ਭਾਜਪਾ ਆਗੂ ਦੇ ਭਤੀਜਿਆਂ ਦਾ ਕਤਲ, ਰਾਹ ’ਚ ਘੇਰ ਕੇ ਮਾਰੀਆਂ ਗੋਲੀਆਂ
Published : Aug 26, 2023, 2:22 pm IST
Updated : Aug 26, 2023, 2:22 pm IST
SHARE ARTICLE
Jagdish Singh, Kuldeep Singh
Jagdish Singh, Kuldeep Singh

ਫ਼ਰੀਦਕੋਟ ਦੇ ਅਰਾਈਆਂ ਵਾਲਾ ਦੇ ਦੋ ਸਕੇ ਭਰਾ ਗੰਭੀਰ ਰੂਪ ਨਲ ਜ਼ਖ਼ਮੀ ਹੋ ਗਏ।

 

ਫਿਰੋਜ਼ਪੁਰ - ਫਿਰੋਜ਼ਪੁਰ ਵਿਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਭਾਵੜਾ 'ਚ ਮੋਬਾਇਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ ਸੀ। ਇਹ ਬਹਿਸ ਇੰਨੀ ਵਧ ਗਈ ਕਿ ਗੋਲ਼ੀਆਂ ਤੱਕ ਚੱਲ ਗਈਆਂ। ਇਸ ਗੋਲ਼ੀਬਾਰੀ 'ਚ ਫ਼ਰੀਦਕੋਟ ਦੇ ਅਰਾਈਆਂ ਵਾਲਾ ਦੇ ਦੋ ਸਕੇ ਭਰਾ ਗੰਭੀਰ ਰੂਪ ਨਲ ਜ਼ਖ਼ਮੀ ਹੋ ਗਏ।

ਜ਼ਖ਼ਮੀ ਹਾਲਤ 'ਚ ਦੋਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਹਾਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਭਰਾਵਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਪੁੱਤਰ ਸੋਹਣ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁੱਖੀ ਉਰਫ਼ ਬਾਸ਼ੀ ਨਾਂ ਦਾ ਵਿਅਕਤੀ ਨਸ਼ਾ ਵੇਚਦਾ ਹੈ, ਜਿਸ ਕੋਲ ਜਗਦੀਸ਼ ਦਾ ਮੋਬਾਇਲ ਫ਼ੋਨ ਸੀ ਅਤੇ ਜਗਦੀਸ਼ ਅਤੇ ਉਨ੍ਹਾਂ ਦਾ ਭਰਾ ਕੁਲਦੀਪ ਸਿੰਘ ਸੁੱਖੀ ਕੋਲੋਂ ਅਪਣਾ ਮੋਬਾਇਲ ਫ਼ੋਨ ਲੈਣ ਲਈ ਪਿੰਡ ਭਾਵੜਾ ਆਜ਼ਮ ਸ਼ਾਹ ਵਿਖੇ ਆਏ ਸਨ

 ਜਿੱਥੇ ਦੋਵਾਂ ਪਾਰਟੀਆਂ ਵਿਚਕਾਰ ਬਹਿਸ ਹੋ ਗਈ ਅਤੇ ਸੁੱਖੀ ਨੇ ਆਪਣੇ ਪਿਸਤੌਲ ਨਾਲ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲ਼ੀਆਂ ਦੋਵੇਂ ਭਰਾ ਜਗਦੀਸ਼ ਅਤੇ ਕੁਲਦੀਪ ਨੂੰ ਲੱਗ ਗਈਆਂ, ਜਿਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਜਗਦੀਸ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਕੁਲਦੀਪ ਦੀ ਵੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਸਬੰਧੀ ਪੁਲਸ ਵੱਲੋਂ ਗੋਲ਼ੀਆਂ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ BJP ਇੰਚਾਰਜ ਦੇ ਭਤੀਜੇ ਸਨ। 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement