ਪੰਜਾਬ ਕੈਬਨਿਟ ਨੇ ਖੇਤੀਬਾੜੀ ਵਿਭਾਗ ਦੀਆਂ 359 ਅਤੇ ਸਿਵਲ ਜੱਜਾਂ ਦੀਆਂ 80 ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ
Published : Aug 26, 2022, 6:34 pm IST
Updated : Oct 11, 2022, 6:20 pm IST
SHARE ARTICLE
Punjab Cabinet Meeting
Punjab Cabinet Meeting

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੇਂਡੂ ਵਿਕਾਸ ਵਿਭਾਗ ਦੇ ਤਕਨੀਕੀ ਵਿੰਗ ਦਾ ਨਵਾਂ ਸਬ-ਡਿਵੀਜ਼ਨ ਦਫ਼ਤਰ ਹੋਵੇਗਾ ਸਥਾਪਤ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਵੱਖ-ਵੱਖ ਕਾਡਰ ਦੀਆਂ 359 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਿੱਚ ਅਧਿਕਾਰੀਆਂ/ਮੁਲਾਜ਼ਮਾਂ ਦੀ ਬੇਹੱਦ ਘਾਟ ਹੈ, ਜਿਸ ਕਾਰਨ ਕਾਰਜਪ੍ਰਣਾਲੀ ਉਤੇ ਮਾੜਾ ਅਸਰ ਪੈ ਰਿਹਾ ਸੀ।

punjab cabinet meetingPunjab Cabinet Meeting

ਇਨ੍ਹਾਂ ਅਸਾਮੀਆਂ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ 200, ਖੇਤੀਬਾੜੀ ਸਬ ਇੰਸਪੈਕਟਰਾਂ ਦੀਆਂ 150 ਅਤੇ ਲੈਬਾਰਟਰੀ ਸਹਾਇਕਾਂ ਦੀਆਂ ਨੌਂ ਅਸਾਮੀਆਂ ਸ਼ਾਮਲ ਹਨ, ਜਿਹੜੀਆਂ ਅਸਾਮੀਆਂ ਦੇ ਕਿਸੇ ਵੀ ਤਰ੍ਹਾਂ ਦੇ ਪੁਨਰਗਠਨ ਤੋਂ ਬਿਨਾਂ ਭਰੀਆਂ ਜਾਣਗੀਆਂ। ਇਹ ਅਸਾਮੀਆਂ ਭਰਨ ਨਾਲ ਖੇਤੀਬਾੜੀ ਵਿਕਾਸ ਸਕੀਮਾਂ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਅਤੇ ਕਿਸਾਨਾਂ ਨੂੰ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ।

 

ਸਿਵਲ ਜੱਜਾਂ ਦੀਆਂ 80 ਅਸਾਮੀਆਂ ਭਰਨ ਦੀ ਮਨਜ਼ੂਰੀ

ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀਆਂ 80 ਅਸਾਮੀਆਂ ਨੂੰ ਪੰਜਾਬ ਸਿਵਲ ਸਰਵਿਸ ਕਮਿਸ਼ਨ, ਪਟਿਆਲਾ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਵਿੱਚ ਮੁਸਤੈਦੀ ਯਕੀਨੀ ਬਣਾਉਣ ਲਈ ਨਵੇਂ ਜੂਡੀਸ਼ੀਅਲ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਮਿਲੇਗੀ।

Punjab Cabinet approves constitution of Sikhya-Te-Sehat fundPunjab Cabinet

497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧੇ ਦਾ ਫੈਸਲਾ

ਇਸ ਦੌਰਾਨ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਪਹਿਲਾਂ ਹੀ ਠੇਕੇ ਦੇ ਆਧਾਰ ਉਤੇ ਕੰਮ ਕਰਦੇ 497 ਵੈਟਰਨਰੀ ਫਾਰਮਾਸਿਸਟਾਂ ਅਤੇ 498 ਕਲਾਸ-4/ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਪਹਿਲੀ ਅਪਰੈਲ 2022 ਤੋਂ 31 ਮਾਰਚ 2023 ਤੱਕ ਇਕ ਸਾਲ ਲਈ ਹੋਰ ਵਧਾਉਣ ਵਾਸਤੇ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਇਨ੍ਹਾਂ ਵੈਟਰਨਰੀ ਹਸਪਤਾਲਾਂ ਦੇ ਕੰਮਕਾਜ ਨੂੰ ਸੁਚਾਰੂ ਕਰਨਾ ਯਕੀਨੀ ਬਣਾਉਣ ਲਈ ਕੀਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਮੁਹੱਈਆ ਹੋਣਗੀਆਂ। ਸੂਬਾ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ ਪਹਿਲਾਂ ਹੀ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਪ੍ਰਵਾਨਤ 582 ਅਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਨੂੰ ਵਾਪਸ ਤਬਦੀਲ ਕਰ ਦਿੱਤਾ ਹੈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਬਣੇਗਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਸਬ ਡਿਵੀਜ਼ਨ ਦਫ਼ਤਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਪੰਜਾਬ ਕੈਬਨਿਟ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵਿਭਾਗ ਦੇ ਤਕਨੀਕੀ ਵਿੰਗ ਦਾ ਨਵਾਂ ਸਬ-ਡਿਵੀਜ਼ਨ ਦਫ਼ਤਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਇਕ ਸਬ-ਡਿਵੀਜ਼ਨਲ ਅਫ਼ਸਰ, ਦੋ ਜੂਨੀਅਰ ਇੰਜਨੀਅਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਸਣੇ ਕੁੱਲ ਛੇ ਅਸਾਮੀਆਂ ਸਿਰਜੀਆਂ ਗਈਆਂ ਹਨ।

PSPCL's senior executive engineer suspendedPSPCL

ਪੀ.ਐਸ.ਪੀ.ਸੀ.ਐਲ. ਦੀ ਰਿਵੈਂਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਪ੍ਰਵਾਨ

ਕੈਬਨਿਟ ਨੇ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਖਪਤਕਾਰਾਂ ਨੂੰ ਸੁਚਾਰੂ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਪ੍ਰਸਤਾਵਿਤ ਰਿਵੈਂਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਨੂੰ ਪ੍ਰਵਾਨ ਕਰ ਲਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਲਈ ਭਾਰਤ ਸਰਕਾਰ ਤੋਂ 97,631 ਕਰੋੜ ਰੁਪਏ ਦੀ ਅਨੁਮਾਨਿਤ ਕੁੱਲ ਬਜਟ ਸਹਾਇਤਾ ਪ੍ਰਾਪਤ ਹੋਵੇਗੀ ਅਤੇ ਇਸ ਉਤੇ ਕੁੱਲ 3,03,758 ਕਰੋੜ ਰੁਪਏ ਖਰਚ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM
Advertisement