ਟਿੱਪਰ ਚਾਲਕ ਨੂੰ ਕੀਤਾ ਗ੍ਰਿਫ਼ਤਾਰ
ਗੜ੍ਹਸ਼ੰਕਰ: ਗੜ੍ਹਸ਼ੰਕਰ ਦੇ ਸ਼ਾਹਪੁਰ ਨੇੜੇ ਅੱਜ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਟ੍ਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਟ੍ਰੈਕਟਰ ਚਾਲਕ ਦੀ ਦਰਦਨਾਕ ਮੌਤ ਹੋ ਗਈ। ਮਿ੍ਰਤਕ ਟ੍ਰੈਕਟਰ ਚਾਲਕ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਭੰਗਲ (ਨੰਗਲ) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਰਾਜਪਾਲ ਦੀਆਂ 9 ਚਿੱਠੀਆਂ ਦਾ ਦਿੱਤਾ ਜਵਾਬ, ਦਿੱਤੀ ਇਹ ਸਲਾਹ
ਜਾਣਕਾਰੀ ਅਨੁਸਾਰ ਟਿੱਪਰ ਤੇ ਟ੍ਰੈਕਟਰ-ਟਰਾਲੀ ਨੰਗਲ ਸਾਈਡ ਤੋਂ ਗੜ੍ਹਸ਼ੰਕਰ ਨੂੰ ਆ ਰਹੇ ਸਨ। ਟ੍ਰੈਕਟਰ-ਟਰਾਲੀ ਪਿੱਛੋਂ ਆ ਰਹੇ ਟਿੱਪਰ ਵਲੋਂ ਟੱਕਰ ਮਾਰੇ ਜਾਣ ’ਤੇ ਟਿੱਪਰ ਟ੍ਰੈਕਟਰ ਨੂੰ ਕੁਝ ਦੂਰੀ ਤੱਕ ਨਾਲ ਹੀ ਘਸੀਟ ਕੇ ਲੈ ਗਿਆ ਟੱਕਰ ਮਾਰਨ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਜਿਸ ਨੂੰ ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਤੋਂ ਬਾਅਦ ਵਿਚ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਭਾਰਤ ਭੂਸ਼ਣ ਆਸ਼ੂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਛਾਪੇਮਾਰੀ, 5 ਕਰੋੜ ਰੁਪਏ ਦੀ ਨਕਦੀ ਬਰਾਮਦ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰੋਸ ਵਲੋਂ ਮ੍ਰਿਰਤਕ ਦੇ ਵਾਰਸਾਂ ਤੇ ਲੋਕਾਂ ਵਲੋਂ ਘਟਨਾ ਸਥਾਨ ਨੇੜੇ ਗੜ੍ਹਸ਼ੰਕਰ-ਨੰਗਲ ’ਤੇ ਜਾਮ ਲਗਾ ਕੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਮੌਕੇ ’ਤੇ ਪਹੁੰਚੇ ਐੱਸ.ਐੱਚ.ਓ. ਹਰਪ੍ਰੇਮ ਸਿੰਘ ਵਲੋਂ ਘਟਨਾ ਸੰਬੰਧੀ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੰਦੇ ਹੋਏ ਲੋਕਾਂ ਨੂੰ ਸ਼ਾਂਤ ਕੀਤਾ ਜਾ ਰਿਹਾ ਹੈ।