ਸਿਹਤ ਵਿਭਾਗ ਦੀ ਟੀਮ ਅਤੇ ਪੁਲਿਸ ਟੀਮ 'ਤੇ ਪੱਥਰਬਾਜ਼ੀ
Published : Aug 26, 2020, 11:43 pm IST
Updated : Aug 26, 2020, 11:43 pm IST
SHARE ARTICLE
image
image

ਸਿਹਤ ਵਿਭਾਗ ਦੀ ਟੀਮ ਅਤੇ ਪੁਲਿਸ ਟੀਮ 'ਤੇ ਪੱਥਰਬਾਜ਼ੀ

ਦਿੜ੍ਹਬਾ ਮੰਡੀ, 26 ਅਗੱਸਤ (ਅਮਨਪ੍ਰੀਤ ਸਿੰਘ ਨਹਿਲ) : ਦਿੜ੍ਹਬਾ ਦੇ ਵਾਰਡ ਨੰਬਰ 8 ਵਿਖੇ ਕੋਰੋਨਾ ਦੇ 5 ਮਰੀਜ਼ ਢਹਾ ਅਤੇ ਧਨਕ ਬਸਤੀ ਵਿਖੇ ਆਉਣ ਤੋਂ ਬਾਅਦ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ। ਇਸ ਜ਼ੋਨ ਵਿਚ ਜਦੋਂ ਸਿਹਤ ਵਿਭਾਗ ਦੀ ਟੀਮ ਢੇਹਾ ਬਸਤੀ ਵਿਚ ਕੋਰੋਨਾ ਟੈਸਟ ਦੇ ਨਮੂਨੇ ਇਕੱਤਰ ਕਰਨ ਲਈ ਪੁਲਿਸ ਪਾਰਟੀ ਨਾਲ ਗਈ ਤਾਂ ਢਹਾ ਵਸਤੀ ਦੇ ਵਸਨੀਕਾਂ ਵਲੋਂ ਸਿਹਤ ਵਿਭਾਗ ਦੀ ਟੀਮ ਦਾ ਵਿਰੋਧ ਕੀਤਾ ਗਿਆ। ਇਸ ਬੰਦੋਬਸਤ ਲਈ ਜ਼ਿੰਮੇਵਾਰ ਕੋਈ ਵੀ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਸੀ।
ਪੁਲਿਸ ਨੇ ਦੁਬਾਰਾ ਢਹਾ ਬਸਤੀ ਦੀ ਐਂਟਰੀ ਦੇ ਸਾਹਮਣੇ ਬੈਰੀਗੇਟ ਲਵਾਇਆ। ਐਸਐਮਓ ਦਿੜ੍ਹਦਾ ਡਾ: ਆਰਤੀ ਪਾਂਡਵ ਨੇ ਦਸਿਆ ਕਿ ਜਦੋਂ ਸਿਹਤ ਵਿਭਾਗ ਦੀ ਟੀਮ ਨਮੂਨੇ ਲੈਣ ਲਈ ਕਾਲੋਨੀ ਵਿਚ ਦਾਖ਼ਲ ਹੋਣ ਲੱਗੀ ਤਾਂ ਲੋਕਾਂ ਵਲੋਂ ਉਨ੍ਹਾਂ ਨਾਲ ਦੁਰਵਿਵਹਾਰ ਸ਼ੁਰੂ ਕਰ ਦਿਤਾ ਗਿਆ। ਇਸ ਤੋਂ ਬਾਅਦ ਇਕ ਵਿਅਕਤੀ ਵਲੋਂ ਸਿਹਤ ਵਿਭਾਗ ਦੀ ਟੀਮ ਅਤੇ ਪੁਲਿਸ 'ਤੇ ਪੱਥਰਾਂ ਅਤੇ ਇੱਟਾਂ ਨਾਲ ਹਮਲਾ ਕਰ ਦਿਤਾ ਗਿਆ।
ਪੁਲਿਸ ਅਤੇ ਉੱਚ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਲਿਖਤੀ ਤੌਰ' ਤੇ ਸੂਚਿਤ ਕੀਤਾ ਗਿਆ ਹੈ। ਢਹਾ ਬਸਤੀ ਦੇ ਵਸਨੀਕਾਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਤਾਂ ਨਹੀਂ ਕੀਤਾ ਤੇ ਹੋਰ ਕਿਸੇ ਕਿਸਮ ਦੀ ਮਦਦ ਸਰਕਾਰ ਵਲੋਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੀ ਮਦਦ ਪ੍ਰਸ਼ਾਸਨ ਤੇ ਸਰਕਾਰ ਦੁਆਰਾ ਨਾ ਕੀਤੀimageimage ਗਈ ਤਾਂ ਉਹ ਕੋਰੋਨਾ ਕਾਰਨ ਨਹੀਂ ਮਰਦੇ ਤਾਂ ਉਹ ਭੁੱਖ ਨਾਲ ਮਰ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ। ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਅਤੇ ਥਾਣਾ ਇੰਚਾਰਜ ਜਗਵੀਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਝੁੱਗੀ ਝੌਪੜੀ ਵਾਲਿਆਂ ਨੂੰ ਸ਼ਾਂਤ ਕੀਤਾ।
ਫੋਟੋ ਐਸ,ਅੇਨ,ਜੀ 26-23

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement