
ਮੰਗਾਂ ਨਾ ਮੰਨੀਆਂ ਜਾਣ ਕਾਰਨ ਉਕਤ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਟਿਆਲਾ : ਅੱਜ ਪਟਿਆਲਾ 'ਚ ਈ. ਟੀ. ਟੀ. ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਕਈ ਅਧਿਆਪਕਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਜਾਣਕਾਰੀ ਮੁਤਾਬਕ 2364 ਈ. ਟੀ. ਟੀ. ਸਿਲੈਕਟਿਡ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨਾ ਮੰਨੀਆਂ ਜਾਣ ਕਾਰਨ ਸੂਬਾ ਪੱਧਰੀ ਰੈਲੀ ਕੀਤੀ ਗਈ।
ਇਨ੍ਹਾਂ ਅਧਿਆਪਕਾਂ ਨੇ ਧਰਨੇ ਦੌਰਾਨ ਇਕੱਠ ਕਰਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਤੋਂ ਮੋਤੀ ਮਹਿਲ ਵੱਲ ਕੂਚ ਕੀਤਾ। ਇਨ੍ਹਾਂ 'ਚੋਂ ਅਧਿਆਪਕਾਂ ਵੱਲੋਂ ਪਟਿਆਲਾ-ਸੰਗਰੂਰ ਰੋਡ 'ਤੇ ਪੈਂਦੀ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਮੰਗਾਂ ਨਾ ਮੰਨੀਆਂ ਜਾਣ ਕਾਰਨ ਉਕਤ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।