Punjab News: ਪਿਆਰ ’ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ
Published : Aug 26, 2024, 2:18 pm IST
Updated : Aug 26, 2024, 2:18 pm IST
SHARE ARTICLE
A 23-year-old girl committed suicide after being cheated in love
A 23-year-old girl committed suicide after being cheated in love

Punjab News: ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ

 

Punjab News: ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਤਖਾਣਵੱਧ 'ਚ ਪਿਆਰ 'ਚ ਧੋਖਾ ਦੇ ਕੇ 23 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰ ਦੀ ਤਰਫੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਬਠਿੰਡਾ ਵਿੱਚ ਧਾਗੇ ਦੀ ਫੈਕਟਰੀ ਵਿੱਚ ਕੰਮ ਕਰਦੀ ਸੀ। ਬੁੱਕਣਵਾਲਾ ਰੋਡ ’ਤੇ ਸਿਮਰਨਜੀਤ ਕੌਰ ਦੇ ਘਰ ਉਸ ਦੀ ਮਾਸੀ ਆਉਂਦੀ-ਜਾਂਦੀ ਰਹਿੰਦੀ ਸੀ। ਜਿੱਥੇ ਉਸ ਦੀ ਮਾਸੀ ਅਤੇ ਮਾਸੀ ਦੀ ਲੜਕੀ ਆਸ਼ੂ ਨੇ ਕਰਮਜੀਤ ਕੌਰ ਦੀ ਜਾਣ-ਪਛਾਣ ਉਨ੍ਹਾਂ ਦੇ ਘਰ ਨੇੜੇ ਰਹਿੰਦੇ ਗੁਰਪ੍ਰੀਤ ਸਿੰਘ ਗੋਪੀ ਨਾਮਕ ਲੜਕੇ ਨਾਲ ਕਰਵਾਈ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੌਰ ਵਿੱਚ ਪ੍ਰੇਮ ਸਬੰਧ ਬਣ ਗਏ।

ਲੜਕੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਹੈ ਅਤੇ ਦੋ ਬੱਚਿਆਂ ਦਾ ਪਿਤਾ ਹੈ ਤਾਂ ਉਸ ਨੇ ਸ਼ਨੀਵਾਰ ਸਵੇਰੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਵਿਗੜਨ ਕਾਰਨ ਲੜਕੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਰਮਜੀਤ ਕੌਰ ਦੀ ਮਾਸੀ ਸਿਮਰਨਜੀਤ ਕੌਰ, ਉਨ੍ਹਾਂ ਦੀ ਲੜਕੀ ਆਸ਼ੂ ਅਤੇ ਗੁਰਪ੍ਰੀਤ ਸਿੰਘ ਦੇ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਸਿਮਰਜੀਤ ਕੌਰ ਅਤੇ ਆਸ਼ੂ ਦੀ ਭਾਲ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement