
ਸਕੱਤਰੇਤ ਤੇ ਡਾਇਰੈਕਟੋਰੇਟਾਂ 'ਚ ਮੁਲਾਜ਼ਮਾਂ ਨੇ ਕੀਤੇ ਰੋਸ ਮੁਜ਼ਾਹਰੇ
ਸਕੱਤਰੇਤ ਤੇ ਡਾਇਰੈਕਟੋਰੇਟਾਂ 'ਚ ਮੁਲਾਜ਼ਮਾਂ ਨੇ ਕੀਤੇ ਰੋਸ ਮੁਜ਼ਾਹਰੇ
ਚੰਡੀਗੜ੍ਹ, 25 ਅਗੱਸਤ (ਭੁੱਲਰ) :ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਸਾਰ ਲੈਣ ਵਿੱਚ ਨਾਕਾਮ ਹੋ ਰਹੀ ਜਾਪਦੀ ਹੈ | ਇਸੇ ਰੋਸ ਵਜੋਂ ਅੱਜ ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰੇ ਕੀਤੇ ਗਏ | ਜਿਥੇ ਪੰਜਾਬ ਸਿਵਲ ਸਕੱਤਰੇਤ, ਸੈਕਟਰ 9, ਦੇ ਮੁਲਾਜ਼ਮਾਂ ਵੱਲੋਂ ਸਵੇਰੇ 9.00 ਵਜੇ ਭਰਵੀਂ ਰੈਲੀ ਕੀਤੀ ਗਈ ਉੱਥੇ ਦੁਪਹਿਰ 1.00 ਵਜੇ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਦਫਤਰਾਂ ਦੇ ਮੁਲਾਜ਼ਮਾਂ ਨੇ ਜਬਰਦਸਤ ਰੋਸ ਮੁਜ਼ਾਹਰਾ ਕੀਤਾ |
ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਪੀ.ਐਸ.ਐਮ.ਐਸ.ਯੂ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਸੈਕਟਰ 17, ਚੰਡੀਗੜ੍ਹ ਵਿਖੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ |
ਸਾਂਝਾ ਮੰਚ ਅਤੇ ਫਰੰਟ ਦੇ ਕਨਵੀਨਰ ਸੁਚਚੈਨ ਖਹਿਰਾ ਵੱਲੋਂ ਮੁਲਾਜ਼ਮਾਂ ਨੂੰ ਦੱਸਿਆ ਗਿਆ ਕਿ ਭਾਵੇਂ ਸਰਕਾਰ ਉਨ੍ਹਾਂ ਨਾਲ ਕੀਤੀਆਂ ਮੀਟਿੰਗ ਵਿੱਚ ਕੁੱਝ ਮੁੱਖ ਮੰਗਾਂ ਸਬੰਧੀ ਹਾਮੀ ਭਰ ਚੁੱਕੀ ਹੈ ਪਰ ਫਿਰ ਵੀ ਪਤਾ ਨਹੀਂ ਕਿਉਂ ਉਨ੍ਹਾਂ ਮੰਗਾਂ ਸਬੰਧੀ ਕੋਈ ਕਾਰਵਾਈ ਰਿਪੋਰਟ ਜਾਂ ਨੋਟੀਫਿਕੇਸ਼ਨਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਤੰਗ ਹੋਕੇ ਕਾਂਗਰਸ ਦੀ ਸਰਕਾਰ ਲੈਕੇ ਆਈ ਸੀ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਹੋ ਸਕੇ |