਿਆ ਕਿ ਵਿਧਾਇਕ ਅਮਨ ਅਰੋੜਾ ਖੇਤੀ ਵਿਰੋਧੀ ਆਰਡੀਨੈਂਸਾਂ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ 28 ਅਗਸਤ ਨੂੰ ਹੋਣ ਜਾ ਰਿਹਾ ਇਕ ਦਿਨ ਸ਼ੈਸ਼ਨ ਛੋਟਾ ਹੀ ਹੈ ਪਰ ਜ਼ਹਿਰੀਲੀ ਸ਼ਰਾਬ ਅਤੇ ਖੇਤੀ ਆਰਡੀਨੈਂਸਾਂ ਤੇ ਸਰਕਾਰ ਨੂੰ ਘੇਰ ਕੇ ਆਮ ਆਦਮੀ ਪਾਰਟੀ ਉਸ ਲਈ ਮੁਸ਼ਕਿਲ ਪੈਦਾ ਕਰੇਗੀ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਇਸ ਸੰਦਰਭ ਵਿਚ ਆਯੋਜਿਤ ਬੈਠਕ ਵਿਚ ਪਾਰਟੀ ਨੇ ਸਦਨ ਵਿਚ ਕੇਂਦਰ ਦੇ ਖੇਤੀ ਵਿਰੋਧੀ ਆਰਡੀਨੈਂਸਾਂ, ਐਸਵਾਈਐਲ, ਕੇਂਦਰੀ ਬਿਜਲੀ ਸੋਧ ਬਿਲ 2020, ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਅਤੇ ਨਿਜੀ ਸਕੂਲਾਂ ਦੀਆਂ ਫ਼ੀਸਾਂ ਦੇ ਮੁੱਦੇ ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ਸਦਨ ਵਿਚ ਚੁੱਕਣ ਦਾ ਫ਼ੈਸਲਾ ਲਿਆ ਹੈ।
AAP
ਉਹਨਾਂ ਦਸਿਆ ਕਿ ਵਿਧਾਇਕ ਅਮਨ ਅਰੋੜਾ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਕੇਂਦਰੀ ਬਿਜਲੀ ਸੋਧ ਬਿਲ 2020 ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕਰਨ ਲਈ ਪ੍ਰਸਤਾਵ ਲਿਆਉਣ ਦੀ ਇਜਾਜ਼ਤ ਸਪੀਕਰ ਤੋਂ ਮੰਗ ਚੁੱਕੇ ਹਨ। ਇਸ ਤੋਂ ਇਲਾਵਾ ਅਰੋੜਾ ਨੇ ਜ਼ਹਿਰੀਲੀ ਸ਼ਰਾਬ ਅਤੇ ਤਸਕਰਾਂ ਦੀ ਸੰਪੱਤੀ ਜ਼ਬਤ ਕਰਨ, ਵਿਧਾਇਕ ਮੀਤ ਹੇਅਰ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਪਰਾਲੀ ਦੀ ਸਮੱਸਿਆ ਅਤੇ ਬਠਿੰਡਾ ਥਰਮਲ ਪਲਾਂਟ ਨੂੰ ਢਾਉਣ ਦੀ ਬਜਾਏ ਪਰਾਲੀ ਤੇ ਚਲਾਉਣ ਅਤੇ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਰੁਪਿੰਦਰ ਕੌਰ ਰੂਬੀ ਨੇ ਆਸ਼ਾ ਵਰਕਰਾਂ ਸਮੇਤ ਪ੍ਰਦੇਸ਼ ਦੇ ਮੁਲਾਜ਼ਿਮਾਂ-ਬੇਰੁਜ਼ਗਾਰਾਂ ਬਾਰੇ ਪ੍ਰਸਤਾਵ ਪੇਸ਼ ਕਰਨ ਦੀ ਆਗਿਆ ਸਪੀਕਰ ਤੋਂ ਮੰਗੀ ਹੈ।
Agriculture
ਚੀਮਾ ਨੇ ਮੰਗ ਕੀਤੀ ਕਿ ਇਸ ਸੈਸ਼ਨ ਨੂੰ ਘਟ ਤੋਂ ਘਟ 15 ਦਿਨ ਵਧਾਇਆ ਜਾਵੇ। ਸੈਸ਼ਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ। ਮੀਡੀਆ ਨੂੰ ਡੇਢ ਕਿਲੋਮੀਟਰ ਦੂਰ ਪੰਜਾਬ ਭਵਨ ਵਿਚ ਬਿਠਾਉਣ ਦੀ ਬਜਾਏ ਪੰਜਾਬ ਵਿਧਾਨ ਸਭਾ ਦੇ ਅੰਦਰ ਤੋਂ ਹੀ ਕਵਰੇਜ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸਟਾਫ ਅਤੇ ਦਲਿਤ ਵਰਗ ਦਾ ਇੱਕ ਆਗੂ ਅਮਰੀਕ ਸਿੰਘ ਬੰਗੜ ਮੰਗਲਵਾਰ ਨੂੰ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਇਆ।
Farmer
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵੱਡੇ ਨੇਤਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵੀ ‘ਆਪ’ ਵਿੱਚ ਸ਼ਾਮਲ ਹੋ ਗਈਆਂ ਹਨ। ਵਿਰੋਧੀ ਧਿਰ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਸੀਨੀਅਰ ਆਗੂ ਅਤੇ ਵਿਧਾਨ ਸਭਾ ਦੇ ਪ੍ਰਧਾਨ ਬੁੱਧ ਰਾਮ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਨੀਨਾ ਮਿੱਤਲ ਨੇ ਰਸਮੀ ਤੌਰ ‘ਤੇ ਇਨ੍ਹਾਂ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।