ਉਦਯੋਗਾਂ ਨੂੰ ਰਿਆਇਤ ਵਸੂਲਣ ਲਈ ਬੁਆਏਲਰ ਵਿੱਚ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੀ ਆਗਿਆ
Published : Aug 26, 2021, 6:53 pm IST
Updated : Aug 26, 2021, 6:53 pm IST
SHARE ARTICLE
CM Punjab
CM Punjab

'ਪਹਿਲਾਂ ਆਓ, ਪਹਿਲਾਂ ਪਾਓ' ਦੇ ਆਧਾਰ 'ਤੇ ਪਹਿਲੇ 50 ਉਦਯੋਗਾਂ ਨੂੰ ਕੁੱਲ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਮਿਲਣਗੀਆਂ

 

ਚੰਡੀਗੜ੍ਹ: ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨੂੰ ਰੋਕਣ ਲਈ ਇਕ ਵੱਡੇ ਕਦਮ ਤਹਿਤ ਪੰਜਾਬ ਨੇ ਵਿੱਤੀ ਰਿਆਇਤਾਂ ਵਸੂਲਣ ਵਾਸਤੇ ਉਦਯੋਗਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਪਰਾਲੀ ਦਾ ਨਿਪਟਾਰਾ ਕਰਨ ਲਈ ਬੁਆਏਲਰ ਲਗਾਉਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਜਿਨ੍ਹਾਂ ਉਦਯੋਗਾਂ ਨੂੰ ਇਹ ਲਾਭ ਮਿਲ ਸਕਦਾ ਹੈ, ਉਨ੍ਹਾਂ ਵਿੱਚ ਖੰਡ ਮਿੱਲਾਂ, ਪਲਪ ਅਤੇ ਪੇਪਰ ਮਿੱਲਾਂ ਅਤੇ 25 ਟੀ.ਪੀ.ਐਚ. ਤੋਂ ਵੱਧ ਭਾਫ ਪੈਦਾ ਕਰਨ ਦੀ ਸਮਰੱਥਾ ਵਾਲੇ ਬੁਆਏਲਰ ਵਾਲੇ ਉਦਯੋਗ ਸ਼ਾਮਲ ਹਨ।

 

CM orders exemption from utilization ratesCM PUNJAB 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਇਹ ਫੈਸਲਾ ਲਿਆ ਗਿਆ ਕਿ ਪੁਰਾਣੇ ਬੁਆਏਲਰਾਂ ਨੂੰ ਬਦਲਣ ਜਾਂ ਨਵੇਂ ਬੁਆਏਲਰਾਂ ਦੀ ਸਥਾਪਨਾ ਨਾਲ ਇਸ ਦੇ ਵਿਸਥਾਰ ਦਾ ਪ੍ਰਸਤਾਵ ਰੱਖਣ ਵਾਲੀਆਂ ਡਿਸਟਿਲਰੀਆਂ/ਬਰੂਅਰੀਜ਼ ਦੀਆਂ ਨਵੀਆਂ ਅਤੇ ਮੌਜੂਦਾ ਇਕਾਈਆਂ ਨੂੰ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਲਾਜ਼ਮੀ ਤੌਰ 'ਤੇ ਵਰਤਣਾ ਪਵੇਗਾ।

CM Punjab CM Punjab

 

ਮੰਤਰੀ ਮੰਡਲ ਨੇ ਬੁਆਏਲਰ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ 'ਪਹਿਲਾਂ ਆਓ ਪਹਿਲਾਂ ਪਾਓ' ਦੇ ਆਧਾਰ 'ਤੇ ਪਹਿਲੇ 50 ਮੌਜੂਦਾ ਉਦਯੋਗਾਂ ਨੂੰ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦੇਣ ਦਾ ਵੀ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਪੰਚਾਇਤੀ ਜ਼ਮੀਨ ਦੀ ਉਪਲੱਬਧਤਾ ਦੇ ਲਿਹਾਜ਼ ਨਾਲ ਉਦਯੋਗਾਂ ਨੂੰ ਗੈਰ-ਵਿੱਤੀ ਰਿਆਇਤਾਂ ਲਈ 33 ਸਾਲ ਤੱਕ ਦੇ ਲੀਜ਼ ਸਮਝੌਤੇ ਨਾਲ ਲੀਜ਼ ਵਿੱਚ 6 ਫ਼ੀਸਦੀ ਪ੍ਰਤੀ ਸਾਲ ਵਾਧੇ ਦਰ ਦੀ ਪ੍ਰਵਾਨਗੀ ਵੀ ਦਿੱਤੀ ਹੈ। ਇਸ ਤੋਂ ਇਲਾਵਾ ਬੁਆਏਲਰ ਉਨ੍ਹਾਂ ਖੇਤਰਾਂ ਵਿੱਚ ਪਹਿਲ ਦੇ ਅਧਾਰ 'ਤੇ ਉਪਲਬਧ ਕਰਵਾਏ ਜਾਣਗੇ ਜਿੱਥੇ ਝੋਨੇ ਦੀ ਪਰਾਲੀ ਨੂੰ ਬੁਆਏਲਰ ਵਿੱਚ ਬਾਲਣ ਵਜੋਂ ਵਰਤਿਆ ਜਾਂਦਾ ਹੈ।

 

Paddy strawPaddy straw

 

ਇਸ ਕਦਮ ਨਾਲ ਸਾਉਣੀ ਦੀਆਂ ਫ਼ਸਲਾਂ ਦੀ ਕਟਾਈ ਦੌਰਾਨ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਮਿੱਤਰ ਕੀੜਿਆਂ ਨੂੰ ਬਚਾਉਣ ਲਈ ਵੀ ਲਾਭਕਾਰੀ ਹੋਵੇਗਾ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਚੁਣੌਤੀ ਦੇ ਮੱਦੇਨਜ਼ਰ ਇਹ ਫੈਸਲਾ ਕਾਫ਼ੀ ਮਹੱਤਵਪੂਰਨ ਹੈ।

 

Paddy strawPaddy straw

 

ਹਾੜੀ ਸੀਜ਼ਨ ਦੌਰਾਨ ਕਣਕ ਦੀ ਵਾਢੀ ਤੋਂ ਬਾਅਦ ਜਿੱਥੇ ਤੂੜੀ ਨੂੰ ਪਸ਼ੂਆਂ ਲਈ ਚਾਰੇ ਵਜੋਂ ਵਰਤਿਆ ਜਾਂਦਾ ਹੈ, ਉੱਥੇ ਹੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ ਤਾਂ ਜੋ ਕਿਸਾਨ ਅਗਲੀ ਫਸਲ ਲਈ ਤੇਜ਼ੀ ਨਾਲ ਆਪਣੇ ਖੇਤ ਤਿਆਰ ਕਰ ਸਕਣ। ਅਕਤੂਬਰ-ਨਵੰਬਰ ਮਹੀਨੇ ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਪੇਂਡੂ ਖੇਤਰ ਅਤੇ ਇਸ ਦੇ ਆਲੇ ਦੁਆਲੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਵਿਆਪਕ ਰੂਪ ਵਿੱਚ ਫੈਲੀ ਹੋਈ ਹੈ ਜਿਸ ਕਾਰਨ ਸਿਹਤ ਉੱਤੇ ਵੱਡੇ ਪ੍ਰਭਾਵ ਪੈ ਰਹੇ ਹਨ।

 

CM PunjabCM Punjab

 

ਮੌਸਮੀ ਸਥਿਤੀਆਂ ਕਾਰਨ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਗੁਣਵੱਤਾ ਵੀ ਖਰਾਬ ਹੋ ਜਾਂਦੀ ਹੈ, ਜਿਸ ਵਿੱਚ ਘਰੇਲੂ, ਵਾਹਨ, ਉਦਯੋਗਿਕ ਅਤੇ ਮਿਊਂਸਪਲ ਠੋਸ ਰਹਿੰਦ-ਖੂੰਹਦ ਡੰਪ ਨੂੰ ਸਾੜਨ ਵਰਗੇ ਵੱਖ-ਵੱਖ ਸਥਾਨਕ ਸਰੋਤਾਂ ਦਾ ਪ੍ਰਦੂਸ਼ਣ ਵੀ ਸ਼ਾਮਲ ਹੈ। ਹਾਲਾਂਕਿ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਲਈ ਗੁਆਂਢੀ ਸੂਬਿਆਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੀ ਜ਼ਿੰਮੇਵਾਰ ਹਨ। ਪੰਜਾਬ ਵਿੱਚ 31.49 ਲੱਖ ਹੈਕਟੇਅਰ ਖੇਤਰ (2020) ਵਿੱਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ, ਜਿਸ ਦੇ ਨਤੀਜੇ ਵਜੋਂ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ।

 

ਪਰਾਲੀ ਸਾੜਨ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਉਪਾਵਾਂ ਦੀ ਲੜੀ ਵਿੱਚ ਇਹ ਨਿਵੇਕਲਾ ਕਦਮ ਹੈ ਜਿਸ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਵਿਅਕਤੀਗਤ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਿਵਸਥਾ, ਪਰਾਲੀ ਨੂੰ ਬਾਇਓ-ਮਾਸ ਆਧਾਰਤ ਪਲਾਂਟਾਂ ਵਿੱਚ ਊਰਜਾ ਦੇ ਸਰੋਤ ਵਜੋਂ ਵਰਤਣ ਅਤੇ ਕਿਸਾਨ ਭਾਈਚਾਰੇ ਵਿੱਚ ਜਾਗਰੂਕਤਾ ਮੁਹਿੰਮ ਦੇ ਨਾਲ- ਨਾਲ ਪਰਾਲੀ ਸਾੜਨ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

 

 

ਇਹ ਮਹਿਸੂਸ ਕੀਤਾ ਗਿਆ ਹੈ ਕਿ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਬਾਲਣ ਵਜੋਂ ਵਰਤੋਂ ਨੂੰ ਹੋਰ ਉਤਸ਼ਾਹਤ ਕਰਨ ਦੀ ਜ਼ਰੂਰਤ ਹੈ। ਸੂਬੇ ਦੇ ਕੁੱਝ ਉਦਯੋਗ ਝੋਨੇ ਦੀ ਪਰਾਲੀ ਨੂੰ ਆਪਣੇ ਉਦਯੋਗਿਕ ਕੰਮਾਂ ਲਈ ਬੁਆਏਲਰ ਵਿੱਚ ਸਫਲਤਾਪੂਰਵਕ ਵਰਤਣ ਦੇ ਯੋਗ ਹੋਏ ਹਨ। ਉਨ੍ਹਾਂ ਨੇ ਜਾਂ ਤਾਂ ਭੱਠੀਆਂ ਵਿੱਚ ਮਹੱਤਵਪੂਰਣ ਬਦਲਾਅ ਕੀਤੇ ਹਨ ਜਾਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਨਵੇਂ ਬੁਆਏਲਰ ਸਥਾਪਤ ਕੀਤੇ ਹਨ।

 

ਇਨ੍ਹਾਂ ਯੂਨਿਟਾਂ ਨੇ ਸਪਲਾਈ ਚੇਨ ਵਿਧੀ ਵਿਕਸਤ ਕਰਕੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਠੋਸ ਕਦਮ ਚੁੱਕੇ ਹਨ ਜਿਸ ਵਿੱਚ ਸਪਲਾਇਰਜ਼ ਨੂੰ ਸ਼ਾਮਲ ਕਰਦਿਆਂ ਸਿੱਧੇ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਇਕੱਠਾ ਕਰਨਾ ਅਤੇ ਸਾਲ ਭਰ ਇਸ ਦੀ ਵਰਤੋਂ ਲਈ ਪਰਾਲੀ ਦੀਆਂ ਗੱਠਾਂ ਵਾਸਤੇ ਭੰਡਾਰਨ ਦੀ ਥਾਂ ਮੁਹੱਈਆ ਕਰਵਾਉਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement