ਅਫ਼ਰੀਕਨ ਸਵਾਈਨ ਫ਼ੀਵਰ: ਸੂਰ ਪਾਲਕਾਂ ਨੂੰ ਦੂਜੇ ਫਾਰਮਾਂ 'ਚ ਨਾ ਜਾਣ ਅਤੇ ਵਪਾਰੀਆਂ ਦੀ ਆਮਦ ਰੋਕਣ ਦੀ ਅਪੀਲ
Published : Aug 26, 2022, 6:22 pm IST
Updated : Aug 26, 2022, 6:52 pm IST
SHARE ARTICLE
Laljit Singh Bhullar
Laljit Singh Bhullar

ਸਰਕਾਰ ਨੇ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪਾਬੰਦੀਆਂ ਲਾਈਆਂ

 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਇੱਕ ਹੋਰ ਪਿੰਡ ਬੰਡੂਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੰਡੋਫਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਦੋਵਾਂ ਪਿੰਡਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਬੀਮਾਰੀ ਦੀ ਰੋਕਥਾਮ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਅਤੇ "ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)" ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਰ ਸਥਿਤੀ 'ਤੇ ਕਰੜੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ।

PigsPigs

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਦੇ ਕੇਂਦਰ ਐਲਾਨੇ ਇਨ੍ਹਾਂ ਪਿੰਡਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ "ਸੰਕ੍ਰਮਿਤ ਜ਼ੋਨ" ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ "ਨਿਗਰਾਨੀ ਜ਼ੋਨ" ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪਟਿਆਲਾ ਦੇ ਬਿਲਾਸਪੁਰ, ਸਨੌਰੀ ਅੱਡਾ ਅਤੇ ਮੰਜਾਲ ਖ਼ੁਰਦ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਸੀ। ਪੰਜਾਬ ਨੂੰ ਪਹਿਲਾਂ ਹੀ "ਨਿਯੰਤਰਿਤ ਖੇਤਰ" ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਆਵਾਜਾਈ 'ਤੇ ਸਖ਼ਤੀ ਨਾਲ ਪਾਬੰਦੀ ਜਾਰੀ ਹੈ।

Laljit Singh BhullarLaljit Singh Bhullar

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ 'ਤੇ ਜਾਂ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ 'ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਵਪਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ 'ਤੇ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement