ਆਗਾਮੀ ਚੋਣਾਂ ਜਿੱਤਣ ਲਈ ਨਿਜੀ ਰਾਜਨੀਤੀ ਕਰਨ ਦੀ ਥਾਂਕਾਂਗਰਸ ਦੀਮਜ਼ਬੂਤੀਲਈਉਸਾਰੂ ਭੂਮਿਕਾਨਿਭਾਉਣਦੀਲੋੜ
Published : Aug 26, 2021, 12:36 am IST
Updated : Aug 26, 2021, 12:36 am IST
SHARE ARTICLE
image
image

ਆਗਾਮੀ ਚੋਣਾਂ ਜਿੱਤਣ ਲਈ ਨਿਜੀ ਰਾਜਨੀਤੀ ਕਰਨ ਦੀ ਥਾਂ ਕਾਂਗਰਸ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ

ਪਟਿਆਲਾ, 25 ਅਗੱਸਤ (ਅਵਤਾਰ ਸਿੰਘ ਗਿੱਲ) : ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ  ਆੜੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ  ਕਾਂਗਰਸ ਪਾਰਟੀ ਨੂੰ  ਕਮਜ਼ੋਰ ਕਰਨ ਵਾਲੀਆਂ ਕਰਾਰ ਦਿੰਦਿਆਂ ਕਾਂਗਰਸ ਆਲਾ ਕਮਾਨ ਤੋਂ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ |
ਪ੍ਰਨੀਤ ਕੌਰ ਨੇ ਇਹ ਪ੍ਰਗਟਾਵਾ ਅੱਜ, ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਵਲੋਂ ਅਹੁਦਾ ਸੰਭਾਲੇ ਜਾਣ ਮੌਕੇ ਕਰਵਾਏ ਸਮਾਗਮ 'ਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ | ਮੀਡੀਆ ਦੇ ਇਸ ਸਵਾਲ, ਕੀ ਨਵਜੋਤ ਸਿੰਘ ਸਿੱਧੂ ਪਾਰਟੀ ਵਿਚ ਅਸ਼ਾਂਤੀ ਲਈ ਜ਼ਿੰਮੇਵਾਰ ਹਨ, ਦੇ ਜਵਾਬ ਵਿਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, 'ਬਿਨ੍ਹਾਂ ਸ਼ੱਕ, ਸਿੱਧੂ ਜ਼ਿੰਮੇਵਾਰ ਹਨ, ਉਨ੍ਹਾਂ ਨੇ ਇਹ ਸੱਭ ਸ਼ੁਰੂ ਕੀਤਾ ਅਤੇ ਹੁਣ, ਇਹ ਉਨ੍ਹਾਂ ਦੇ ਸਲਾਹਕਾਰ ਹੀ ਹਨ ਜੋ ਅਜਿਹੇ ਗ਼ੈਰ ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਉਦਾਰਤਾ ਦਿਖਾਉਂਦਿਆਂ ਹਾਈ ਕਮਾਨ ਵਲੋਂ ਸਿੱਧੂ ਨੂੰ  ਕਾਂਗਰਸ ਦੀ ਪ੍ਰਦੇਸ਼ ਇਕਾਈ ਦਾ ਮੁਖੀ ਲਾਉਣ ਦੇ ਫ਼ੈਸਲੇ ਨੂੰ  ਮੰਨਿਆ ਪਰੰਤੂ ਅਜਿਹਾ ਨਾ ਕੀਤੇ ਜਾਣ ਲਈ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਵਾਬ ਤਲਬੀ ਹੋਣੀ ਚਾਹੀਦੀ ਹੈ¢'
ਉਨ੍ਹਾਂ ਅੱਗੇ ਕਿਹਾ ਕਿ ਇਹ ਸਮਾਂ ਨਿਜੀ ਰਾਜਨੀਤੀ ਖੇਡਣ ਦਾ ਨਹੀਂ ਹੈ¢ ਜੇਕਰ ਉਨ੍ਹਾਂ ਦੀ ਕੋਈ ਸ਼ਿਕਾਇਤ ਹੈ, ਤਾਂ ਉਸ ਨੂੰ  ਇਸ ਤਰ੍ਹਾਂ ਜਨਤਕ ਕਰਨ ਦੀ ਥਾਂ ਪਾਰਟੀ ਪਲੇਟਫ਼ਾਰਮ 'ਤੇ ਉਠਾਉਣਾ ਚਾਹੀਦਾ ਸੀ¢ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਕਾਂਗਰਸ ਪਾਰਟੀ ਇਕਜੁਟਤਾ ਨਾਲ ਲੜੇ | ਕਸ਼ਮੀਰ ਅਤੇ ਇੰਦਰਾ ਗਾਂਧੀ ਦੇ ਮੁੱਦੇ 'ਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵਲੋਂ ਕੀਤੀ ਟਿਪਣੀ ਦੀ ਨਿੰਦਾ ਕਰਦੇ ਹੋਏ ਪ੍ਰਨੀਤ ਕੌਰ ਨੇ ਕਿਹਾ, ''ਮੈਨੂੰ ਨਹੀਂ ਪਤਾ ਕਿ ਇਹ ਲੋਕ ਕਿਥੋਂ ਆਏ ਹਨ, ਪਾਰਟੀ ਪ੍ਰਧਾਨ ਨੂੰ  ਪਾਰਟੀ ਦੇ ਅੰਦਰੋਂ ਹੀ ਜ਼ਿੰਮੇਵਾਰ ਸਲਾਹਕਾਰਾਂ ਦੀ ਚੋਣ ਕਰਨੀ ਚਾਹੀਦੀ ਸੀ | ਇਹ ਹੁਣ ਹਾਈ ਕਮਾਨ 'ਤੇ ਨਿਰਭਰ ਕਰਦਾ ਹੈ ਕਿ ਇਨ੍ਹਾਂ ਵਿਰੁਧ ਕੀ ਕਾਰਵਾਈ ਕੀਤੀ ਜਾਵੇ, ਪਰ ਮੈਂ ਨਿਜੀ ਤੌਰ 'ਤੇ ਇਨ੍ਹਾਂ ਦੀਆਂ ਗ਼ੈਰ ਜ਼ਿੰਮੇਵਾਰਾਨਾ ਟਿਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ |'' ਪ੍ਰਨੀਤ ਕੌਰ ਨੇ, ਆਪਣੇ ਨਿਜੀ ਹਿਤਾਂ ਲਈ ਪਾਰਟੀ ਨੂੰ  ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ 'ਤੇ ਵਰ੍ਹਦਿਆਂ ਕਿਹਾ,'ਸਾਢੇ ਚਾਰ ਸਾਲ ਸੱਤਾ ਦਾ ਆਨੰਦ ਲੈਣ ਤੋਂ ਬਾਅਦ, ਉਨ੍ਹਾਂ ਵਲੋਂ ਬਗ਼ਾਵਤ ਦਾ ਝੰਡਾ ਚੁਕਣਾ, ਪਰਦੇ ਪਿੱਛੇ ਦੀ ਕਹਾਣੀ ਬਾਰੇ ਬਹੁਤ ਕੱੁਝ ਸਪੱਸ਼ਟ ਕਰਦਾ ਹੈ |' ਉਨ੍ਹਾਂ ਕਿਹਾ ਕਿ ਇਹ ਸਮਾਂ ਤਾਅਨੇ-ਮਿਹਣਿਆਂ ਦੀ ਖੇਡ 'ਚ ਸ਼ਾਮਲ ਹੋਣ ਦਾ ਨਹੀਂ, ਕਿਉਂ ਜੋ ਅਜਿਹਾ ਕਰਨ ਨਾਲ ਅੱਗੇ ਵਧਣ ਦੀਆਂ ਪਾਰਟੀ ਦੀਆਂ ਸੰਭਾਵਨਾਵਾਂ ਨੂੰ  ਨੁਕਸਾਨ ਪੁੱਜੇਗਾ | ਪ੍ਰਨੀਤ ਕੌਰ ਨੇ ਸਾਰੀਆਂ ਧਿਰਾਂ ਨੂੰ  ਇਕਜੁਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ 2022 'ਚ ਕਾਂਗਰਸ ਪਾਰਟੀ ਦੀ ਮੁੜ ਜਿੱਤ ਯਕੀਨੀ ਬਣਾਈ ਜਾ ਸਕੇ | ਕੁੱਝ ਵਿਧਾਇਕਾਂ ਵਲੋਂ ਮੁੱਖ ਮੰਤਰੀ ਬਦਲਣ ਬਾਰੇ ਚਲਾਈ ਮੁਹਿੰਮ ਬਾਰੇ ਪੁੱਛਣ 'ਤੇ ਸ੍ਰੀਮਤੀ ਪ੍ਰਨੀਤ ਕੌਰ ਨੇ ਜਵਾਬ ਦਿਤਾ ਕਿ,''ਇਹ ਹਾਈ ਕਮਾਨ ਦਾ ਅਧਿਕਾਰ ਖੇਤਰ ਹੈ, ਉਹ ਹੀ ਇਸ ਬਾਰੇ ਨਿਰਣਾ ਕਰਨਗੇ, ਪਰ, ਮੈਂ ਕਹਾਂਗੀ ਕਿ,''ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਪੂਰੀ ਵਾਹ ਲਾ ਕੇ ਔਖੇ ਵੇਲਿਆਂ 'ਚ ਪਾਰਟੀ ਦੀ ਅਗਵਾਈ ਕੀਤੀ ਅਤੇ ਹਾਈ ਕਮਾਂਡ ਦੀਆਂ ਆਸਾਂ ਮੁਤਾਬਕ ਬਹੁਤ ਸਾਰੀਆਂ ਜਿੱਤਾਂ ਦਰਜ ਕੀਤੀਆਂ | ਕੈਪਟਨ ਨੇ ਮਹਾਂਮਾਰੀ ਦੌਰਾਨ ਵੀ ਵਿੱਤੀ ਔਕੜਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਚਹੁੰਤਰਫ਼ਾ ਵਿਕਾਸ ਲਈ ਬਹੁਤ ਵਧੀਆ ਕੰਮ ਕੀਤਾ ਹੈ¢
ਫੋਟੋ ਨੰ: 25 ਪੀਏਟੀ 23
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement