
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਲੁਧਿਆਣਾ : ਲੁਧਿਆਣਾ ਤੋਂ ਬਹੁਤ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਥਾਣਾ ਪੀਏਯੂ ਤੋਂ ਡਿਊਟੀ ਕਰ ਕੇ ਘਰ ਵਾਪਸ ਪਰਤ ਰਹੇ ਸਹਾਇਕ ਥਾਣੇਦਾਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਥਾਣੇਦਾਰ ਦਾ ਪਹਿਚਾਣ ਤਰਲੋਚਨ ਸਿੰਘ (52) ਵਜੋਂ ਹੋਈ ਹੈ।
death
ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਉਹਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਪੀਏਯੂ ਦੀ ਪੁਲਿਸ ਨੇ ਤਰਲੋਚਨ ਸਿੰਘ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਦਿੱਤੀ।
Road Accident
ਜਾਣਕਾਰੀ ਦਿੰਦਿਆਂ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਕਪੂਰਥਲਾ ਦੇ ਰਹਿਣ ਵਾਲੇ ਤਰਲੋਚਨ ਸਿੰਘ ਪਿਛਲੇ ਕੁਝ ਸਮੇਂ ਤੋਂ ਥਾਣਾ ਪੀਏਯੂ 'ਚ ਬਤੌਰ ਸਹਾਇਕ ਥਾਣੇਦਾਰ ਨੌਕਰੀ ਕਰ ਰਹੇ ਸਨ। ਡਿਊਟੀ ਖ਼ਤਮ ਕਰਨ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ 'ਤੇ ਕੁਆਰਟਰ ਵੱਲ ਜਾ ਰਹੇ ਸਨ ਕਿ ਰਸਤੇ 'ਚ ਉਹਨਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
Road Accident
ਇਹ ਟੱਕਰ ਇੰਨੀ ਭਿਆਨਕ ਸੀ ਕਿ ਥਾਣੇਦਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਮਲੇ ਵਿੱਚ ਥਾਣਾ ਪੀਏਯੂ ਦੀ ਪੁਲਿਸ ਨੇ ਤਰਲੋਚਨ ਸਿੰਘ ਦੇ ਬੇਟੇ ਹਰਕੀਰਤ ਸਿੰਘ ਦੇ ਬਿਆਨ ਉਪਰ ਅਣਪਛਾਤੇ ਵਾਹਨ ਚਾਲਕ ਸਵਾਰ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।