ਲਾਕਡਾਊਨ ਦੌਰਾਨ ਭਾਰਤ 'ਚ ਫਸੇ ਪਾਕਿਸਤਾਨੀ ਹਿੰਦੂ ਪਰਿਵਾਰਾਂ ਦੇ 46 ਲੋਕ ਪਰਤੇ ਵਤਨ
Published : Aug 26, 2021, 12:12 pm IST
Updated : Aug 26, 2021, 12:12 pm IST
SHARE ARTICLE
File Photo
File Photo

ਕੁੱਝ ਅਜੇ ਵੀ ਵਾਪਸ ਜਾਣ ਦਾ ਕਰ ਰਹੇ ਨੇ ਇੰਤਜ਼ਾਰ 

ਅੰਮ੍ਰਿਤਸਰ - ਪਿਛਲੇ ਸਾਲ ਭਾਰਤ (India) ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ 51 ਪਾਕਿਸਤਾਨੀ (Pakistan) ਹਿੰਦੂ ਪਰਿਵਾਰਾਂ ਵਿਚੋਂ 46 ਨੂੰ ਬੁੱਧਵਾਰ ਨੂੰ ਪਾਕਿਸਤਾਨ ਭੇਜ ਦਿੱਤਾ ਗਿਆ ਹੈ। ਸ਼੍ਰੀ ਦੁਰਗਿਆਨਾ ਤੀਰਥ ਵਿਖੇ ਰਹਿ ਰਹੇ ਇਨ੍ਹਾਂ ਪਰਿਵਾਰਾਂ ਦਾ ਸਿਹਤ ਵਿਭਾਗ ਦੁਆਰਾ ਆਰਟੀਪੀਸੀਆਰ ਟੈਸਟ ਕੀਤਾ ਗਿਆ ਅਤੇ ਫਿਰ ਅੰਤਰਰਾਸ਼ਟਰੀ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ।

Photo

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਇਹ ਪਰਿਵਾਰ ਪਾਕਿਸਤਾਨ ਜਾਣਾ ਚਾਹੁੰਦੇ ਸਨ ਪਰ ਪਾਕਿ ਰੇਂਜਰਾਂ ਨੇ ਉਨ੍ਹਾਂ ਕੋਲ ਆਰਟੀਪੀਸੀਆਰ ਦੀ ਰਿਪੋਰਟ ਨਾ ਹੋਣ ਕਰ ਕੇ ਕਾਰਨ ਵਾਪਸ ਭੇਜ ਦਿੱਤਾ ਸੀ। ਜਿਨ੍ਹਾਂ ਲੋਕਾਂ ਨੂੰ ਬੁੱਧਵਾਰ ਨੂੰ ਪਾਕਿਸਤਾਨ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਉਨ੍ਹਾਂ ਵਿਚ ਛੇ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਪੇ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ -  ਤਾਲਿਬਾਨ ਨੇ ਕਾਬੁਲ ਵਿੱਚ ਟੋਲੋ ਨਿਊਜ਼ ਦੇ ਪੱਤਰਕਾਰ ਦੀ ਕੀਤੀ ਹੱਤਿਆ

Pakistan Pakistan

ਭਾਰਤੀ ਦੇ ਮਾਤਾ -ਪਿਤਾ ਭੋਜਾ ਅਤੇ ਰਾਜੋ ਨੇ ਦੱਸਿਆ ਕਿ ਉਹ ਫਰਵਰੀ 2020 ਵਿਚ ਭਾਰਤ ਆਏ ਸਨ। ਇਸ ਦੌਰਾਨ ਤਾਲਾਬੰਦੀ ਦੇ ਕਾਰਨ ਉਹ ਜੋਧਪੁਰ ਵਿਚ ਆਪਣੇ ਰਿਸ਼ਤੇਦਾਰਾਂ ਦੇ ਨਾਲ ਰਹੇ। ਉਹਨਾਂ ਦੀ ਬੇਟੀ ਭਾਰਤੀ ਦਾ ਜਨਮ ਵੀ ਭਾਰਤ ਵਿਚ ਹੋਇਆ। ਇਸ ਲਈ ਉਨ੍ਹਾਂ ਨੇ ਅਪਣੀ ਬੇਟੀ ਦਾ ਨਾਮ ਭਾਰਤੀ ਰੱਖਿਆ। ਹੁਣ ਉਹ ਤਕਰੀਬਨ ਡੇਢ ਮਹੀਨੇ ਤੋਂ ਦੁਰਗਿਆਨਾ ਤੀਰਥ ਵਿਚ ਸ਼ਰਨ ਲੈ ਰਹੇ ਹਨ ਅਤੇ ਪਾਕਿਸਤਾਨ ਪਰਤਣਾ ਚਾਹੁੰਦੇ ਹਨ। ਪਾਕਿਸਤਾਨੀ ਅਧਿਕਾਰੀਆਂ ਨੇ ਉਨ੍ਹਾਂ ਦੇ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੇ ਵਤਨ ਪਰਤਣ ਦੀ ਇਜਾਜ਼ਤ ਨਹੀਂ ਦਿੱਤੀ।

Photo

ਇਸ ਦੌਰਾਨ ਸੱਤ ਹੋਰ ਲੋਕ ਦੁਰਗਿਆਨਾ ਤੀਰਥ ਪਹੁੰਚੇ, ਜੋ ਲਗਭਗ ਤਿੰਨ ਸਾਲ ਪਹਿਲਾਂ ਪਾਕਿਸਤਾਨ ਤੋਂ ਭਾਰਤ ਆਏ ਸਨ। ਇਨ੍ਹਾਂ ਲੋਕਾਂ ਨੂੰ ਪਾਕਿਸਤਾਨ ਦੇ ਟ੍ਰੈਵਲ ਏਜੰਟ ਨੇ ਗਲਤ ਤਰੀਕੇ ਨਾਲ ਭਾਰਤ ਭੇਜਿਆ ਸੀ। ਉਨ੍ਹਾਂ ਨੂੰ ਤਿੰਨ ਮਹੀਨਿਆਂ ਦਾ ਵੀਜ਼ਾ ਦੇਣ ਲਈ ਕਿਹਾ ਗਿਆ ਸੀ, ਜਦੋਂ ਕਿ ਅਸਲ ਵਿਚ ਉਨ੍ਹਾਂ ਕੋਲ ਸਿਰਫ਼ 25 ਦਿਨਾਂ ਦਾ ਵੀਜ਼ਾ ਸੀ। ਤਿੰਨ ਸਾਲਾਂ ਤੋਂ ਇਹ ਲੋਕ ਪਾਕਿਸਤਾਨ ਜਾਣ ਲਈ ਇਧਰ -ਉਧਰ ਭਟਕ ਰਹੇ ਹਨ। ਪਾਕਿਸਤਾਨ ਦੇ ਸਿੰਧ ਸੂਬੇ ਦੇ ਵਸਨੀਕ ਰਤਨ ਅਨੁਸਾਰ ਟ੍ਰੈਵਲ ਏਜੰਟ ਨੇ ਉਹਨਾਂ ਨਾਲ ਧੋਖਾ ਕੀਤਾ ਹੈ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement