ਫਿਰੋਜ਼ਪੁਰ ਪੁਲਿਸ ਦੀ ਕਾਰਵਾਈ, ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

By : GAGANDEEP

Published : Aug 26, 2023, 1:49 pm IST
Updated : Aug 26, 2023, 1:49 pm IST
SHARE ARTICLE
photo
photo

ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਕੀਤੀ ਕਾਰਵਾਈ

 

ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲੇ ਦੀ ਪੁਲਿਸ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਸਦਰ ਥਾਣਾ ਜ਼ੀਰਾ ਦੀ ਪੁਲਿਸ ਟੀਮ ਨੇ ਬਾਈਕ ਸਵਾਰ ਦੋ ਸਮੱਗਲਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।

ਇਹ ਵੀ ਪੜ੍ਹੋ: ਗੜ੍ਹਸ਼ੰਕਰ 'ਚ ਤੇਜ਼ ਰਫਤਾਰ ਟਿੱਪਰ ਨੇ ਟ੍ਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਹਾਦਸੇ 'ਚ ਟ੍ਰੈਕਟਰ ਚਾਲਕ ਦੀ ਹੋਈ ਮੌਤ  

ਥਾਣਾ ਸਦਰ ਜ਼ੀਰਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਉਹ ਟੀਮ ਸਮੇਤ ਲਗਾਤਾਰ ਗਸ਼ਤ 'ਤੇ ਸਨ। ਮੁਖ਼ਬਰ ਨੇ ਇਤਲਾਹ ਦਿਤੀ ਕਿ ਮੁਲਜ਼ਮ ਨਿਸ਼ਾਨ ਸਿੰਘ ਅਤੇ ਕਰਮਵੀਰ ਸਿੰਘ ਵਾਸੀ ਪਿੰਡ ਰਾਜੋਕੇ ਜ਼ਿਲ੍ਹਾ ਤਰਨਤਾਰਨ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਦਾਣਾ ਮੰਡੀ ਬਹਿਕ ਗੁੱਜਰਾ ਨੇੜੇ ਗਾਹਕ ਦੀ ਉਡੀਕ ਕਰ ਰਹੇ ਹਨ। ਜੇਕਰ ਮੌਕੇ 'ਤੇ ਛਾਪੇਮਾਰੀ ਕੀਤੀ ਜਾਵੇ ਤਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਇਮੀਗ੍ਰੇਸ਼ਨ ਫਰਮ, ਪ੍ਰਾਈਵੇਟ ਏਜੰਟਾਂ ਖਿਲਾਫ਼ ਮਾਮਲਾ ਦਰਜ, ਸੰਗਰੂਰ ਦੇ ਵਿਅਕਤੀ ਕੋਲੋਂ ਠੱਗੇ 16 ਲੱਖ 

ਉਕਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ, ਕੰਪਿਊਟਰ ਕੀ-ਬੋਰਡ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ। ਮੁਲਜ਼ਮਾਂ ਨੂੰ ਉਸੇ ਸਮੇਂ ਫੜ ਕੇ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਪੁੱਛਗਿੱਛ ਕੀਤੀ ਗਈ ਕਿ ਉਹ ਇਹ ਹੈਰੋਇਨ ਕਿਥੋਂ ਲਿਆ ਰਿਹਾ ਸੀ। ਉਹ ਇਸ ਨੂੰ ਅੱਗੇ ਕਿੱਥੇ ਸਪਲਾਈ ਕਰਨ ਜਾ ਰਹੇ ਸਨ, ਇਸ ਨਾਲ ਨੈੱਟਵਰਕ ਦੇ ਹੋਰ ਲੋਕਾਂ ਨੂੰ ਉਨ੍ਹਾਂ ਨੂੰ ਫੜਨ ਦਾ ਮੌਕਾ ਮਿਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement