ਪਿੰਡ ਉਗੋਕੇ ’ਚ ਬਣੇ ਆਮ ਆਦਮੀ ਕਲੀਨਿਕ ਦੇ ਡਾਕਟਰ ਨੇ ਦਿੱਤਾ ਅਸਤੀਫਾ, 15 ਅਗਸਤ ਨੂੰ ਹੋਈ ਸੀ ਜੁਆਇਨਿੰਗ
Published : Aug 26, 2022, 9:51 am IST
Updated : Aug 26, 2022, 9:52 am IST
SHARE ARTICLE
The doctor of the Aam Aadmi Clinic in village Ugoke resigned
The doctor of the Aam Aadmi Clinic in village Ugoke resigned

ਆਮ ਆਦਮੀ ਕਲੀਨਿਕ ਦੇ ਡਾ. ਗੁਰਸਾਗਰ ਦੀਪ ਸਿੰਘ ਨੇ ਦਿੱਤਾ ਅਸਤੀਫ਼ਾ, ਜ਼ਿਲ੍ਹਾ ਸਿਹਤ ਵਿਭਾਗ ਨੇ ਕੀਤੀ ਪੁਸ਼ਟੀ

ਭਦੌੜ: ਪਿੰਡ ਉੱਗੋਕੇ ਤੋਂ ਆਮ ਆਦਮੀ ਕਲੀਨਿਕ ਦੇ ਡਾ. ਗੁਰਸਾਗਰ ਦੀਪ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਸਰਕਾਰ ਨੇ 15 ਅਗਸਤ ਨੂੰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਲੋਕਾਂ ਨੂੰ ਸਿਹਤ-ਸਹੂਲਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਕੀਤੀ ਸੀ। ਇਹ ਕਲੀਨਿਕ ਸ਼ੁਰੂ ਹੋਣ ਤੋਂ ਇਕ ਹਫ਼ਤੇ ਬਾਅਦ ਹੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿੰਡ ਉਗੋਕੇ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ’ਚ ਤਾਇਨਾਤ ਡਾਕਟਰ ਨੇ ਅਸਤੀਫ਼ਾ ਦੇ ਦਿੱਤਾ ਹੈ।

resignresign

ਉਨ੍ਹਾਂ ਦੀ ਜੁਆਈਨਿੰਗ 15 ਅਗਸਤ ਨੂੰ ਹੋਈ ਸੀ। ਇਸ ਦੀ ਪੁਸ਼ਟੀ ਜ਼ਿਲ੍ਹਾ ਸਿਹਤ ਵਿਭਾਗ ਦੇ ਉੱਚ-ਅਧਿਕਾਰੀਆਂ ਨੇ ਕੀਤੀ ਹੈ।  ਜਾਣਕਾਰੀ ਅਨੁਸਾਰ ਡਾ. ਗੁਰਸਾਗਰਦੀਪ ਸਿੰਘ ਨੇ ਅਸਤੀਫ਼ਾ ਸੀਨੀਅਰ ਮੈਡੀਕਲ ਅਫ਼ਸਰ ਤਪਾ ਨੂੰ ਦੇ ਦਿੱਤਾ ਹੈ। ਹਾਲਾਂਕਿ ਵਿਭਾਗ ਨੂੰ ਦਿੱਤੇ ਅਸਤੀਫ਼ੇ ’ਚ ਨੌਕਰੀ ਛੱਡਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਸੂਤਰਾਂ ਦਾ ਕਹਿਣਾ ਹੈ ਕਿ ਇੱਥੇ ਤਾਇਨਾਤ ਮੈਡੀਕਲ ਅਫ਼ਸਰ ਆਰਥੋ ਐੱਮਐੱਸ ਸਰਜਨ ਸੀ, ਪਰ ਆਮ ਆਦਮੀ ਕਲੀਨਿਕ ’ਚ  ਆਮ ਬਿਮਾਰੀਆਂ ਨਾਲ ਪੀੜਤ ਲੋਕ ਆਉਂਦੇ ਸਨ।

aam admi clinicaam admi clinic

ਜਿਨ੍ਹਾਂ ਦਾ ਇਲਾਜ ਕਰਨ ’ਚ ਡਾਕਟਰ ਗੁਰਸਾਗਰਦੀਪ ਸਿੰਘ ਅਸਮਰੱਥ ਸਨ, ਜਿਸ ਕਾਰਨ ਅਸਤੀਫ਼ਾ ਦਿੱਤਾ ਗਿਆ ਜਾਪਦਾ ਹੈ। ਦੂਜੇ ਪਾਸੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਦੀਆਂ ਚਿੰਤਾਵਾਂ ਵਧ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement