ਯੂਪੀ ਵਿਚ ਟੀਵੀ ਪੱਤਰਕਾਰ ਦੀ ਗੋਲੀ ਮਾਰ ਕੇ ਹਤਿਆ
Published : Aug 26, 2020, 2:04 am IST
Updated : Aug 26, 2020, 2:04 am IST
SHARE ARTICLE
image
image

ਯੂਪੀ ਵਿਚ ਟੀਵੀ ਪੱਤਰਕਾਰ ਦੀ ਗੋਲੀ ਮਾਰ ਕੇ ਹਤਿਆ

ਬਲੀਆ, 25 ਅਗੱਸਤ : ਯੂਪੀ ਦੇ ਬਲੀਆ ਜ਼ਿਲ੍ਹੇ ਵਿਚ ਬੀਤੀ ਰਾਤ ਨਿਜੀ ਹਿੰਦੀ ਟੀਵੀ ਚੈਨਲ 'ਤੇ ਪੱਤਰਕਾਰ ਰਤਨ ਸਿੰਘ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ। ਇਸ ਮਾਮਲੇ ਵਿਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਸੰਜੇ ਯਾਦਵ ਨੇ ਦਸਿਆ ਕਿ 45 ਸਾਲਾ ਰਤਨ ਸਿੰਘ ਦੀ ਸੋਮਵਾਰ ਰਾਤ ਫੇਫਨਾ ਪਿੰਡ ਵਿਚ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ। ਘਟਨਾ ਸਮੇਂ ਉਹ ਘਰ ਵਲ ਜਾ ਰਹੇ ਸਨ।
ਹਤਿਆ ਦੇ ਮਾਮਲੇ ਵਿਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਅਰਵਿੰਦ ਸਿੰਘ, ਦਿਨੇਸ਼ ਸਿੰਘ ਅਤੇ ਸੁਨੀਲ ਕੁਮਾਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਦਸਿਆ ਕਿ ਪੱਤਰਕਾਰ ਦਾ ਅਪਣੇ ਗੁਆਂਢੀ ਨਾਲ ਜ਼ਮੀਨ ਦਾ ਝਗੜਾ ਚੱਲ ਰਿਹਾ ਸੀ। ਸ਼ਾਮ ਸਮੇਂ ਦੋਹਾਂ ਧਿਰਾਂ ਵਿਚਾਲੇ ਝਗੜਾ ਹੋਇਆ ਸੀ ਤੇ ਗੁਆਂਢੀ ਨੇ ਉਸ ਨੂੰ ਗੋਲੀ ਮਾਰ ਦਿਤੀ। ਮੁਲਜ਼ਮ ਦਿਨੇਸ਼ ਸਿੰਘ ਉਸ ਦਾ ਦੂਰ ਦਾ ਰਿਸ਼ਤੇਦਾਰ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਰਤਨ ਸਿੰਘ ਨਿਜੀ ਹਿੰਦੀ ਟੀਵੀ ਚੈਨਲ ਦਾ ਪੱਤਰਕਾਰ ਸੀ।            (ਏਜੰਸੀ)

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement