ਪੰਜਾਬ 'ਚ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਹੋਵੇਗੀ, ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ-ADGP ਅਰਪਿਤ ਸ਼ੁਕਲਾ

By : GAGANDEEP

Published : Aug 26, 2023, 8:10 pm IST
Updated : Aug 26, 2023, 8:10 pm IST
SHARE ARTICLE
photo
photo

ਜਾਣਕਾਰੀ ਦੇਣ ਵਾਲੇ ਦਾ ਨਾਂ ਰੱਖਿਆ ਜਾਵੇਗਾ ਗੁਪਤ

 

ਮੁਹਾਲੀ: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਐਨਡੀਪੀਐਸ ਐਕਟ ਵਿਚ ਬਦਲਾਅ ਕੀਤਾ ਜਾ ਰਿਹਾ ਹੈ। ਜਿਹੜੇ ਲੋਕ ਨਸ਼ਾ ਵੇਚਦੇ ਫੜੇ ਜਾਣਗੇ, ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਵਾਂਗੇ। ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਸਿਆ ਕਿ 100 ਦੇ ਕਰੀਬ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਸਰਕਾਰ ਨੂੰ ਭੇਜਿਆ ਗਿਆ ਹੈ। ਭਵਿੱਖ ਵਿੱਚ ਵੀ ਜਿਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਏਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਤੋਂ ਪੰਜਾਬ ਵਿਚ ਨਸ਼ੇ ਭੇਜੇ ਜਾਂਦੇ ਹਨ। ਜੇਕਰ ਕੋਈ ਵਿਅਕਤੀ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗਜ਼ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ। ਡੀਜੀਪੀ ਵਲੋਂ ਉਸ ਨੂੰ ਇਕ ਲੱਖ ਦਾ ਇਨਾਮ ਵੀ ਦਿਤਾ ਜਾਵੇਗਾ। ਇਸ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਪੰਜਾਬ ਪੁਲਿਸ ਦੀ ਮਦਦ ਕਰਨੀ ਚਾਹੀਦੀ ਹੈ।

ਚੰਡੀਗੜ੍ਹ ਪੁਲਿਸ ਨੇ ਹਾਲ ਹੀ ਵਿੱਚ ਫਿਰੋਜ਼ਪੁਰ ਤੋਂ ਇੱਕ ਅੰਤਰਰਾਸ਼ਟਰੀ ਡਰੱਗ ਸਪਲਾਇਰ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ ਕਰੀਬ 78.38 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਵਿਦੇਸ਼ 'ਚ ਬੈਠਾ ਫਿਰੋਜ਼ਪੁਰ ਦਾ ਰਹਿਣ ਵਾਲਾ ਸਿਮਰਨ ਸਿੰਘ ਇਸ ਰੈਕੇਟ ਨੂੰ ਚਲਾ ਰਿਹਾ ਸੀ। ਉਹ ਆਰਿਫ਼ ਡੋਗਰਾ ਨਾਂ ਦੇ ਵਿਅਕਤੀ ਰਾਹੀਂ ਪਾਕਿਸਤਾਨ ਤੋਂ ਭਾਰਤ ਵਿਚ ਨਸ਼ੇ ਪਹੁੰਚਾਉਂਦਾ ਸੀ।

ਪੰਜਾਬ ਪੁਲਿਸ ਨੇ ਇਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਰਿੰਗ ਦਾ ਵੀ ਪਰਦਾਫਾਸ਼ ਕੀਤਾ ਸੀ। ਇਸ ਵਿੱਚ ਪੁਲਿਸ ਨੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਸੀ ਕਿ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ 4.52 ਕਿਲੋ ਹੈਰੋਇਨ, 34.72 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਅਤੇ 6 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement