ਬਾਗ਼ੀ ਕਾਂਗਰਸੀ ਦੱਸਣ CM ਦੀ ਅਗਵਾਈ ਕਬੂਲ ਹੈ ਜਾਂ ਅਸਤੀਫ਼ੇ ਦੇ ਕੇ ਪੰਜਾਬ ਲਈ ਲੜਦੇ ਰਹਿਣਗੇ: ਮੀਤ ਹੇਅਰ
Published : Aug 26, 2021, 5:31 pm IST
Updated : Aug 26, 2021, 5:31 pm IST
SHARE ARTICLE
Meet Hayer
Meet Hayer

-ਕਾਂਗਰਸ ਹਾਈਕਮਾਨ ਦੇ ਫ਼ਰਮਾਨ ਤੋਂ ਬਾਅਦ 'ਆਪ' ਨੇ ਬਾਗ਼ੀ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਤੋਂ ਮੰਗੇ ਅਸਤੀਫ਼ੇ

ਚੰਡੀਗੜ੍ਹ - ਇੱਕ ਨਿਰਾਸ਼ਾਜਨਕ ਮੁੱਖ ਮੰਤਰੀ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਬੂਲਣ ਤੋਂ ਇਨਕਾਰੀ 'ਬਾਗ਼ੀ' ਕਾਂਗਰਸੀ ਵਜ਼ੀਰਾਂ ਅਤੇ ਵਿਧਾਇਕਾਂ ਕੋਲੋਂ ਤੁਰੰਤ ਅਸਤੀਫ਼ੇ ਮੰਗਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਸੁਣਾਏ ਕਾਂਗਰਸੀ ਫ਼ਰਮਾਨ ਉਪਰੰਤ ਹੁਣ ਪਤਾ ਲੱਗੇਗਾ ਕਿ ਇਹ 'ਬਾਗ਼ੀ ਕਾਂਗਰਸੀ' ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਬੂਲ ਕਰ ਲੈਂਦੇ ਹਨ ਜਾਂ ਫਿਰ ਅਸਤੀਫ਼ੇ ਦੇ ਕੇ ਪੰਜਾਬ ਲਈ ਲੜਾਈ ਜਾਰੀ ਰੱਖਣਗੇ।

Captain Amarinder Singh Captain Amarinder Singh

ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ 'ਆਪ' ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਇਹਨਾਂ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਹਲੀਮੀ ਭਰੀ ਸਲਾਹ ਦਿੰਦਿਆਂ ਕਿਹਾ, ''ਬਾਗ਼ੀ ਕਾਂਗਰਸੀਆਂ ਨੇ ਜੇ ਪੰਜਾਬ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਦੇਹਰਾਦੂਨ ਜਾਂ ਦਿੱਲੀ ਗੇੜੇ ਮਾਰਨ ਦੀ ਜ਼ਰੂਰਤ ਨਹੀਂ, ਉਹ ਰਾਜਧਾਨੀ ਸਥਿਤ ਪੰਜਾਬ ਰਾਜ ਭਵਨ ਜਾ ਕੇ ਹੀ ਪੰਜਾਬ ਬਚਾ ਸਕਦੇ ਹਨ, ਬਸ਼ਰਤੇ ਰਾਜਪਾਲ ਪੰਜਾਬ ਨੂੰ ਅਸਤੀਫ਼ੇ ਸੌਂਪ ਕੇ ਕੈਪਟਨ ਪ੍ਰਤੀ ਬੇਭਰੋਸਗੀ ਦਰਜ ਕਰਾਉਣੀ ਪਵੇਗੀ। ''

Tript BajwaTript Bajwa

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਨਾਂਅ 'ਤੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗ਼ਾਵਤ ਕਰਨ ਵਾਲੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਜਾਂ ਪੰਜਾਬ ਅਤੇ ਪੰਜਾਬੀਆਂ ਦੇ ਨਾਲ, ਕਿਉਂਕਿ ਹਰੀਸ਼ ਰਾਵਤ ਨੇ ਸਾਫ਼ ਸ਼ਬਦਾਂ 'ਚ ਆਖ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ ਅਤੇ 2022 ਦੀਆਂ ਚੋਣਾਂ ਵੀ ਕੈਪਟਨ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ।

Charanjit Channi Charanjit Channi

ਮੀਤ ਹੇਅਰ ਨੇ ਕਿਹਾ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮਾਫ਼ੀਆ ਰਾਜ ਦਾ ਹਿੱਸਾ ਰਹੇ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੇ ਦੇਰ ਨਾਲ ਹੀ ਸਹੀ ਪਰ ਦਰੁਸਤ ਸਟੈਂਡ ਲੈਂਦੇ ਹੋਏ ਇਕਬਾਲ ਕੀਤਾ ਹੈ ਕਿ ਕੈਪਟਨ ਸਰਕਾਰ ਨਿਕੰਮੀ ਅਤੇ ਬੇਇਨਸਾਫ਼ ਸਰਕਾਰ ਹੈ। ਜੋ ਪੰਜਾਬ ਦੀ ਮਾੜੀ ਸਥਿਤੀ ਅਤੇ ਮਾਫ਼ੀਆ ਰਾਜ ਦੀ ਲੁੱਟ ਲਈ ਜ਼ਿੰਮੇਵਾਰ ਹੋਣ ਦੇ ਨਾਲ- ਨਾਲ ਚੋਣ ਵਾਅਦੇ ਪੂਰੇ ਕਰਨ 'ਚ ਬੁਰੀ ਤਰਾਂ ਨਾਕਾਮ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਕੈਪਟਨ ਵਿਰੁੱਧ ਬਗ਼ਾਵਤ ਦਾ ਝੰਡਾ ਚੁੱਕਿਆ ਹੈ

Captain Amarinder Singh Captain Amarinder Singh

 ਪ੍ਰੰਤੂ ਇਸ ਸਥਿਤੀ 'ਚ ਕੈਪਟਨ ਵਿਰੋਧੀਆਂ ਨੂੰ ਸਪੱਸ਼ਟ ਕਰਨਾ ਪਵੇਗਾ ਕਿ ਉਹ ਅਸਤੀਫ਼ੇ ਦੇ ਕੇ ਪੰਜਾਬ ਲਈ ਲੜਦੇ ਸਨ ਜਾਂ ਕੁਰਸੀ ਲਈ ਪੁਰਾਣੀ ਤਨਖ਼ਾਹ 'ਤੇ ਹੀ ਕੰਮ ਕਰਦੇ ਰਹਿਣਗੇ। ਕਾਂਗਰਸ ਹਾਈਕਮਾਨ ਵੱਲੋਂ ਕੈਪਟਨ ਨੂੰ 2022 ਦੀਆਂ ਚੋਣਾ ਦੀ ਕਪਤਾਨੀ ਸੌਂਪੇ ਜਾਣ ਦੇ ਐਲਾਨ ਨੇ ਬਾਗ਼ੀਆਂ ਨੂੰ ਅਗਨ- ਪ੍ਰੀਖਿਆ 'ਚ ਪਾ ਦਿੱਤਾ ਹੈ। 'ਆਪ' ਆਗੂ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦੀਆਂ ਪ੍ਰਾਪਤੀਆਂ ਅਤੇ ਅਸਫਲਤਾਵਾਂ ਲਈ ਸਮੁੱਚੀ ਕੈਬਨਿਟ ਜ਼ਿੰਮੇਵਾਰ ਹੁੰਦੀ।

Navjot SidhuNavjot Sidhu

ਇਸ ਲਈ ਪੰਜਾਬ ਦੇ ਮੁੱਦਿਆਂ ਤੋਂ ਟਾਲ਼ਾ ਵੱਟਣ ਲਈ ਕਾਂਗਰਸ ਸਰਕਾਰ ਦੇ ਸਾਰੇ ਮੰਤਰੀ, ਵਿਧਾਇਕ ਅਤੇ ਨਵਜੋਤ ਸਿੰਘ ਸਿੱਧੂ ਵੀ ਓਨੇ ਹੀ ਜ਼ਿੰਮੇਵਾਰ ਹਨ, ਜਿੰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈ। ਮੀਤ ਹੇਅਰ ਨੇ ਸਵਾਲ ਕੀਤਾ, 'ਕੀ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਮਨਜ਼ੂਰ ਹੈ? ਜੇ ਉਨ੍ਹਾਂ ਨੂੰ ਕੈਪਟਨ ਹੀ ਮਨਜ਼ੂਰ ਹੈ ਤਾਂ ਸਾਫ਼ ਹੁੰਦਾ ਹੈ ਕਿ ਉਹ ਕੇਵਲ ਤੇ ਕੇਵਲ ਕੁਰਸੀ ਲਈ ਲੜਦੇ ਹਨ। ਮੀਤ ਹੇਅਰ ਮੁਤਾਬਿਕ  ਜੇ ਬਾਗ਼ੀ ਮੰਤਰੀ ਅਤੇ ਵਿਧਾਇਕ ਕੈਪਟਨ ਸਰਕਾਰ ਤੋਂ ਸਮਰਥਨ ਵਾਪਸ ਨਹੀਂ ਲੈਂਦੇ ਤਾਂ ਉਹ ਮਾਫ਼ੀਆ ਰਾਜ ਨਾਲ ਮਿਲੇ ਹੋਣ ਦੇ ਦਾਗ਼ ਧੋਣ ਦਾ ਆਖ਼ਰੀ ਮੌਕਾ ਵੀ ਗਵਾਅ ਦੇਣਗੇ।

Meet Hayer Meet Hayer

ਇਸ ਦੇ ਨਾਲ ਹੀ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁਖ਼ਾਤਿਵ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਖੋਹ ਚੁੱਕੇ ਹਨ ਅਤੇ ਹੁਣ ਉਹ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦੇ ਯੋਗ ਨਹੀਂ ਹਨ। ਮੀਤ ਹੇਅਰ ਅਨੁਸਾਰ ਭਾਵੇਂ ਕਿ ਕਾਂਗਰਸ ਹਾਈਕਮਾਂਡ ਧੱਕੇ ਜ਼ੋਰੀ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾ ਕੇ ਰੱਖੇ, ਪਰ ਇਖ਼ਲਾਕੀ ਅਤੇ ਸੰਵਿਧਾਨਿਕ ਤੌਰ 'ਤੇ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਸਰਕਾਰ ਦੇ ਪ੍ਰਮੁੱਖ ਬਣੇ ਰਹਿਣ ਦਾ ਕੋਈ ਹੱਕ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement