DSGMC ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲਿਆ ਬਹੁਮਤ, 27 ਸੀਟਾਂ 'ਤੇ ਹੋਈ ਜਿੱਤ
Published : Aug 26, 2021, 12:30 am IST
Updated : Aug 26, 2021, 11:10 am IST
SHARE ARTICLE
image
image

ਦਿੱਲੀ ਕਮੇਟੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ  ਮਿਲਿਆ ਬਹੁਮਤ, 27 ਸੀਟਾਂ 'ਤੇ ਪ੍ਰਾਪਤ ਕੀਤੀ ਜਿੱਤ

ਨਵੀਂ ਦਿੱਲੀ, 25 ਅਗੱਸਤ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਦੇ ਨਤੀਜਿਆਂ 'ਚ ਵੱਡਾ ਫੇਰਬਦਲ ਸਾਹਮਣੇ ਆਇਆ ਹੈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਹੁਮਤ ਹਾਸਲ ਕਰ ਲਿਆ ਹੈ ਪਰ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ  ਹਾਰ ਦਾ ਸਾਹਮਣਾ ਕਰਨਾ ਪਿਆ | 
ਤਾਜ਼ਾ ਨਤੀਜਿਆਂ ਅਨੁਸਾਰ 46 ਸੀਟਾਂ 'ਤੇ ਹੋਈਆਂ ਕਮੇਟੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ 'ਤੇ ਜਿੱਤ ਪ੍ਰਾਪਤ ਕਰ ਕੇ ਮੁੜ ਤੋਂ ਦਿੱਲੀ ਗੁਰਦੁਆਰਿਆਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਆਪਣੇ ਹੱਥਾਂ 'ਚ ਲੈ ਲਈ ਹੈ | ਸ਼੍ਰੋਮਣੀ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ 'ਚੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ), ਸਰਨਾ ਧੜੇ ਨੇ 15 ਸੀਟਾਂ 'ਤੇ ਜਿੱਤ ਹਾਸਲ ਕੀਤੀ ਅਤੇ 'ਜਾਗੋ ਪਾਰਟੀ' ਨੇ 3 ਸੀਟਾਂ 'ਤੇ ਜਿੱਤ ਹਾਸਲ ਕਰ ਕੇ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ | ਇਕ ਸੀਟ 'ਤੇ ਪੰਥਕ ਅਕਾਲੀ ਲਹਿਰ ਦਾ ਕਬਜ਼ਾ ਹੋਇਆ | 
 ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ , ਦਿਨ ਐਤਵਾਰ ਨੂੰ  ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ ਸੀ | ਦਿੱਲੀ ਦੇ 3.42 ਲੱਖ ਵੋਟਰਾਂ ਨੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ ਸੀ | ਜਿਨ੍ਹਾਂ 'ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ | ਦਿੱਲੀ ਕਮੇਟੀ ਦੀਆਂ ਚੋਣਾਂ 'ਚ 312 ਉਮੀਦਵਾਰ ਚੋਣ ਮੈਦਾਨ 'ਚ ਉਤਰੇ ਸੀ | ਇਨ੍ਹਾਂ ਵਿੱਚੋਂ 180 ਉਮੀਦਵਾਰ ਰਜਿਸਟਰਡ ਪਾਰਟੀਆਂ ਵਲੋਂ ਜਦੋਂਕਿ 132 ਆਜ਼ਾਦ ਉਮੀਦਵਾਰ ਸਨ |

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement