
ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ 4 ਕਰੋੜ 21 ਲੱਖ ਤੋਂ ਵੱਧ ਦੀ ਰਾਸ਼ੀ ਜਾਰੀ
ਚੰਡੀਗੜ: ਸੂਬੇ ਦੇ ਵੱਖ ਵੱਖ ਸਕੂਲਾਂ ਦੀਆਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਨੇ 1400 ਤੋਂ ਵੱਧ ਸਕੂਲਾਂ ਲਈ 4 ਕਰੋੜ ਤੇ 21 ਲੱਖ ਤੋਂ ਵਧੇਰੇ ਰਾਸ਼ੀ ਜਾਰੀ (The education department released funds) ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲਾਂ ਨੂੰ ਗ੍ਰਾਂਟ ਜਾਰੀ ਕਰਨ ਬਾਰੇ ਪੱਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ ਜਾਰੀ ਕਰ ਦਿੱਤਾ ਹੈ।
Vijay Inder Singla
ਇਹ ਵੀ ਪੜ੍ਹੋ : TMC ਸੰਸਦ ਮੈਂਬਰ ਅਤੇ ਅਦਾਕਾਰਾ ਨੁਸਰਤ ਜਹਾਂ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ
ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਬਾਅਦ ਵਿਭਾਗ ਨੇ ਇਨਾਂ ਸਕੂਲਾਂ ਦੀਆਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦੀ ਕਾਇਆ-ਕਲਪ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਦਾਰ ਲੈਬ ਸਹੂਲਤਾਂ ਪ੍ਰਾਪਤ ਹੋ ਸਕਣ। ਬੁਲਾਰੇ ਅਨੁਸਾਰ ਪਹਿਲੇ ਪੜਾਅ ਦੌਰਾਨ ਕੁੱਲ 1406 ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਲਈ 4,21,80,000 ਰੁਪਏ ਦੀ (The education department released funds ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਪੜਾਅ ਦੌਰਾਨ ਸਮਾਰਟ ਸਕੂਲਾਂ ਦੀਆਂ 554 ਸਾਇੰਸ ਅਤੇ 852 ਕੰਪਿਊਟਰ ਲੈਬਜ਼ ਦੀ ਦਿੱਖ ਬਦਲੀ ਜਾਣੀ ਹੈ। ਹੁਣ ਤੱਕ ਪੰਜਾਬ ਸਰਕਾਰ ਵੱਲੋਂ 13224 (The education department released funds) ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਬੰਗਾਲ ਚੋਣ ਹਿੰਸਾ ਦੀ ਜਾਂਚ ਕਰ ਰਹੀ CBI ਦੀ ਕਾਰਵਾਈ, ਹੁਣ ਤੱਕ 9 ਮਾਮਲੇ ਕੀਤੇ ਦਰਜ
CM Punjab
ਬੁਲਾਰੇ ਅਨੁਸਾਰ ਕੰਪਿਊਟਰ ਲੈਬਜ਼ ਵਿੱਚ ਸੁਧਾਰ ਲਿਆਉਣ ਲਈ ਅੰਮਿ੍ਰਤਸਰ ਜ਼ਿਲੇ ਦੇ ਕੁੱਲ 113 ਸਕੂਲਾਂ ਲਈ 33.90 ਲੱਖ ਰੁਪਏ, ਬਰਨਾਲਾ ਦੇ 14 ਸਕੂਲਾਂ ਲਈ 4.20 ਲੱਖ ਰੁਪਏ, ਬਠਿੰਡਾ ਦੇ 85 ਸਕੂਲਾਂ ਲਈ 25.50 ਲੱਖ ਰੁਪਏ, ਫਰੀਦਕੋਟ ਦੇ 24 ਸਕੂਲਾਂ ਲਈ 7.20 ਲੱਖ ਰੁਪਏ, ਫ਼ਤਹਿਗੜ ਸਾਹਿਬ ਦੇ 30 ਸਕੂਲਾਂ ਲਈ 9.00 ਲੱਖ ਰੁਪਏ, ਫ਼ਾਜ਼ਿਲਕਾ ਦੇ 32 ਸਕੂਲਾਂ ਲਈ 9.60 ਲੱਖ ਰੁਪਏ, ਫ਼ਿਰੋਜ਼ਪੁਰ ਦੇ 31 ਸਕੂਲਾਂ ਲਈ 9.30 ਲੱਖ ਰੁਪਏ, ਗੁਰਦਾਸਪੁਰ ਦੇ 2 ਸਕੂਲਾਂ ਲਈ 0.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: TMC ਸੰਸਦ ਮੈਂਬਰ ਅਤੇ ਅਦਾਕਾਰਾ ਨੁਸਰਤ ਜਹਾਂ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ
ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 63 ਸਕੂਲਾਂ ਲਈ 18.90 ਲੱਖ ਰੁਪਏ, ਜਲੰਧਰ ਦੇ 62 ਸਕੂਲਾਂ ਲਈ 18.60 ਲੱਖ ਰੁਪਏ, ਕਪੂਰਥਲਾ ਦੇ 23 ਸਕੂਲਾਂ ਲਈ 6.90 ਲੱਖ ਰੁਪਏ, ਲੁਧਿਆਣਾ ਦੇ 11 ਸਕੂਲਾਂ ਲਈ 3.30 ਲੱਖ ਰੁਪਏ, ਮਾਨਸਾ ਦੇ 22 ਸਕੂਲਾਂ ਲਈ 6.60 ਲੱਖ ਰੁਪਏ, ਮੋਗਾ ਦੇ 55 ਸਕੂਲਾਂ ਲਈ 16.50 ਲੱਖ ਰੁਪਏ, ਪਠਾਨਕੋਟ ਦੇ 35 ਸਕੂਲਾਂ ਲਈ 10.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਹੀ ਪਟਿਆਲਾ ਜ਼ਿਲੇ ਦੇ 46 ਸਕੂਲਾਂ ਲਈ 13.80 ਲੱਖ ਰੁਪਏ, ਰੂਪਨਗਰ ਦੇ 11 ਸਕੂਲਾਂ ਲਈ 3.30 ਲੱਖ ਰੁਪਏ, ਸੰਗਰੂਰ ਦੇ 45 ਸਕੂਲਾਂ ਲਈ 13.50 ਲੱਖ ਰੁਪਏ, ਐਸ.ਏ.ਐਸ. ਨਗਰ ਦੇ 33 ਸਕੂਲਾਂ ਲਈ 9.90 ਲੱਖ ਰੁਪਏ , ਐਸ.ਬੀ.ਐਸ. ਨਗਰ ਦੇ 16 ਸਕੂਲਾਂ ਲਈ 4.80 ਲੱਖ ਰੁਪਏ, ਮੁਕਤਸਰ ਦੇ 33 ਸਕੂਲਾਂ ਲਈ 9.90 ਲੱਖ ਰੁਪਏ ਅਤੇ ਤਰਨ ਤਾਰਨ ਦੇ 66 ਸਕੂਲਾਂ ਲਈ 19.80 ਲੱਖ ਰੁਪਏ ਦੀ ਗ੍ਰਾਂਟ ਜਾਰੀ (The education department released funds) ਕੀਤੀ ਗਈ ਹੈ।
ਇਹ ਵੀ ਪੜ੍ਹੋ :ਜੋਧਪੁਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0
ਇਸੇ ਤਰਾਂ ਹੀ ਸਾਇੰਸ ਲੈਬਜ਼ ਦੀ ਕਾਇਆ-ਕਲਪ ਲਈ ਅੰਮਿ੍ਰਤਸਰ ਜ਼ਿਲੇ ਦੇ ਕੁੱਲ 54 ਸਕੂਲਾਂ ਲਈ 16.20 ਲੱਖ ਰੁਪਏ, ਬਰਨਾਲਾ ਦੇ 9 ਸਕੂਲਾਂ ਲਈ 2.70 ਲੱਖ ਰੁਪਏ, ਬਠਿੰਡਾ ਦੇ 25 ਸਕੂਲਾਂ ਲਈ 7.50 ਲੱਖ ਰੁਪਏ, ਫਰੀਦਕੋਟ ਦੇ 10 ਸਕੂਲਾਂ ਲਈ 3.00 ਲੱਖ ਰੁਪਏ, ਫ਼ਤਹਿਗੜ ਸਾਹਿਬ ਦੇ 9 ਸਕੂਲਾਂ ਲਈ 2.70 ਲੱਖ ਰੁਪਏ, ਫ਼ਾਜ਼ਿਲਕਾ ਦੇ 21 ਸਕੂਲਾਂ ਲਈ 6.30 (The education department released funds) ਲੱਖ ਰੁਪਏ, ਫ਼ਿਰੋਜ਼ਪੁਰ ਦੇ 37 ਸਕੂਲਾਂ ਲਈ 11.10 ਲੱਖ ਰੁਪਏ, ਗੁਰਦਾਸਪੁਰ ਦੇ 42 ਸਕੂਲਾਂ ਲਈ 12.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਨੂੰ ਕਿਸਾਨਾਂ ਦੇ ਖ਼ਿਲਾਫ਼ ਬੋਲਣਾ ਪਿਆ ਮਹਿੰਗਾ, ਕਿਸਾਨਾਂ ਨੇ ਬੰਦ ਕਰਵਾਈ ਫ਼ਿਲਮ
ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 38 ਸਕੂਲਾਂ ਲਈ 11.40 ਲੱਖ ਰੁਪਏ, ਜਲੰਧਰ ਦੇ 72 ਸਕੂਲਾਂ ਲਈ 28.60 ਲੱਖ ਰੁਪਏ, ਕਪੂਰਥਲਾ ਦੇ 12 ਸਕੂਲਾਂ ਲਈ 3.60 ਲੱਖ ਰੁਪਏ, ਲੁਧਿਆਣਾ ਦੇ 29 ਸਕੂਲਾਂ ਲਈ 8.70 ਲੱਖ ਰੁਪਏ, ਮਾਨਸਾ ਦੇ 16 ਸਕੂਲਾਂ ਲਈ 4.80 ਲੱਖ ਰੁਪਏ, ਮੋਗਾ ਦੇ 24 ਸਕੂਲਾਂ ਲਈ 7.20 ਲੱਖ ਰੁਪਏ, ਮੁਕਤਸਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ ਪਠਾਨਕੋਟ ਦੇ 21 ਸਕੂਲਾਂ ਲਈ 6.30 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਇਸੇ ਤਰਾਂ ਹੀ ਪਟਿਆਲਾ ਜ਼ਿਲੇ ਦੇ 15 ਸਕੂਲਾਂ ਲਈ 4.50 ਲੱਖ ਰੁਪਏ, ਰੂਪਨਗਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ, ਸੰਗਰੂਰ ਦੇ 23 ਸਕੂਲਾਂ ਲਈ 6.90 ਲੱਖ ਰੁਪਏ, ਐਸ.ਏ.ਐਸ. ਨਗਰ ਦੇ 21 ਸਕੂਲਾਂ ਲਈ 6.30 ਲੱਖ ਰੁਪਏ , ਐਸ.ਬੀ.ਐਸ. ਨਗਰ ਦੇ 20 ਸਕੂਲਾਂ ਲਈ 6.00 ਲੱਖ ਰੁਪਏ ਅਤੇ ਤਰਨ ਤਾਰਨ ਦੇ 16 ਸਕੂਲਾਂ ਲਈ 4.80 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬੰਗਾਲ ਚੋਣ ਹਿੰਸਾ ਦੀ ਜਾਂਚ ਕਰ ਰਹੀ CBI ਦੀ ਕਾਰਵਾਈ, ਹੁਣ ਤੱਕ 9 ਮਾਮਲੇ ਕੀਤੇ ਦਰਜ