ਬਾਦਲਾਂ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ : ਸੰਧਵਾਂ
Published : Aug 26, 2020, 7:49 am IST
Updated : Aug 26, 2020, 7:49 am IST
SHARE ARTICLE
image
image

ਬਾਦਲਾਂ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ : ਸੰਧਵਾਂ

ਅੰਮ੍ਰਿਤਸਰ, 25 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਵਿਚੋਂ ਲਾਪਤਾ ਹੋਣ ਲਈ ਬਾਦਲ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਇਹ ਗੱਲ ਕਿਸੇ ਕੋਲੋਂ ਛੁਪੀ ਨਹੀਂ ਹੈ ਕਿ ਬਾਦਲਾਂ ਨੇ ਅਕਾਲੀ ਦਲ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ 'ਤੇ ਵੀ ਪੂਰਾ ਕਬਜ਼ਾ ਕੀਤਾ ਹੋਇਆ ਹੈ ਅਤੇ ਇਸ ਘਟਨਾ ਦੇ ਪਿੱਛੇ ਕੋਈ ਡੂੰਘੀ ਸਾਜ਼ਸ਼ ਹੋ ਸਕਦੀ ਹੈ। ਉਕਤ ਵਿਚਾਰ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਕੁਲਤਾਰ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਬਾਦਲਾਂ ਵਿਰੁਧ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਵੇ।
ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸ਼੍ਰੋਮਣੀ ਕਮੇਟੀ ਦੇ ਪਬਲਿਸ਼ਿੰਗ ਹਾਊਸ ਤੋਂ 328 ਸਰੂਪਾਂ ਦੇ ਲਾਪਤਾ ਹੋਣ ਦੀ ਐਫ਼ਆਈਆਰ ਦਰਜ ਕਰਾਉਣੀ ਚਾਹੀਦੀ ਹੈ ਤਾਂ ਜੋ ਸਬੰਧਤ ਕਰਮਚਾਰੀਆਂ ਤੋਂ ਜਾਂਚ ਸ਼ੁਰੂ ਕਰ ਕੇ ਇਸ ਘਟਨਾ ਵਿਚ ਵੱਡੀ ਭੂਮਿਕਾ ਨਿਭਾ ਰਹੇ ਲੋਕਾਂ ਦੇ ਨਾਮ ਸਾਰਿਆਂ ਸਾਹਮਣੇ ਨਸ਼ਰ ਹੋ ਸਕਣ। ਇਸ ਮੌਕੇ  ਕੁਲਦੀਪ ਧਾਲੀਵਾਲ, ਮਨਜਿੰਦਰ ਸਿੰਘ ਲਾਲਪੁਰਾ, ਅਸ਼ੋਕ ਤਲਵਾੜ, ਮਨੀਸ਼ ਅਗਰਵਾਲ, ਦਲਬੀਰ ਸਿੰਘ, ਰਣਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement