CM ਵੱਲੋਂ AG ਨੂੰ ਹੋਰ ਸੂਬਿਆਂ ਨਾਲ ਤਾਲਮੇਲ ਕਰ ਕੇ SC 'ਚ ਰਿਵਿਊ ਪਟੀਸ਼ਨ ਦਾਇਰ ਕਰਨ ਦੀ ਹਦਾਇਤ
Published : Aug 26, 2020, 6:09 pm IST
Updated : Aug 26, 2020, 6:09 pm IST
SHARE ARTICLE
Captain Amarinder Singh
Captain Amarinder Singh

ਸੋਨੀਆ ਗਾਂਧੀ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਜੀ.ਐਸ.ਟੀ. ਮੁਆਵਜ਼ਾ ਜਾਰੀ ਕਰਵਾਉਣ ਲਈ ਪ੍ਰਧਾਨ ਮੰਤਰੀ ਕੋਲ ਇਕੱਠਿਆ ਪਹੁੰਚ ਕਰਨ ਦੀ ਤਜਵੀਜ਼

ਚੰਡੀਗੜ੍ਹ: ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਨੀਟ/ਜੇ.ਈ.ਈ. ਪ੍ਰੀਖਿਆ ਵਿਚ ਕੁਝ ਹੀ ਦਿਨ ਰਹਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਨਿਰਦੇਸ਼ ਦਿੱਤੇ ਕਿ ਵਿਰੋਧੀ ਪਾਰਟੀਆਂ ਦੇ ਹਕੂਮਤ ਵਾਲੇ ਹੋਰ ਸੂਬਿਆਂ ਵਿਚਲੇ ਆਪਣੇ ਹਮਰੁਤਬਾ ਅਫਸਰਾਂ ਨਾਲ ਤਾਲਮੇਲ ਕਰ ਕੇ ਸੁਪਰੀਮ ਕੋਰਟ ਵਿਚ ਇਕ ਸਮੂਹਿਕ ਰਿਵਿਊ ਪਟੀਸ਼ਨ ਦਾਇਰ ਕਰ ਕੇ ਪ੍ਰੀਖਿਆਵਾਂ ਅੱਗੇ ਪਾਉਣ ਦੀ ਗੁਜਾਰਿਸ਼ ਕੀਤੀ ਜਾਵੇ।

Supreme Court Supreme Court

ਇਹ ਦਿਸ਼ਾ-ਨਿਰਦੇਸ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸੱਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਇਕ ਮੀਟਿੰਗ ਤੋਂ ਬਾਅਦ ਦਿੱਤੇ ਗਏ ਜਿਸ ਵਿਚ ਨੀਟ/ਜੇ.ਈ.ਈ. ਪ੍ਰੀਖਿਆਵਾਂ ਤੋਂ ਇਲਾਵਾ ਹੋਰ ਸਾਂਝੇ ਹਿੱਤਾਂ ਦੇ ਮੁੱਦੇ ਵਿਚਾਰੇ ਗਏ ਜਿਨ੍ਹਾਂ ਵਿਚ ਜੀ.ਐਸ.ਟੀ. ਮੁਆਵਜ਼ੇ ਦੇ ਜਾਰੀ ਹੋਣ ਵਿਚ ਦੇਰੀ, ਕੇਂਦਰ ਸਰਕਾਰ ਦੁਆਰਾ ਖੇਤੀਬਾੜੀ ਆਰਡੀਨੈਂਸ ਅਤੇ ਨਵੀਂ ਸਿੱਖਿਆ ਨੀਤੀ ਸ਼ਾਮਲ ਸਨ ਜਿਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਨੀਤੀ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕੀਤੇ ਬਿਨਾਂ ਉਨ੍ਹਾਂ ਉੱਤੇ ਥੋਪੀ ਗਈ ਹੈ।

Sonia Gandhi offered quit as Congress president in cwc meetingSonia Gandhi

ਕੈਪਟਨ ਅਮਰਿੰਦਰ ਸਿੰਘ ਨੇ ਨੀਟ/ਜੇ.ਈ.ਈ. ਪ੍ਰੀਖਿਆ ਸਬੰਧੀ ਦਿੱਤੀ ਇਕ ਸੁਝਾਅ ਦੇ ਜਵਾਬ ਵਿਚ ਕਿਹਾ ਕਿ ਇਸ ਮੁੱਦੇ ਉੱਤੇ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਤੋਂ ਸਮਾਂ ਲੈਣ ਦਾ ਵੇਲਾ ਹੁਣ ਨਹੀਂ ਹੈ ਅਤੇ ਸਾਰਿਆਂ ਨੂੰ ਇਕੱਠੇ ਹੋ ਕੇ ਇਹ ਪ੍ਰੀਖਿਆ ਅੱਗੇ ਪਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਚਾਹੀਦਾ ਹੈ ਕਿਉਂਜੋ ਇਨ੍ਹਾਂ ਪ੍ਰੀਖਿਆਵਾਂ ਨਾਲ ਲੱਖਾਂ ਹੀ ਵਿਦਿਆਰਥੀਆਂ ਦੀ ਜਾਨ ਨੂੰ ਖ਼ਤਰਾ ਦਰਪੇਸ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੀ ਦੁਨੀਆ ਵਿਚ ਪ੍ਰੀਖਿਆਵਾਂ ਆਨਲਾਈਨ ਢੰਗ ਨਾਲ ਲਈਆਂ ਜਾ ਰਹੀਆਂ ਹਨ ਅਤੇ ਇਹ ਸੁਝਾਅ ਦਿੱਤਾ ਕਿ ਨੀਟ/ਜੇ.ਈ.ਈ. ਅਤੇ ਹੋਰ ਪੇਸ਼ੇਵਰ ਪ੍ਰੀਖਿਆਵਾਂ ਜਿਵੇਂ ਕਿ ਮੈਡੀਕਲ ਅਤੇ ਕਾਨੂੰਨ, ਆਨਲਾਈਨ ਢੰਗ ਨਾਲ ਕਰਵਾਈਆਂ ਜਾ ਸਕਦੀਆਂ ਹਨ ਅਤੇ ਇਸ ਲਈ ਵਿਦਿਆਰਥੀਆਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੀ ਕੋਈ ਲੋੜ ਨਹੀਂ ਹੈ।

NEET Admit Card 2020 releasedNEET 2020 

ਇਹ ਮਹਿਸੂਸ ਕਰਦੇ ਹੋਏ ਕਿ ਸੂਬਿਆਂ ਵੱਲੋਂ ਜ਼ਿਆਦਾ ਕੁਝ ਨਹੀਂ ਬੱਸ ਆਪਣਾ ਹੱਕ ਮੰਗਿਆ ਜਾ ਰਿਹਾ ਹੈ, ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸੂਬਿਆਂ ਦੇ ਸਾਰੇ ਮੁੱਖ ਮੰਤਰੀਆਂ ਦਾ ਇਕ ਵਫਦ ਪ੍ਰਧਾਨ ਮੰਤਰੀ ਨੂੰ ਮਿਲ ਕੇ ਜੀ.ਐਸ.ਟੀ. ਹਰਜਾਨਾ ਅਤੇ ਕੋਵਿਡ ਨਾਲ ਲੜਣ ਲਈ ਮਾਲੀ ਮਦਦ ਜਾਰੀ ਕਰਵਾਉਣ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਰਾਹੀਂ ਅਸੀਂ ਕਰ ਪ੍ਰਣਾਲੀ ਸਬੰਧੀ ਸਾਰੇ ਅਧਿਕਾਰ ਪ੍ਰਧਾਨ ਮੰਤਰੀ ਨੂੰ ਦੇ ਦਿੱਤੇ ਹਨ ਤੇ ਦੂਜੇ ਪਾਸਿਓਂ ਹੁਣ ਇਹ ਕਿਹਾ ਜਾ ਰਿਹਾ ਹੈ ਕਿ ਸ਼ਾਇਦ ਉਹ ਹੁਣ ਇਸ ਦਾ ਭੁਗਤਾਨ ਕਰਨ 'ਚ ਅਸਮਰੱਥ ਹੋਣਗੇ।

Captain Amarinder SiCaptain Amarinder Singh

ਅਜਿਹੇ ਵਿਚ ਅਸੀਂ ਆਪਣੇ ਸੂਬਿਆਂ ਦਾ ਕੰਮਕਾਜ ਕਿਵੇਂ ਚਲਾਵਾਂਗੇ। ਉਨ੍ਹਾਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਸਾਰੇ ਸੂਬਿਆਂ ਨੂੰ ਆਪਣੇ ਹੱਕ ਲਈ ਇਕੱਠਿਆਂ ਹੋ ਕੇ ਲੜਣ ਦਾ ਸੱਦਾ ਵੀ ਦਿੱਤਾ।
ਮੁੱਖ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਦੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਤੇ ਵਿੱਤੀ ਹਾਲਤ 'ਤੇ ਪੈਣ ਵਾਲੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਇਕ ਕਮੇਟੀ ਵੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਸੂਬੇ ਦਾ ਆਪਣਾ ਹੀ ਇਕ ਰਾਜ ਪ੍ਰਬੰਧ ਹੁੰਦਾ ਹੈ ਜਿਸ ਨੂੰ ਕੌਮੀ ਸਿੱਖਿਆ ਨੀਤੀ ਦਾ ਐਲਾਨ ਕਰਨ ਵੇਲੇ ਕੇਂਦਰ ਸਰਕਾਰ ਨੇ ਧਿਆਨ ਵਿਚ ਨਹੀਂ ਲਿਆ।

NEET 2020NEET 2020

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਥਿਤੀ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਦੋ ਦਿਨ ਪਹਿਲਾਂ ਸੂਬੇ ਦੇ 23 ਮੰਤਰੀ/ਵਿਧਾਇਕ  ਕੋਵਿਡ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਜੇਕਰ ਸੂਬੇ ਦੇ ਵਿਧਾਇਕਾਂ ਤੇ ਮੰਤਰੀਆਂ ਦਾ ਇਹੋ ਹਾਲ ਹੈ ਤਾਂ ਜ਼ਮੀਨੀ ਪੱਧਰ 'ਤੇ ਸਥਿਤੀ ਕਿੰਨੀ ਗੰਭੀਰ ਹੋਵੇਗੀ ਇਸ ਦਾ ਸਿਰਫ ਅੰਦਾਜ਼ਾ ਹੀ ਲਗਾਇਆ ਜਾ ਸਕਦਾ ਹੈ। ਇਸ ਲਈ ਇਹ ਸਮਾਂ ਹੁਣ ਭੌਤਿਕ ਰੂਪ ਵਿਚ ਪ੍ਰੀਖਿਆ ਲੈਣ ਦਾ ਨਹੀਂ ਹੈ।

UGCUGC

ਪੰਜਾਬ ਦੇ ਮੁੱਖ ਮੰਤਰੀ ਨੇ ਮੀਟਿੰਗ ਵਿਚ ਦੱਸਿਆ ਕਿ ਕਾਲਜਾਂ/ਯੂਨੀਵਰਸਿਟੀਆਂ ਲਈ ਲਾਜ਼ਮੀ ਫਾਈਨਲ ਟਰਮ ਦੀਆਂ ਪ੍ਰੀਖਿਆ ਦੇ ਮੁੱਦੇ 'ਤੇ ਵਾਰ ਵਾਰ ਦਲੀਲਾਂ ਤੇ ਯਾਦ ਦਿਵਾਉਣ ਦੇ ਬਾਵਜੂਦ ਯੂ.ਜੀ.ਸੀ. ਉਨ੍ਹਾਂ ਦੀ ਸਰਕਾਰ ਦੀਆਂ ਚਿੰਤਾਵਾਂ 'ਤੇ ਧਿਆਨ ਦੇਣ ਵਿਚ ਨਾਕਾਮ ਹੋਈ ਹੈ। ਉਨ੍ਹਾਂ ਆਪਣੀ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਮਹੱਤਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਿਛਲੀ ਕਾਰਗੁਜ਼ਾਰੀ ਦੇ ਆਧਾਰ 'ਤੇ ਅਗਲੀ ਕਲਾਸ ਵਿਚ ਕਰਨ ਦਾ ਪਹਿਲਾ ਹੀ ਫੈਸਲਾ ਕਰ ਲਿਆ ਸੀ ਜਦੋਂ ਕਿ ਕਾਲਜਾਂ ਦੀ ਫਾਈਨਲ ਟਰਮ ਦੀਆਂ ਪ੍ਰੀਖਿਆਵਾਂ ਲਗਾਤਾਰ ਚਿੰਤਾਵਾਂ ਦਾ ਵਿਸ਼ਾ ਬਣੀਆਂ ਹੋਈਆਂ ਹਨ।

Corona Virus Corona Virus

ਉਨ੍ਹਾਂ ਪੁੱਛਿਆ, ''ਕੋਵਿਡ ਦੇ ਸਿਖਰ 'ਤੇ ਜਾਣ ਦੀ ਸੰਭਾਵਨਾ ਨਾਲ ਸਤੰਬਰ ਵਿਚ ਅਸੀਂ ਪ੍ਰੀਖਿਆਵਾਂ ਕਿਵੇਂ ਕਰਵਾ ਸਕਦੇ ਹਾਂ?'' ਉਨ੍ਹਾਂ ਕਿਹਾ, ''ਮੈਂ ਵੀ ਚਾਹੁੰਦਾ ਹਾਂ ਕਿ ਵਿਦਿਆਰਥੀ ਇਮਤਿਹਾਨ ਦੇਣ ਅਤੇ ਪਾਸ ਹੋਣ ਪਰ ਇਨ੍ਹਾਂ ਨੂੰ ਮੈਂ ਕੋਵਿਡ ਸੰਕਟ ਦੇ ਵਿਚਕਾਰ ਕਿਵੇਂ ਕਰਾ ਸਕਦਾ ਹਾਂ?'' ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਦੇ ਫੈਸਲੇ ਦਾ ਮੁੱਦਾ ਵੀ ਚੁੱਕਿਆ ਜਿਸ ਦੀ ਉਨ੍ਹਾਂ ਦੇ ਸੂਬੇ ਵਿਚ ਗਿਣਤੀ 3.17 ਲੱਖ ਹੈ।

ScholarshipScholarship

ਉਨ੍ਹਾਂ ਕਿਹਾ ਕਿ ਗਰੀਬ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਬੰਦ ਕਰਨ ਦਾ ਕੇਂਦਰ ਸਰਕਾਰ ਨੂੰ ਕੋਈ ਹੱਕ ਨਹੀਂ ਸੀ ਸਗੋਂ ਉਹ ਤਾਂ ਚਾਹੁੰਦੇ ਸਨ ਕਿ ਉਨ੍ਹਾਂ ਦੇ ਸੂਬੇ ਵਿਚ ਸਾਰੇ ਗਰੀਬ ਵਿਦਿਆਰਥੀ ਪੜ੍ਹੇ ਲਿਖੇ ਹੋਣ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵੱਡੇ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਤਾਂ ਤਨਖਾਹਾਂ ਤੇ ਹੋਰ ਮੌਜੂਦਾ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਰਾਸ਼ੀ ਨਹੀਂ ਹੈ ਅਤੇ ਉਹ ਕਿਵੇਂ ਆਸ ਕਰ ਸਕਦੇ ਹਨ ਕਿ ਇਨ੍ਹਾਂ ਸਕਾਲਰਸ਼ਿਪਾਂ ਦਾ ਭੁਗਤਾਨ ਵੀ ਉਹ ਕਰਨ।

StudentsStudents

ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਬਾਰੇ ਵਿਸਥਾਰ ਵਿਚ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ 31 ਮਾਰਚ 2020 ਤੋਂ ਬਾਅਦ ਜੀ.ਐਸ.ਟੀ. ਮੁਆਵਜ਼ਾ ਜਾਰੀ ਕਰਨ ਵਿਚ ਅਸਫਲ ਰਿਹਾ ਹੈ ਜੋ ਕਿ 7000 ਕਰੋੜ ਰੁਪਏ ਦੀ ਰਾਸ਼ੀ ਬਣਦੀ ਹੈ ਜਿਸ ਦੇ ਨਾ ਮਿਲਣ ਕਾਰਨ ਕੋਵਿਡ ਸੰਕਟ ਦੇ ਚੱਲਦਿਆਂ ਪੰਜਾਬ ਨੂੰ ਮੁਸ਼ਕਲ ਸਥਿਤੀ ਵਿਚ ਪਾ ਦਿੱਤਾ। ਕੋਵਿਡ ਦਾ ਅੰਕੜਾ ਸੂਬੇ ਵਿਚ 44000 ਪਾਰ ਕਰ ਗਿਆ ਹੈ ਅਤੇ 1178 ਮੌਤਾਂ ਹੋਈਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇ ਭਾਰਤ ਸਰਕਾਰ ਸਾਨੂੰ ਸਾਡਾ ਜੀ.ਐਸ.ਟੀ. ਮੁਆਵਜ਼ਾ ਨਹੀਂ ਦਿੰਦੀ ਤਾਂ ਉਹ ਸਾਥੋਂ ਕਿਵੇਂ ਕੰਮ ਕਰਨ ਦੀ ਉਮੀਦ ਕਰ ਸਕਦੇ ਹਨ।'' ਉਨ੍ਹਾਂ ਕਿਹਾ ਕਿ ਸੂਬੇ ਆਪਣੇ ਆਪ ਪ੍ਰਬੰਧਨ ਨਹੀਂ ਕਰ ਸਕਦੇ ਅਤੇ ਕੇਂਦਰ ਦੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੋਵਿਡ ਲਈ ਸਿਹਤ ਮੰਤਰਾਲੇ ਕੋਲੋਂ ਦੋ ਕਿਸ਼ਤਾਂ ਵਿਚ 102 ਕਰੋੜ ਰੁਪਏ ਹਾਸਲ ਹੋਏ ਹਨ ਅਤੇ 31 ਕਰੋੜ ਰੁਪਏ ਦੀ ਤੀਜੀ ਕਿਸ਼ਤ ਹਾਲੇ ਬਾਕਾਇਆ ਪਈ ਹੈ।

GSTGST

ਉਨ੍ਹਾਂ ਕਿਹਾ ਕਿ ਮਹਾਂਮਾਰੀ ਖਿਲਾਫ ਲੜਨ ਲਈ ਸੂਬਿਆਂ ਨੂੰ ਫੰਡਾਂ ਦੀ ਲੋੜ ਹੈ ਜਿਹੜੀ ਕਿ ਹੁਣ ਸ਼ਹਿਰਾਂ ਤੋਂ ਪਿੰਡਾਂ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਪਹਿਲੀ ਤਿਮਾਹੀ ਵਿਚ 21 ਫੀਸਦੀ ਦਾ ਮਾਲੀਆ ਘਾਟਾ ਪਿਆ ਹੈ ਅਤੇ ਮੌਜੂਦਾ ਵਿੱਤੀ ਵਰ੍ਹੇ ਦੇ ਬਾਕੀ ਰਹਿੰਦੇ 9 ਮਹੀਨਿਆਂ ਦੌਰਾਨ ਨੁਕਸਾਨ ਦੀ ਦਰ 28.9 ਫੀਸਦੀ ਰਹਿਣ ਦੇ ਅਨੁਮਾਨ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਮਾਲੀਆ ਘਾਟੇ ਦੇ ਕਾਰਨ ਭਾਰਤ ਸਰਕਾਰ ਨੇ ਕਿਸੇ ਵੀ ਮਾਲੀਆ ਘਾਟੇ ਦੀ ਗ੍ਰਾਂਟ ਦੀ ਇਜਾਜ਼ਤ ਨਹੀਂ ਦਿੱਤੀ ਜਿਸ ਤੋਂ ਲੱਗਦਾ ਹੈ ਕਿ ਕੇਂਦਰ ਨੂੰ ਸੂਬਿਆਂ ਦੀਆਂ ਸਮੱਸਿਆਵਾਂ ਵਿਚ ਕੋਈ ਵੀ ਦਿਲਚਸਪੀ ਨਹੀਂ ਹੈ।
ਇਸ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਸੰਬੋਧਨ ਵਿਚ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਵਿਰੋਧੀ ਤੇ ਸੰਘੀ ਢਾਂਚੇ ਵਿਰੋਧੀ ਭਾਰਤ ਸਰਕਾਰ ਦੇ ਖੇਤੀਬਾੜੀ ਆਰਡੀਨੈਂਸਾਂ ਬਾਰੇ ਪ੍ਰਗਟਾਈ ਚਿੰਤਾ ਦਾ ਜ਼ਿਕਰ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement