Jalandhar News: ਜਲੰਧਰ ਪੁਲਿਸ ਦਾ ਵੱਡਾ ਐਕਸ਼ਨ, 10.5 ਕਿਲੋ ਅਫੀਮ ਸਮੇਤ 2 ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Published : Aug 26, 2024, 6:20 pm IST
Updated : Aug 26, 2024, 6:20 pm IST
SHARE ARTICLE
Jalandhar News: Big action of Jalandhar police, 2 arrested with 10.5 kg of opium, know the whole case
Jalandhar News: Big action of Jalandhar police, 2 arrested with 10.5 kg of opium, know the whole case

ਨਸ਼ਾ ਤਸਕਰਾਂ ਨੂੰ ਲੈ ਕੇ ਪੁਲਿਸ ਸਖ਼ਤ ਹੋ ਗਈ ਹੈ।

Jalandhar News: ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਰੀਬ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦਿੱਲੀ ਅਤੇ ਦੋ ਹਰਿਆਣਾ ਨੰਬਰ ਦੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪੁਲੀਸ ਨੇ ਇਸ ਤੋਂ ਪਹਿਲਾਂ ਇੱਕ ਮੁਲਜ਼ਮ ਨੂੰ 2 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਇਕ ਹੋਰ ਸਾਥੀ ਨੂੰ 7 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਫੀਮ ਦੀ ਖੇਪ ਝਾਰਖੰਡ ਤੋਂ ਲਿਆਂਦੀ

ਏਡੀਸੀਪੀ ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਦਕੋਹਾ ਫਾਟਕ ਨੇੜੇ ਆ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਨਾਕਾਬੰਦੀ ਕਰ ਕੇ ਕਾਰ ਨੰਬਰ ਡੀ.ਐੱਲ.-10-ਸੀ.ਐੱਚ.-4277 ਨੂੰ ਚੈਕਿੰਗ ਲਈ ਰੋਕਿਆ। ਚੈਕਿੰਗ ਦੌਰਾਨ ਪਤਾ ਲੱਗਾ ਕਿ ਉਕਤ ਗੱਡੀ ਨੂੰ ਬਦਨਾਮ ਸਮੱਗਲਰ ਕੈਪਟਨ ਸਿੰਘ ਚਲਾ ਰਿਹਾ ਸੀ। ਉਸ ਨੂੰ ਤੁਰੰਤ ਮੌਕੇ ਤੋਂ ਕਾਬੂ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ 3.5 ਕਿਲੋ ਅਫੀਮ ਬਰਾਮਦ ਹੋਈ। ਫਿਰ ਮੁਲਜ਼ਮ ਨੇ ਮੰਨਿਆ ਕਿ ਉਹ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵਿੱਚ ਲੋਕਾਂ ਨੂੰ ਵੇਚਦਾ ਸੀ।

ਦੂਜੇ ਮੁਲਜ਼ਮ ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਏਡੀਸੀਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੁਲੀਸ ਨੇ ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਲੱਭ ਲਿਆ ਹੈ। ਜੋ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਪੁਲਸ ਨੇ ਮਾਨ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 4 ਲੱਖ ਰੁਪਏ ਦੀ ਕੀਮਤ ਦੀ 7 ਕਿਲੋ ਅਫੀਮ ਅਤੇ ਡਰੱਗ ਮਨੀ ਅਤੇ ਇਕ ਹੁੰਡਈ ਆਈ-20 (HR-51-BD-7860) ਬਰਾਮਦ ਕੀਤੀ। ਪੁਲਸ ਜਲਦ ਹੀ ਦੋਵਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement