ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਮੋਬਾਈਲ ਟੈਸਟਿੰਗ ਮੁਹਿੰਮ ਸ਼ੁਰੂ
Published : Aug 26, 2020, 11:35 pm IST
Updated : Aug 26, 2020, 11:35 pm IST
SHARE ARTICLE
image
image

ਮਿਸ਼ਨ ਫ਼ਤਿਹ ਅਧੀਨ ਕੋਵਿਡ-19 ਮੋਬਾਈਲ ਟੈਸਟਿੰਗ ਮੁਹਿੰਮ ਸ਼ੁਰੂ

ਟੈਸਟਿੰਗ ਲਈ ਅੱਗੇ ਆ ਕੇ ਕੋਰੋਨਾ ਦੀ ਚੇਨ ਤੋੜਨ ਵਿਚ ਸਹਾਇਤਾ ਦਿਉ : ਬਲਬੀਰ ਸਿੱਧੂ
 

ਚੰਡੀਗੜ੍ਹ, 26 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੀ ਰਣਨੀਤੀ ਨਾਲ ਅੱਗੇ ਵਧਦਿਆਂ ਸਿਹਤ ਵਿਭਾਗ, ਲੁਧਿਆਣਾ ਵਲੋਂ ਹੁਣ ਲੁਧਿਆਣਾ ਸ਼ਹਿਰ ਵਿਚ ਇਕ ਮੋਬਾਈਲ ਟੈਸਟਿੰਗ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਵਿਸ਼ੇਸ਼ ਟੀਮਾਂ ਵਾਲੀਆਂ ਵਿਸ਼ੇਸ਼ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਹਿੰਦੇ ਲੋਕਾਂ ਦੀ ਘਰ-ਘਰ ਜਾ ਕੇ ਜਾਂਚ ਕਰਨਗੀਆਂ। ਇਨ੍ਹਾਂ ਮੋਬਾਈਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਨਾਲ  ਲੋਕ ਅਪਣੇ ਘਰ ਵਿਚ ਹੀ ਖ਼ੁਦ ਦਾ ਟੈਸਟ ਕਰਵਾ ਸਕਦੇ ਹਨ। ਇਥੇ ਜਾਰੀ ਇਕ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਕਿਉਂਕਿ ਲੁਧਿਆਣਾ ਵਿਚ ਕੋਵਿਡ-19 ਦੇ ਕੇਸ ਵੱਧ ਰਹੇ ਹਨ ਇਸ ਲਈ ਅਜਿਹੇ ਕੇਸ ਜੋ ਸਾਹਮਣੇ ਨਹੀਂ ਆਏ, ਦਾ ਪਤਾ ਲਗਾਉਣ ਲਈ ਵੱਡੇ ਪੱਧਰ 'ਤੇ ਟੈਸਟਿੰਗ ਇਕ ਉੱਤਮ ਰਣਨੀਤੀ ਹੈ ਕਿਉਂ ਕਿ ਮੌਜੂਦਾ ਸਮੇਂ ਕੋਵਿਡ-19 ਦੇ ਤੇਜ਼ੀ ਨਾਲ ਫ਼ੈਲਣ ਦਾ ਕਾਰਨ ਇਹੀ ਕੇਸ ਹਨ ਜੋ ਸਾਹਮਣੇ ਨਹੀਂ ਆਏ। ਲੁਧਿਆਣਾ ਤੋਂ ਇਲਾਵਾ, ਮੋਬਾਈਲ ਟੈਸਟਿੰਗ ਮੁਹਿੰਮ ਅੰਮ੍ਰਿਤਸਰ ਵਿਖੇ ਵੀ ਚਲਾਈ ਜਾ ਰਹੀ ਹੈ ਅਤੇ ਟੈਸਟਿੰਗ ਸਮਰੱਥਾ ਨੂੰ ਹੁਲਾਰਾ ਦੇਣ ਲਈ ਜਲਦ ਹੀ ਇਹ ਮੁਹਿੰਮ ਪਟਿਆਲਾ ਵਿਚ ਵੀ ਸ਼ੁਰੂ ਕੀਤੀ ਜਾਏਗੀ।
  ਸ. ਸਿੱਧੂ ਨੇ ਕਿਹਾ ਕਿ ਹਾਲਾਂਕਿ ਬਿਨਾਂ ਲੱਛਣਾਂ ਵਾਲੇ ਲੋਕ ਵੀ ਪਾਜ਼ੇਟਿਵ ਪਾਏ ਜਾ ਰਹੇ ਹਨ, ਪਰ ਕੋਵਿਡ ਦੇ ਪਾਜ਼ੇਟਿਵ ਅਤੇ ਨੈਗੇਟਿਵ ਵਿਅਕਤੀਆਂ ਨੂੰ ਵਖਰਾ ਕਰਨ ਲਈ ਟੈਸਟਿੰਗ ਵਿਚ ਤੇਜ਼ੀ ਲਿਆਉਣ ਦੀ ਸਖ਼ਤ ਲੋੜ ਹੈ। ਰੈਪਿਡ ਕਿੱਟਾਂ ਜ਼ਰੀਏ ਟੈਸਟਿੰਗ ਵਿਚ ਨਮੂਨਾ ਲੈਣ ਤੋਂ ਲੈ ਕੇ ਅੰਤਮ ਰਿਪੋਰਟ ਦੇਣ ਤਕ 30 ਮਿੰਟ ਤੋਂ ਵੀ ਘੱਟ ਸਮਾਂ ਲਗਦਾ ਹੈ ਅਤੇ ਸੈਂਪਲਿੰਗ ਬਿਲਕੁਲ ਮੁਫ਼ਤ ਹੈ। ਉਨ੍ਹਾਂ ਨੇ ਲੋਕਾਂ ਨੂੰ ਟੈਸਟਿੰਗ ਲਈ ਅੱਗੇ ਆਉਣ ਅਤੇ ਟੈਸਟਿੰਗ ਸਬੰਧੀ ਅਪਣੇ ਸ਼ੰਕਿਆਂ ਅਤੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਅਪੀਲ imageimageਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement