ਡਾ. ਇੰਦਰਬੀਰ ਨਿੱਝਰ ਵੱਲੋਂ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ਼ ਲਈ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਦੀ ਸ਼ੁਰੂਆਤ
Published : Aug 26, 2022, 5:00 pm IST
Updated : Aug 26, 2022, 5:00 pm IST
SHARE ARTICLE
Minister for Local Government Launches 'Mera Shehar-Mera Maan' Campaign
Minister for Local Government Launches 'Mera Shehar-Mera Maan' Campaign

ਸ਼ਹਿਰਾਂ ਨੂੰ ਹਰਿਆ-ਭਰਿਆ ਬਣਾਉਣਾ ਤੇ ਸਵੱਛਤਾ ਤੇ ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਇਸ ਮੁਹਿੰਮ ਦਾ ਮੁੱਖ ਉਦੇਸ਼: ਡਾ. ਇੰਦਰਬੀਰ ਸਿੰਘ ਨਿੱਝਰ

 

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜੋ ਸੂਬੇ ਦੇ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਏਗੀ। ਡਾ. ਨਿੱਝਰ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਇੱਕ ਪ੍ਰੋਗਰਾਮ ਦੌਰਾਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਉਪਰੰਤ ਉਨ੍ਹਾਂ ਸੀਵਰੇਜ, ਸੜਕਾਂ ਅਤੇ ਪਾਰਕਾਂ ਦੀ ਸਫਾਈ ਦਾ ਜਾਇਜ਼ਾ ਲਿਆ।

Minister for Local Government Launches 'Mera Shehar-Mera Maan' CampaignMinister for Local Government Launches 'Mera Shehar-Mera Maan' Campaign

ਇਸ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ, ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਦਾ ਉਦੇਸ਼ ਸਫ਼ਾਈ ਨੂੰ ਜੀਵਨ ਦਾ ਜ਼ਰੀਆ ਬਣਾ ਕੇ ਸਾਡੇ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਵੱਛਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ।

Minister for Local Government Launches 'Mera Shehar-Mera Maan' CampaignMinister for Local Government Launches 'Mera Shehar-Mera Maan' Campaign

ਡਾ. ਨਿੱਝਰ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਭਾਈਚਾਰੇ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ ਇੱਕ ਜਾਂ ਦੋ ਵਾਰਡਾਂ ਵਿੱਚ ਹਰੇਕ ਯੂ.ਐਲ.ਬੀ. ਦੇ ਸਾਰੇ ਭਾਈਵਾਲਾਂ ਨੂੰ ਸ਼ਾਮਲ ਕਰਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਣ ਲਈ ਮਿੱਥੇ ਪ੍ਰੋਗਰਾਮ ਅਨੁਸਾਰ ਅਧਿਕਾਰੀਆਂ ਵੱਲੋਂ ਉਹਨਾਂ ਵਾਰਡਾਂ ਦਾ ਦੌਰਾ ਕੀਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਮਿੱਥੇ ਗਏ ਦਿਨ ਲੋੜੀਦੇ ਉਪਕਰਣਾਂ ਦੇ ਨਾਲ ਲੋੜੀਂਦੀ ਮੈਨਪਾਵਰ ਉਪਲਬਧ ਹੋਵੇ।

Minister for Local Government Launches 'Mera Shehar-Mera Maan' CampaignMinister for Local Government Launches 'Mera Shehar-Mera Maan' Campaign

ਡਾ. ਨਿੱਝਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਨੂੰ ਕਮਿਊਨਿਟੀ ਅਧਾਰਤ ਮੁਹਿੰਮ ਬਣਾਉਣ ਲਈ ਵਾਰਡਾਂ ਦੇ ਲੋਕ, ਕਮਿਊਨਿਟੀ ਲੀਡਰਾਂ, ਧਾਰਮਿਕ ਆਗੂਆਂ, ਐਨ.ਜੀ.ਓ./ ਸਮਾਜਿਕ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਸਿਆਸੀ ਆਗੂਆਂ ਨੂੰ ਵੀ  ਸ਼ਾਮਲ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਯੂ.ਐਲ.ਬੀਜ਼ ਨੂੰ ਵਾਰਡ ਕਮੇਟੀਆਂ/ਮੁਹੱਲਾ ਕਮੇਟੀਆਂ ਦੇ ਗਠਨ ਨੂੰ ਵੀ ਉਤਸਾਹਿਤ ਕਰਨਾ ਚਾਹੀਦਾ ਹੈ ਜੋ ਆਪਣੇ ਵਾਰਡਾਂ/ਮੁਹੱਲਿਆਂ ਦੀ ਪ੍ਰਭਾਵਸ਼ਾਲੀ ਸਫਾਈ  ਨਿਯਮਤ ਤੌਰ 'ਤੇ ਯਕੀਨੀ ਬਣਾਈ ਜਾ ਸਕੇ।

Minister for Local Government Launches 'Mera Shehar-Mera Maan' CampaignMinister for Local Government Launches 'Mera Shehar-Mera Maan' Campaign

ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅਤੇ ਸਵੱਛਤਾ ਤੇ ਸਾਫ਼ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਉਹ ਵਧ ਚੜ੍ਹ ਕੇ ਪ੍ਰਸ਼ਾਸਨ ਅਤੇ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇl ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸਵੱਛਤਾ ਅਪਣਾਓ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੇ ਵਿਸ਼ੇ 'ਤੇ ਇਕ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈl ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement