ਕੈਬਨਿਟ ਵੱਲੋਂ PSCFC ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ
Published : Aug 26, 2021, 6:46 pm IST
Updated : Aug 26, 2021, 6:46 pm IST
SHARE ARTICLE
 Punjab cabinet approves Rs 62.46 crore waiver for PSCFC & BACKFINCO loanees
Punjab cabinet approves Rs 62.46 crore waiver for PSCFC & BACKFINCO loanees

ਐਸ.ਸੀ., ਦਿਵਿਆਂਗ ਬੀ.ਸੀ., ਆਰਥਿਕ ਤੌਰ ’ਤੇ ਕਮਜ਼ੋਰ ਤੇ ਘੱਟ ਗਿਣਤੀ ਵਰਗ ਦੇ 14853 ਕਰਜ਼ਦਾਰਾਂ ਨੂੰ ਮਿਲੇਗਾ ਲਾਭ

ਚੰਡੀਗੜ : ਪੰਜਾਬ ਕੈਬਨਿਟ ਵੱਲੋਂ ਵੀਰਵਾਰ ਨੂੰ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ.) ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿਨਕੋ) ਤੋਂ ਕਰਜ਼ਾ ਲੈਣ ਵਾਲੇ ਕਰਜ਼ਦਾਰਾਂ ਨੂੰ 50,000 ਰੁਪਏ ਪ੍ਰਤੀ ਕਰਜ਼ਾ ਰਾਹਤ ਦੇਣ ਨੂੰ ਮਨਜ਼ੂਰੀ ਦੇ ਦਿੱਤੀ।
ਇਕ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ਼ਰੀਬ ਵਰਗ ਪੱਖੀ ਇਸ ਪਹਿਲਕਦਮੀ ਨਾਲ ਅਨੁਸੂਚਿਤ ਜਾਤੀ, ਦਿਵਿਆਂਗ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀਆਂ ਨਾਲ ਸਬੰਧਿਤ ਕਰਜ਼ਦਾਰਾਂ ਨੂੰ ਲਾਭ ਪਹੁੰਚੇਗਾ।

Charanjit ChanniCharanjit Channi

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਫੈਸਲੇ ਅਤੇ ਹਾਲ ਹੀ ਦੌਰਾਨ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੀ ਕਰਜ਼ਾ ਰਾਹਤ ਦੀ ਸ਼ਲਾਘਾ ਕੀਤੀ। ਇਸ ਫੈਸਲੇ ਤਹਿਤ ਕੁੱਲ ਮਿਲਾ ਕੇ 62.46 ਕਰੋੜ ਰੁਪਏ ਰਕਮ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ ਜੋ ਕਿ 31 ਮਾਰਚ, 2021 ਤੱਕ ਦਿੱਤੇ ਗਏ ਕਰਜ਼ਿਆਂ ’ਤੇ ਲਾਗੂ ਹੋਵੇਗੀ ਅਤੇ ਮਾਫ ਕੀਤੀ ਗਈ ਕਰਜ਼ਾ ਰਕਮ 30 ਜੂਨ, 2021 ਨੂੰ ਨਿਰਧਾਰਿਤ ਕੀਤੀ ਜਾਵੇਗੀ। ਇਸ ਦੇ ਹਿਸਾਬ ਨਾਲ ਪੀ.ਐਸ.ਸੀ.ਐਫ.ਸੀ. ਦੇ ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਅਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 20.98 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੇਗੀ।

Captain Amarinder Singh Announces Special Cash Reward for Neeraj ChopraCaptain Amarinder Singh 

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਕੁੱਲ ਮਿਲਾ ਕੇ 14853 ਕਰਜ਼ਦਾਰਾਂ (10151 ਕਰਜ਼ਦਾਰ ਪੀ.ਐਸ.ਸੀ.ਐਫ.ਸੀ. ਦੇ ਅਤੇ 4702 ਕਰਜ਼ਦਾਰ ਬੈਕਫਿਨਕੋ ਦੇ) ਨੂੰ ਲਾਭ ਮਿਲੇਗਾ। ਮੁਆਫ ਕੀਤੀ ਰਕਮ ਦਾ ਭਾਰ ਸੂਬਾ ਸਰਕਾਰ ਸਹਿਣ ਕਰੇਗੀ ਅਤੇ ਇਹ ਰਕਮ ਦੋਵਾਂ ਕਾਰਪੋਰੇਸ਼ਨਾਂ ਨੂੰ ਗ੍ਰਾਂਟ ਇਨ ਏਡ ਵਜੋਂ ਜਾਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੀ.ਅਸ.ਸੀ.ਐਫ.ਸੀ. ਵੱਲੋਂ ਗ਼ਰੀਬ ਵਰਗ ਨਾਲ ਸਬੰਧਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਮਾਮੂਲੀ ਵਿਆਜ ’ਤੇ ਸਵੈ-ਰੋਜ਼ਗਾਰ ਬੈਕਫਿਨਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਗ਼ਰੀਬ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਲਈ ਮਾਮੂਲੀ ਵਿਆਜ਼ ’ਤੇ ਕਰਜ਼ੇ ਦਿੱਤੀ ਜਾਂਦੇ ਹਨ।

ਪੀ.ਐਸ.ਸੀ.ਐਫ.ਸੀ. ਵੱਲੋਂ ਦਿੱਤੇ ਗਏ ਕਰਜ਼ਿਆਂ ਦੀ ਵਸੂਲੀ ਦਰ 77 ਫੀਸਦੀ ਜਦੋਂ ਕਿ ਬੈਕਫਿਨਕੋ ਵੱਲੋਂ ਦਿੱਤੀ ਕਰਜ਼ਿਆਂ ਦੀ ਵਸੂਲੀ ਦਰ 65 ਫੀਸਦੀ ਹੈ। ਭਰਪੂਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਕਈ ਕਾਰਨਾਂ ਜਿਵੇਂ ਕਿ ਵਪਾਰ ਵਿੱਚ ਘਾਟਾ, ਕਰਜ਼ਦਾਰ ਦੀ ਮੌਤ, ਕਰਜ਼ਦਾਰ ਜਾਂ ਉਸ ਦੇ ਕਿਸੇ ਹੋਰ ਪਰਿਵਾਰਿਕ ਮੈਂਬਰ ਨੂੰ ਘਾਤਕ ਬੀਮਾਰੀ ਜਾਂ ਕੁਦਰਤੀ ਕਰੋਪੀਆਂ ਕਰ ਕੇ ਵਸੂਲੀ ਦੀ ਦਰ ਵਿੱਚ ਸੁਧਾਰ ਨਹੀਂ ਹੋ ਸਕਿਆ। ਇਸ ਤੋਂ ਇਲਾਵਾ ਕੋਵਿਡ-19 ਕਰਕੇ ਵੀ ਕਰਜ਼ਦਾਰਾਂ ਦੀ ਆਮਦਨ ’ਤੇ ਅਸਰ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement