CM ਨੇ ਦੁੱਧ ਉਤਪਾਦਕਾਂ ਦੀਆਂ ਜਾਇਜ਼ ਮੰਗਾਂ ਮੰਨੀਆਂ, ਬਕਾਏ 15 ਸਤੰਬਰ ਤੱਕ ਅਦਾ ਕਰਨ ਦਾ ਦਿੱਤਾ ਭਰੋਸਾ
Published : Aug 26, 2022, 9:44 pm IST
Updated : Aug 26, 2022, 9:44 pm IST
SHARE ARTICLE
 Bhagwant Mann
Bhagwant Mann

ਸੂਬਾ ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ।

 

ਚੰਡੀਗੜ - ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਡੇਅਰੀ ਕਿਸਾਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਦੌਰਾਨ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ ਵਿਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਦਰਪੇਸ ਸਮੱਸਿਆਵਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਮਾਨ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ 15 ਸਤੰਬਰ ਤੱਕ ਉਨਾਂ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। 

Dailry Farmers Dailry Farmers

ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਪਸੂਆਂ ਦੇ ਚਮੜੀ ਰੋਗ (ਲੰਪੀ ਸਕਿਨ) ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ। ਉਨਾਂ ਕਿਹਾ ਕਿ ਰੋਜਾਨਾ ਅਧਾਰ ‘ਤੇ ਬਿਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਕਾਰਜਾਂ ਉਤੇ ਨਿਗਰਾਨੀ ਰੱਖਣ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਸੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫਰਜ ਹੈ।

Bhagwant Mann Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਪਸੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਪਸੂਆਂ ਦਾ ਇਹ ਟੀਕਾਕਰਨ ਮੁਫਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫਾਰਸ਼ ਕੀਤੀ ਸਭ ਤੋਂ ਵਧੀਆ ਦਵਾਈ ਇਸ ਮਕਸਦ ਲਈ ਲਿਆਂਦੀ ਗਈ ਹੈ।

ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਦੀ ਰੋਕਥਾਮ ਅਤੇ ਨਜਿੱਠਣ ‘ਤੇ ਪੂਰਾ ਧਿਆਨ ਦੇ ਰਹੀ ਹੈ। ਉਨਾਂ ਜੋਰ ਦੇ ਕੇ ਕਿਹਾ ਕਿ ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਕਦਮ ਚੁੱਕੇਗੀ ਕਿ ਪਸ਼ੂ ਇਸ ਬਿਮਾਰੀ ਦਾ ਸ਼ਿਕਾਰ ਨਾ ਹੋਣ। ਭਗਵੰਤ ਮਾਨ ਨੇ ਇਸ ਮੰਤਵ ਲਈ ਪਸੂ ਮਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧ ਵਿਚ ਵਿਆਪਕ ਸਰਵੇਖਣ ਕੀਤਾ ਜਾ ਰਿਹਾ ਹੈ ਜੋ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement