ਪੰਜਾਬ 'ਚ ਕੋਰੋਨਾ ਪੀੜਤ ਵਿਧਾਇਕਾਂ ਦੀ ਗਿਣਤੀ ਵਧ ਕੇ 23 ਤਕ ਪੁੱਜੀ
Published : Aug 26, 2020, 11:31 pm IST
Updated : Aug 26, 2020, 11:31 pm IST
SHARE ARTICLE
image
image

ਪੰਜਾਬ 'ਚ ਕੋਰੋਨਾ ਪੀੜਤ ਵਿਧਾਇਕਾਂ ਦੀ ਗਿਣਤੀ ਵਧ ਕੇ 23 ਤਕ ਪੁੱਜੀ

ਚਾਰ ਕੈਬਨਿਟ ਮੰਤਰੀ ਤੇ ਡਿਪਟੀ ਸਪੀਕਰ ਵੀ ਸ਼ਾਮਲ, 13 ਕਾਂਗਰਸ, 6 ਅਕਾਲੀ ਤੇ 4 ਆਪ ਦੇ ਵਿਧਾਇਕ

ਚੰਡੀਗੜ੍ਹ, 26 ਅਗੱਸਤ (ਗੁਰਉਪਦੇਸ਼ ਭੁੱਲਰ): ਕੋਰੋਨਾ ਵਾਇਰਸ ਹੁਣ ਹਰ ਪਾਸੇ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਤੇ ਪੰਜਾਬ ਤੇ ਹਰਿਆਣਾ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਅਪਣੀ ਚਪੇਟ ਵਿਚ ਲੈ ਰਿਹਾ ਹੈ। ਇਸ ਕਾਰਨ ਦੋਵਾਂ ਰਾਜਾਂ ਦੇ ਵਿਧਾਨ ਸਭਾ ਸੈਸ਼ਨਾਂ 'ਤੇ ਵੀ ਵੱਡਾ ਅਸਰ ਪਿਆ ਹੈ ਜੋ ਮਹਿਜ ਕੁੱਝ ਘੰਟਿਆਂ ਤਕ ਸੀਮਤ ਹੋ ਕੇ ਸਿਰਫ਼ ਸੰਵਿਧਾਨਕ ਨਿਯਮਾਂ ਮੁਤਾਬਕ ਰਸਮ ਮਾਤਰ ਰਹੀ ਰਹਿ ਗਏ।
ਅੱਜ ਸ਼ਾਮ ਤਕ ਪੰਜਾਬ ਦੇ ਕੋਰੋਨਾ ਤੋਂ ਪੀੜਤ ਹੋਣ ਵਾਲੇ ਵਿਧਾਇਕਾਂ ਦੀ ਗਿਣਤੀ 23 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚ ਚਾਰ ਕੈਬਨਿਟ ਮੰਤਰੀ ਵੀ ਸ਼ਾਮਲ ਹਨ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਸਣੇ ਅੱਜ ਸ਼ਾਮ ਤਕ 8 ਵਿਧਾਇਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹਾਲੇ ਵਿਧਾਇਕਾਂ ਦੇ ਟੈਸਟਾਂ ਦਾ ਸਿਲਸਿਲਾ ਜਾਰੀ ਹੈ।
ਪੰਜਾਬ ਦੇ ਕੋਰੋਨਾ ਪਾਜ਼ੇਟਿਵ ਹੋਏ ਵਿਧਾਇਕਾਂ ਵਿਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁੰਦਰ ਸ਼ਾਮ ਅਰੋੜਾ (ਚਾਰ ਕੈਬਨਿਟ ਮੰਤਰੀ), ਅਜੈਬ ਸਿੰਘ ਭੱਟੀ (ਡਿਪਟੀ ਸਪੀਕਰ), ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਧਰਮਵੀਰ ਅਗਨੀਹੋਤਰੀ, ਅਮਰੀਕ ਸਿੰਘ ਢਿੱਲੋਂ, ਪ੍ਰਗਟ ਸਿੰਘ, ਹਰਜੋਤ ਕਮਲ, ਬਲਵਿੰਦਰ ਸਿੰਘ ਧਾਲੀਵਾਲ, ਅਮਿਤ ਵਿਜੇ, ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ, ਐਨ.ਕੇ. ਸ਼ਰਮਾ, ਲਖਬੀਰ ਸਿੰਘ ਲੋਧੀਨੰਗਲ, ਰੋਜ਼ੀ ਬਰਕੰਦੀ, ਗੁਰਪ੍ਰਤਾਪ ਸਿੰਘ ਵਡਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ , ਪ੍ਰਿ.ਬੁੱਧਰਾਮ ਤੇ ਨਾਜ਼ਰ ਸਿੰਘ ਮਾਨਸ਼ਾਹੀਆ ਸ਼ਾਮਲ ਹਨ।
ਇਸੇ ਤਰ੍ਹਾਂ ਹਰਿਆਣਾ ਵਿਚ ਮੁੱਖ ਮੰਤਰੀ ਮimageimageਨੋਹਰ ਲਾਲ ਖੱਟੜ ਤੇ ਸਪੀਕਰ ਗਿਆਨ ਚੰਦ ਗੁਪਤਾ ਤੋਂ ਇਲਾਵਾ ਵਿਧਾਇਕ ਜੇ.ਪੀ ਦਲਾਲ, ਮੂਲ ਚੰਦ ਸ਼ਰਮਾ (ਦੋਵੇਂ ਮੰਤਰੀ), ਰਾਮ ਕੁਮਾਰ ਕਸ਼ਯਪ, ਅਸੀਮ ਗੋਇਲ, ਲਛਮਣ ਨਾਧਾ, ਹਰਵਿੰਦਰ ਕਲਿਆਣ ਤੇ ਭੁਪਿੰਦਰ ਦਿਆਲ ਕੋਰੋਨਾ ਪਾਜ਼ੇਟਿਵ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement