ਸਿੱਧੂ ਮੂਸੇਵਾਲਾ ਕਤਲ ਕਾਂਡ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਇਰ, 36 ਵਿਅਕਤੀ ਨਾਮਜ਼ਦ
Published : Aug 26, 2022, 6:25 pm IST
Updated : Aug 26, 2022, 6:25 pm IST
SHARE ARTICLE
File photo
File photo

ਦੋ ਦਾ ਚੁੱਕਿਆ ਹੈ ਐਂਨਕਾਊਂਟਰ

 

ਮਾਨਸਾ:  ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 1850 ਪੰਨਿਆਂ ਦੀ ਵਿਸਤ੍ਰਿਤ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਚਾਰਜਸ਼ੀਟ ਵਿੱਚ ਕੁੱਲ 36 ਲੋਕ ਨਾਮਜ਼ਦ ਹਨ। ਇਹਨਾਂ ਵਿੱਚੋਂ 24 ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਇਸ ਮਾਮਲੇ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਹੈ। ਇਸ ਤੋਂ ਇਲਾਵਾ ਵਿਦੇਸ਼ ਬੈਠੇ 4 ਗੈਂਗਸਟਰਾਂ ਦੇ ਨਾਂ ਗੋਲਡੀ ਬਰਾੜ, ਲਿਪਿਨ ਨਹਿਰਾ, ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ ਹਨ।

Mansa policeMansa police

ਪੁਲਿਸ ਦੀ ਚਾਰਜਸ਼ੀਟ ਵਿੱਚ 122 ਗਵਾਹ ਸ਼ਾਮਲ ਕੀਤੇ ਗਏ ਹਨ। ਜਿਸ ਵਿੱਚ ਚਸ਼ਮਦੀਦ ਗਵਾਹ ਮੂਸੇਵਾਲਾ ਨਾਲ ਕਤਲ ਸਮੇਂ ਮੌਜੂਦ ਦੋਸਤ, ਪੋਸਟਮਾਰਟਮ ਕਰਨ ਵਾਲੇ ਡਾਕਟਰ ਸਮੇਤ ਕਈ ਲੋਕ ਸ਼ਾਮਲ ਕੀਤੇ ਗਏ ਹਨ। ਮਾਨਸਾ ਦੇ ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 2 ਦਾ ਐਂਨਕਾਊਂਟਰ ਹੋ ਚੁੱਕਿਆ ਹੈ।

Mansa policeMansa police

ਇਸ ਚਾਰਜਸ਼ੀਟ ਵਿੱਚ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਦੇ ਨਾਂ ਵੀ ਹਨ। ਅੰਮ੍ਰਿਤਸਰ 'ਚ ਮੁਕਾਬਲੇ 'ਚ ਮਾਰੇ ਗਏ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦੇ ਨਾਂ ਵੀ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਗੈਂਗਸਟਰਾਂ ਮਨਪ੍ਰੀਤ ਭਾਊ, ਮਨਪ੍ਰੀਤ ਮੰਨਾ, ਸਾਰਜ ਮਿੰਟੂ, ਮਨਮੋਹਨ ਮੋਹਨਾ, ਸਚਿਨ ਭਿਵਾਨੀ ਜਿਨ੍ਹਾਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ, ਦੇ ਵੇਰਵੇ ਵੀ ਦਿੱਤੇ ਗਏ ਹਨ।

Mansa policeMansa police

 

ਮਾਨਸਾ ਦੇ ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਹ ਵੱਡੀ ਸਾਜ਼ਿਸ਼ ਹੈ। ਜਿਸ ਤੋਂ ਬਾਅਦ SIT ਇਸ ਸਾਰੀ ਸਾਜਿਸ਼ ਦਾ ਪਰਦਾਫਾਸ਼ ਕਰਨ ਵਿੱਚ ਲੱਗੀ ਹੋਈ ਹੈ। ਸਿੱਧੂ ਦੀ ਪੁਰਾਣੀ ਦੁਸ਼ਮਣੀ ਜਾਂ ਝਗੜੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਲਈ ਪੁਲਿਸ ਮੂਸੇਵਾਲਾ ਦੇ ਮਾਪਿਆਂ ਦੇ ਸੰਪਰਕ 'ਚ ਹੈ।

 

Mansa policeMansa police

 

ਮਾਨਸਾ ਦੇ ਐਸਐਸਪੀ ਨੇ ਦੱਸਿਆ ਕਿ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਈ ਏਕੇ 47 ਅਤੇ ਗਲਾਕ ਸਮੇਤ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਮੰਨੂ ਅਤੇ ਰੂਪਾ ਕੋਲੋਂ ਇਹ ਹਥਿਆਰ ਬਰਾਮਦ ਕੀਤੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement