ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕ ਚੰਗਾ ਪੰਜਾਬ ਸਿਰਜਣ ਦੇ ਮਕਸਦ ਨਾਲ ਲੜੀਆਂ ਜਾਣਗੀਆਂ- CM ਦਿੱਲੀ
Published : Aug 26, 2021, 5:24 pm IST
Updated : Aug 26, 2021, 7:12 pm IST
SHARE ARTICLE
Arvind Kejriwal
Arvind Kejriwal

'ਪੰਜਾਬ ਸਰਹੱਦੀ ਸੂਬਾ ਹੈ ਅਤੇ ਇੱਥੇ ਕੋਈ ਵੀ ਬਿਆਨ ਸੋਚ-ਸਮਝ ਕੇ ਅਤੇ ਜ਼ਿੰਮੇਵਾਰੀ ਨਾਲ ਦਿੱਤਾ ਜਾਣਾ ਚਾਹੀਦਾ'

 

ਗੁਰਦਾਸਪੁਰ: ਅੱਜ ਆਮ ਆਦਮੀ ਪਾਰਟੀ (ਆਪ) ਨੂੰ ਮਾਝਾ ਸਮੇਤ ਪੂਰੇ ਪੰਜਾਬ 'ਚ ਵੱਡੀ ਮਜ਼ਬੂਤੀ ਮਿਲੀ, ਜਦੋਂ ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਪਾਰਟੀ ਦੀ ਸਮੁੱਚੀ ਪੰਜਾਬ ਇਕਾਈ ਨੇ ਸੇਵਾ ਸਿੰਘ ਸੇਖਵਾਂ ਅਤੇ ਉਨਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਦੀ ਪਾਰਟੀ 'ਚ ਰਸਮੀ ਸ਼ਮੂਲੀਅਤ ਕਰਵਾ ਕੇ ਸੇਖਵਾਂ ਪਰਿਵਾਰ ਅਤੇ ਸਾਰੇ ਸਾਥੀਆਂ- ਸਮਰਥਕਾਂ ਦਾ ਸਵਾਗਤ ਕੀਤਾ।

 

Arvind KejriwalArvind Kejriwal

 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਨਾਲ ਵੀਰਵਾਰ ਸਵੇਰੇ ਨੂੰ ਦਿੱਲੀ ਤੋਂ ਸ਼੍ਰੀ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਅਤੇ ਉਥੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਸਮੇਤ ਪੰਜਾਬ ਦੇ ਆਗੂਆਂ ਨਾਲ ਕਾਫ਼ਲੇ ਦੇ ਰੂਪ 'ਚ ਗੁਰਦਾਸਪੁਰ ਜ਼ਿਲੇ ਦੇ ਪਿੰਡ ਸੇਖਵਾਂ 'ਚ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਘਰ ਪੁੱਜੇ। ਜਿਥੇ ਉਨਾਂ ਜਥੇਦਾਰ ਸੇਖਵਾਂ ਦਾ ਹਾਲ ਜਾਣਿਆ ਅਤੇ ਸੇਖਵਾਂ ਪਰਿਵਾਰ ਨੂੰ ਪਾਰਟੀ 'ਚ ਸ਼ਾਮਲ ਕੀਤਾ।
ਅਰਵਿੰਦ ਕੇਜਰੀਵਾਲ ਨੇ ਕਿਹਾ, 'ਪੰਜਾਬ ਦੇ ਵਿਕਾਸ 'ਚ ਸੇਵਾ ਸਿੰਘ ਸੇਖਵਾਂ ਅਤੇ ਉਨਾਂ ਦੇ ਪਰਿਵਾਰ ਦਾ ਵੱਡਾ ਯੋਗਦਾਨ ਹੈ। ਸੇਵਾ ਸਿੰਘ ਸੇਖਵਾਂ ਸਾਡੇ ਬਜ਼ੁਰਗ ਹਨ ਅਤੇ ਅਸੀਂ ਇਨਾਂ ਤੋਂ ਅਸ਼ੀਰਵਾਦ ਲੈਣ ਲਈ ਆਏ ਹਾਂ। ਅਸੀਂ ਚਾਹੁੰਦੇ ਹਾਂ ਕਿ ਜਥੇਦਾਰ ਸੇਖਵਾਂ ਸਾਡਾ ਮਾਰਗ ਦਰਸ਼ਨ ਕਰਦੇ ਰਹਿਣ।'

 

Arvind KejriwalArvind Kejriwal

 

ਕੇਜਰੀਵਾਲ ਨੇ ਅੱਗੇ ਕਿਹਾ ਕਿ ਉੁਹ ਰਾਜਨੀਤੀ ਨਹੀਂ ਕਰਨ ਆਏ ਸਗੋਂ ਇੱਕ ਮਿਸ਼ਨ ਲੈ ਕੇ ਚੱਲੇ ਹਾਂ ਕਿ ਅਮੀਰ- ਗਰੀਬ ਨੂੰ ਚੰਗਾ ਇਲਾਜ, ਬੱਚਿਆਂ ਨੂੰ ਚੰਗੀ ਸਿੱਖਿਆ, ਸਸਤੀ ਅਤੇ ਨਿਰਵਿਘਣ ਬਿਜਲੀ ਅਤੇ ਹੋਰ ਸਹੂਲਤਾਵਾਂ ਜ਼ਰੂਰ ਮਿਲਣ। ਭ੍ਰਿਸ਼ਟਾਚਾਰੀ ਅਤੇ ਮਾਫੀਆ ਰਾਜ ਤੋਂ ਮੁਕਤੀ ਅਤੇ ਸਭ ਨੂੰ ਇਨਸਾਫ਼ ਮਿਲੇ। ਉਨਾਂ ਕਿਹਾ ਕਿ ਸੇਵਾ ਸਿੰਘ ਸੇਖਵਾਂ ਦਾ 'ਆਪ' ਦੇ ਪਰਿਵਾਰ ਵਿੱਚ ਆਉਣ ਨਾਲ ਉਨਾਂ ਦੇ ਮਿਸ਼ਨ ਨੂੰ ਵੱਡਾ ਬੱਲ ਮਿਲੇਗਾ।

 

Arvind KejriwalArvind Kejriwal

 

ਇੱਕ ਸਵਾਲ ਦੇ ਜਵਾਬ 'ਚ ਅਰਵਿੰਦ ਕੇਜਰੀਵਾਲ ਨੇ ਕਿਹਾ, ''ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਸੀ। ਇਸ ਲਈ ਅਸੀਂ ਅਮਨ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਪੰਜਾਬ ਮੁੜ ਸਿਰਜਾਂਗੇ। ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇੱਥੇ ਦੇਸ਼ ਨੂੰ ਤੋੜਨ ਵਾਲੇ ਬਿਆਨ ਨਹੀਂ ਦੇਣੇ ਚਾਹੀਦੇ ਕਿਉਂਕਿ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਭਾਰਤ ਇੱਕ ਹੈ।'' ਇਸ ਮੌਕੇ 'ਆਪ' ਸੁਪਰੀਮੋਂ ਕੇਜਰੀਵਾਲ ਦਾ ਸਵਾਗਤ ਕਰਦਿਆਂ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ, ''ਕੇਜਰੀਵਾਲ ਦਰਵੇਸ਼ ਵਿਅਕਤੀ ਹਨ, ਜਿਨਾਂ ਮੇਰਾ ਹਾਲ ਜਾਣਨ ਲਈ ਐਨਾ ਲੰਮਾ ਪੈਂਡਾ ਤੈਅ ਕੀਤਾ। ਮੇਰੇ ਜੀਵਨ ਦੇ ਬਾਕੀ ਰਹਿੰਦੇ ਸਾਹ 'ਆਪ' ਅਤੇ ਕੇਜਰੀਵਾਲ ਨੂੰ ਸਮਰਪਿਤ ਹਨ। ਮੈਂ ਕਿਸੇ ਵੀ ਰੂਪ 'ਚ ਆਮ ਆਦਮੀ ਪਾਰਟੀ ਲਈ ਜੋ ਕੁੱਝ ਵੀ ਕਰ ਸਕਦਾ ਹਾਂ ਉਹ ਜ਼ਰੂਰ ਕਰਾਂਗਾ।''

 

ਉਨਾਂ ਖੁਸ਼ੀ ਦਾ ਇਜਹਾਰ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨਾਂ ਦਾ ਹਾਲ- ਚਾਲ ਪੁੱਛਣ ਆਏ ਹਨ। ਜਦੋਂ ਕਿ ਉਨਾਂ ਦਾ ਕੇਜਰੀਵਾਲ 'ਤੇ ਕੋਈ ਅਹਿਸਾਨ ਨਹੀਂ ਹੈ। ਸੇਖਵਾਂ ਨੇ ਉਦਾਸੀ ਦਾ ਪ੍ਰਗਟਾਵਾ ਕਰਦਿਆਂ ਕਿਹਾ, '' ਮੈਂ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਅਕਾਲੀ ਦਲ ਦੀ ਸੇਵਾ 'ਚ ਲਾਇਆ ਹੈ, ਪ੍ਰੰਤੂ ਮੇਰੇ ਪੁਰਾਣੇ ਸਾਥੀਆਂ ਵਿਚੋਂ ਕੋਈ ਵੀ ਮੈਨੂੰ ਅੱਜ ਤੱਕ ਮਿਲਣ ਨਹੀਂ ਆਇਆ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement