Punjab News : ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਾਰੇ ਅਫ਼ਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ : ਬਰਿੰਦਰ ਕੁਮਾਰ ਗੋਇਲ

By : BALJINDERK

Published : Aug 26, 2025, 9:49 pm IST
Updated : Aug 26, 2025, 9:49 pm IST
SHARE ARTICLE
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਾਰੇ ਅਫ਼ਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ : ਬਰਿੰਦਰ ਕੁਮਾਰ ਗੋਇਲ
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਾਰੇ ਅਫ਼ਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ : ਬਰਿੰਦਰ ਕੁਮਾਰ ਗੋਇਲ

Punjab News : ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 24x7 ਜ਼ਮੀਨੀ ਪੱਧਰ 'ਤੇ ਡਟਣ ਦੇ ਦਿੱਤੇ ਆਦੇਸ਼, ਪ੍ਰਭਾਵਿਤ ਲੋਕਾਂ ਨੂੰ ਕੱਢਣ ਲਈ ਕਾਰਜ ਜੰਗੀ ਪੱਧਰ 'ਤੇ ਜਾਰੀ

Punjab News in Punjabi : ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 24x7 ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਖੁਲਾਸਾ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕੀਤਾ ਗਿਆ। ਅੱਜ ਮੰਤਰੀਆਂ ਵੱਲੋਂ ਪਠਾਨਕੋਟ ਤੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।

ਦੱਸ ਦੇਈਏ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਉਪਰ ਤੱਕ ਭਰ ਚੁੱਕੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਕਾਰਨ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤੋਂ ਇਲਾਵਾ ਉੱਝ ਅਤੇ ਜਲਾਲੀਆ ਨਾਲਿਆਂ ਦਾ ਪਾਣੀ ਵੀ ਊਫਾਨ 'ਤੇ ਹੈ ਜਿਸ ਕਾਰਨ ਨਰੋਟ ਜੈਮਲ ਸਿੰਘ ਅਤੇ ਬਮਿਆਲ ਬਲਾਕ ਦੇ ਜ਼ਿਆਦਾਤਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਕੈਬਨਿਟ ਮੰਤਰੀਆਂ ਨੇ ਅੱਜ ਪਠਾਨਕੋਟ ਦੇ ਇਨ੍ਹਾਂ ਖੇਤਰਾਂ ਅੰਦਰ ਪਹੁੰਚ ਕੇ ਜਾਇਜ਼ਾ ਲਿਆ।

ਇਸ ਦੌਰਾਨ ਸ੍ਰੀ ਗੋਇਲ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਡੈਮਾਂ ਅੰਦਰ ਪਾਣੀ ਦਾ ਪੱਧਰ ਵੱਧ ਗਿਆ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ ਅੰਦਰ ਇਸ ਸਮੇਂ 527 ਮੀਟਰ ਤੋਂ ਜ਼ਿਆਦਾ ਪਾਣੀ ਦਾ ਪੱਧਰ ਹੈ। ਉਨ੍ਹਾਂ ਦੱਸਿਆ ਕਿ ਉਪਰਲੇ ਇਲਾਕਿਆਂ ਵਿੱਚ ਪੈ ਰਹੀ ਤੇਜ਼ ਬਾਰਿਸ਼ ਕਾਰਨ ਅੱਜ ਰਣਜੀਤ ਸਾਗਰ ਡੈਮ ਤੋਂ ਕਰੀਬ ਇੱਕ ਲੱਖ ਦਸ ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਅਤੇ ਪਾਣੀ ਦੇ ਤੇਜ਼ ਵਹਾਅ ਕਰਕੇ ਪਿੰਡ ਮਾਖਣਪੁਰ, ਪੋਲਾ, ਤਾਸ ਅਤੇ ਬਹਾਦਰਪੁਰ ਆਦਿ ਵਿਖੇ ਰਾਵੀ ਕੰਢਿਆਂ ਦੇ ਬਰਾਬਰ ਚਲ ਰਹੀ ਹੈ।

1

ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਪਿੰਡ ਤਾਸ ਵਿਖੇ ਇੱਕ ਪਰਿਵਾਰ ਦੇ 7 ਮੈਂਬਰ ਪਾਣੀ ਵਿੱਚ ਘਿਰੇ ਹੋਏ ਹਨ, ਜਿਨ੍ਹਾਂ ਦੇ ਬਚਾਅ ਲਈ ਕਾਰਵਾਈ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਤਾਰਾਗੜ੍ਹ ਅਤੇ ਨਰੋਟ ਜੈਮਲ ਸਿੰਘ ਦੇ ਸਕੂਲਾਂ ਅੰਦਰ ਲੰਗਰ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਦੇ ਵਿਚ ਕੀੜੀ ਖੁਰਦ, ਕਥਲੌਰ, ਤਾਰਾਗੜ੍ਹ, ਨਰੋਟ ਜੈਮਲ ਸਿੰਘ, ਖੜਖੜਾ ਠੂਠੋਵਾਲ, ਖੋਜਕੀ ਚੱਕ, ਬਮਿਆਲ, ਨੰਗਲ, ਪਠਾਨਕੋਟ, ਬਨੀ ਲੋਧੀ ਅਤੇ ਫਿਰੋਜਪੁਰ ਕਲਾਂ ਵਿਖੇ ਬਚਾਅ ਸੈਂਟਰ ਸਥਾਪਿਤ ਕੀਤੇ ਗਏ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਸ ਸਮੇਂ ਸਰਕਾਰ ਦੀ ਪਹਿਲ ਜਾਨ-ਮਾਲ ਦੀ ਰਾਖੀ, ਨੁਕਸਾਨ ਨੂੰ ਘੱਟ ਕਰਨਾ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਲਿਜਾਣ ਲਈ ਹੈਲੀਕਾਪਟਰ ਦੀ ਸਹਾਇਤਾ ਵੀ ਲਈ ਜਾ ਰਹੀ ਹੈ।

1

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਨਦੀਆਂ-ਨਾਲਿਆਂ ਦੇ ਕਿਨਾਰਿਆਂ 'ਤੇ ਜਾਣ ਤੋਂ ਬਚਿਆ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਸਭ ਤੋਂ ਪਹਿਲਾਂ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਇਸ ਤੋਂ ਬਾਅਦ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਾਣੀ ਦੀ ਮਾਰ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

ਗੁਰਦਾਸਪੁਰ: ਇਸ ਪਿੱਛੋਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਵਸੇ ਪਿੰਡਾਂ ਦਾ ਦੌਰਾ ਕੀਤਾ। ਪਿੰਡ ਬਾਹਮਣੀ ਤੋਂ ਢਾਈ ਕਿਲੋਮੀਟਰ ਦੂਰ ਪਿੰਡ ਝਬਕਰਾ ਵਿਖੇ ਉਹ ਟਰੈਕਟਰ 'ਤੇ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਥੇ ਉਨ੍ਹਾਂ ਲੋਕਾਂ ਨੂੰ ਰਾਸ਼ਨ ਵੀ ਵੰਡਿਆ।

1

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਡੈਮ ਭਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਸਾਗਰ ਡੈਮ ਅਤੇ ਉੱਝ ਦਰਿਆ ਵਿੱਚੋਂ ਆ ਰਹੇ ਪਾਣੀ ਨਾਲ ਕਈ ਥਾਵਾਂ ਤੋਂ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਦੀਨਾਨਗਰ ਤਹਿਸੀਲ ਦੇ ਰਾਵੀ ਦਰਿਆ ਨਾਲ ਲੱਗਦੇ ਕਰੀਬ 15 ਪਿੰਡ ਹੜ੍ਹ ਦੀ ਮਾਰ ਹੇਠ ਆ ਗਏ ਹਨ, ਜਿੱਥੇ ਸਵੇਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਬੀ.ਐਸ.ਐਫ., ਭਾਰਤੀ ਫ਼ੌਜ ਐਸ.ਡੀ.ਆਰ.ਐਫ਼. ਅਤੇ ਐਨ.ਡੀ.ਆਰ.ਐੱਫ਼ ਦੀਆਂ ਟੀਮਾਂ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਪਿੰਡ ਜੱਗੋਚੱਕ ਟਾਂਡਾ ਤੋਂ 70 ਦੇ ਕਰੀਬ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਮਕੌੜਾ ਪੱਤਣ ਦੇ ਰਾਵੀ ਦਰਿਆ ਤੋਂ ਪਾਰ ਪਿੰਡਾਂ ਦੇ ਵਸਨੀਕਾਂ ਨਾਲ ਵੀ ਸਰਕਾਰ ਦਾ ਸੰਪਰਕ ਕਾਇਮ ਹੈ ਅਤੇ ਉਨ੍ਹਾਂ ਨੂੰ ਵੀ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੀ ਮਾਰ ਵਿੱਚ ਆਏ ਪਿੰਡਾਂ ਦੇ ਵਸਨੀਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਮਰਾੜਾ, ਬਾਹਮਣੀ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗਾਹਲੜੀ ਅਤੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿੱਥੇ ਲੋਕਾਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਪਹਾੜਾਂ ਵਿੱਚੋਂ ਹੋਰ ਪਾਣੀ ਆ ਰਿਹਾ ਹੈ ਜਿਸ ਕਾਰਨ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਉਨ੍ਹਾਂ ਦਰਿਆਵਾਂ ਕੰਢੇ ਰਹਿੰਦੀ ਆਬਾਦੀ ਨੂੰ ਚੌਕਸ ਕੀਤਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਸ਼ੇਸ਼ ਚੌਕਸੀ ਰੱਖਣ।

 (For more news apart from Instructions to cancel all leaves all officers/employees in flood affected areas: Barinder Kumar Goyal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement