ਦਸਤਾਵੇਜ਼ੀ ਸਬੂਤਾਂ ਨੇ ਐਸ.ਵਾਈ.ਐਲ. ਨਹਿਰ ਬਣਾਉਣਵਿਚ ਅਕਾਲੀ ਦਲ ਦੀ ਭੂਮਿਕਾ ਨੰਗੀ ਕੀਤੀ ਤ੍ਰਿਪਤਬਾਜਵਾ
Published : Aug 26, 2020, 11:23 pm IST
Updated : Aug 26, 2020, 11:23 pm IST
SHARE ARTICLE
image
image

ਦਸਤਾਵੇਜ਼ੀ ਸਬੂਤਾਂ ਨੇ ਐਸ.ਵਾਈ.ਐਲ. ਨਹਿਰ ਬਣਾਉਣ ਵਿਚ ਅਕਾਲੀ ਦਲ ਦੀ ਭੂਮਿਕਾ ਨੰਗੀ ਕੀਤੀ : ਤ੍ਰਿਪਤ ਬਾਜਵਾ

  to 
 

ਚੰਡੀਗੜ੍ਹ, 26 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਸਤਲੁਜ-ਯਮਨਾ ਲਿੰਕ ਨਹਿਰ ਬਣਾਉਣ ਨਾਲ ਸਬੰਧਤ ਸਾਹਮਣੇ ਆਏ ਨਵੇਂ ਦਸਤਾਵੇਜ਼ੀ ਸਬੂਤਾਂ ਨੇ ਸ਼੍ਰੋਮਣੀ ਅਕਾਲੀ ਦਲ ਖਾਸ ਕਰ ਕੇ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਨੰਗੀ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਨੇ ਸਪਸ਼ਟ ਕਰ ਦਿਤਾ ਹੈ ਕਿ ਇਹ ਵਿਵਾਦਤ ਨਹਿਰ ਅਕਾਲੀ ਸਰਕਾਰਾਂ ਸਮੇਂ ਹੀ ਬਣਦੀ ਰਹੀ ਹੈ।
ਬਾਜਵਾ ਨੇ ਇਹ ਟਿਪਣੀ ਅੱਜ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਨਵੀਂ ਛਪੀ ਕਿਤਾਬ ''ਰਿਵਰ ਵਾਟਰਜ਼ ਆਨ ਫ਼ਾਇਰ-ਖ਼ਾਲਿਸਤਾਨ ਸਟਰੱਗਲ'' ਰਿਲੀਜ਼ ਕਰਨ ਸਮੇਂ ਕੀਤੀ। ਪੰਚਾਇਤ ਮੰਤਰੀ ਨੇ ਕਿਹਾ ਕਿ ਸਾਹਮਣੇ ਆਏ ਨਵੇਂ ਦਸਤਾਵੇਜ਼ ਪੰਜਾਬ ਤੇ ਹਰਿਆਣਾ ਸਰਕਾਰਾਂ ਦੇ ਨਾਲ ਨਾਲ ਹਰਿਆਣਾ ਵਿਧਾਨ ਸਭਾ ਦੇ ਰਿਕਾਰਡ ਉੱਤੇ ਅਧਾਰਤ ਹਨ।  ਉਨ੍ਹਾਂ ਕਿਹਾ ਕਿ ਰਿਕਾਰਡ ਅਨੁਸਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿਚ ਇਹ ਜਾਣਕਾਰੀ ਦਿਤੀ ਸੀ ਕਿ ਇਸ ਨਹਿਰ ਲਈ ਜ਼ਮੀਨ ਗ੍ਰਹਿਣ ਕਰਨ ਲਈ ਨੋਟੀਫੀਕੇਸ਼ਨ 1978 ਵਿਚ ਬਾਦਲ ਸਰਕਾਰ ਵਲੋਂ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਨੋਟੀਫ਼ੀਕੇਸ਼ਨ ਜਾਰੀ ਕਰਨ ਵੇਲੇ ਅਕਾਲੀ ਸਰਕਾਰ ਨੇ ਸਬੰਧਤ ਕਾਨੂੰਨ ਵਿਚੋਂ ਐਮਰਜੈਂਸੀ ਮੱਦ ਵੀ ਜੋੜ ਦਿਤੀ ਜਿਸ ਵਿਚ ਦਰਜ ਹੈ, ''ਇਸ ਕਾਨੂੰਨ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਪੰਜਾਬ ਦੇ ਰਾਜਪਾਲ ਇਹ ਨਿਰਦੇਸ਼ ਦੇਣ ਵਿਚ ਖ਼ੁਸ਼ੀ ਮਹਿਸੂਸ ਕਰਦੇ ਹਨ ਕਿ ਇਸ ਕੇਸ ਵਿਚ ਉਪਰੋਕਤ ਕਾਨੂੰਨ ਦੀ ਧਾਰਾ 17 ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਅਤਿਅੰਤ ਜ਼ਰੂਰੀ ਹੋਣ ਅਤੇ ਧਾਰਾ 5 (ਏ) ਦੀਆਂ ਵਿਵਸਥਾਵਾਂ ਇਹ ਜ਼ਮੀਨ ਗ੍ਰਹਿਣ ਕਰਨ ਲਈ ਲਾਗੂ ਨਹੀਂ ਹੋਣਗੀਆਂ।'' ਬਾਦਲ ਸਰਕਾਰ ਵਲੋਂ ਇਹ ਦੋ ਨੋਟੀਫ਼ੀਕੇਸ਼ਨ ਨੰ: 113/5/ਛਢ: ਅਦ 121/5/ਛਢ: 20 ਫ਼ਰਵਰੀ 1978 ਨੂੰ ਜਾਰੀ ਕੀਤੇ ਗਏ ਸਨ।
ਬਾਜਵਾ ਨੇ ਕਿਹਾ ਕਿ ਅਆਗੂ ਪ੍ਰਕਾਸ਼ ਸਿੰਘ ਬਾਦਲ ਦਾ ਲਗਾਤਾਰ ਇਹ ਕਹਿਣਾ ਵੀ ਸਰਾਸਰ ਗ਼ਲਤ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਵਲੋਂ 1976 ਵਿਚ ਦਰਿਆਈ
ਪਾਣੀਆਂ ਦੀ ਵੰਡ ਸਬੰਧੀ ਸੁਣਾਏੇ ਗਏ ਅਵਾਰਡ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਸੀ। ਉਨ੍ਹਾਂ ਕਿਹਾ ਕਿ ਸਹੀ ਤੱਥ ਇਹ ਹੈ ਕਿ ਪਹਿਲਾਂ ਹਰਿਆਣਾ ਸਰਕਾਰ ਇਸ ਅਵਾਰਡ ਨੂੰ ਲਾਗੂ ਕਰਾਉਣ ਲਈ 30 ਅਪ੍ਰੈਲ 1979 ਨੂੰ ਸੁਪਰੀਮ ਕੋਰਟ ਵਿਚ ਗਈ ਸੀ ਅਤੇ ਉਸ ਤੋਂ ਬਾਅਦ 31 ਜੁਲਾਈ 1979 ਨੂੰ ਪੰਜਾਬ ਸਰਕਾਰ ਇਸ ਕੇਸ ਵਿਚ ਪਾਰਟੀ ਬਣੀ ਸੀ।
ਪੰਚਾਇਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 2004 ਵਿਚ ਦਰਿਆਈ ਪਾਣੀਆਂ ਸਬੰਧੀ ਪੰਜਾਬ ਸਿਰ ਥੋਪੇ ਗਏ ਸਾਰੇ ਸਮਝੌਤਿਆਂ ਅਤੇ ਐਵਾਰਡਾਂ ਨੂੰ ਉਸ ਸਮੇਂ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਵਾਇਆ ਜਦੋਂ ਇਸ ਨਹਿਰ ਨੂੰ ਬਣਾਉਣ ਲਈ ਪੰਜਾਬ ਸਰਕਾਰ ਸਿਰ ਤਲਵਾਰ ਲਟਕ ਰਹੀ ਸੀ।
ਸ਼੍ਰੀ ਬਾਜਵਾ ਨੇ ਕਿਹਾ ਕਿ ਇਸ ਕਿਤਾਬ ਵਿਚ ਪੰਜਾਬ ਦੇ ਕਾਲੇ ਦੌਰ ਦੇ ਵਰਤਾਰਿਆਂ ਵਿਚੋਂ ਛੋਹਿਆ ਗਿਆ ਮਹਿਜ਼ ਇਕ ਮਾਮਲਾ ਹੈ। ਉਨ੍ਹਾਂ ਕਿਹਾ ਇਸ ਕਿਤਾਬ ਵਿਚ ਤੱਥਾਂ ਦੇ ਆਧਾਰ ਉੱਤੇ ਇਹ ਵੀ ਸਿੱਧ ਕੀਤਾ ਗਿਆ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਉਭਾਰਨ ਵਿਚ ਕਾਂਗਰਸ ਦਾ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਰੋਲ ਸੀimageimage

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement