Pathankot News : ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ, ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

By : BALJINDERK

Published : Aug 26, 2025, 6:42 pm IST
Updated : Aug 26, 2025, 6:42 pm IST
SHARE ARTICLE
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ, ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ, ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

Pathankot News :ਜਾਂਚ ਦੌਰਾਨ ਮੁਲਜ਼ਮਾਂ ਦੇ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ੇਰਾ ਮਾਨ ਤੇ ਸੱਜਨ ਮਸੀਹ ਨਾਲ ਸਬੰਧਾਂ ਦਾ ਹੋਇਆ ਖੁਲਾਸਾ: DGP ਗੌਰਵ ਯਾਦਵ

Pathankot News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ ਸਮੇਤ ਦੋ ਨਾਬਾਲਗਾਂ ਜਿਹਨਾਂ ਨੂੰ ਪਿੰਡ ਸਲੀਮਪੁਰ ਅਫ਼ਗਾਨਾ, ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਉਰਫ਼ ਹਨੀ ਅਤੇ ਸੱਜਨ ਮਸੀਹ ਉਰਫ਼ ਗੋਰੂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ।

ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਸਾਜਨ ਮਸੀਹ ਦਾ ਚਚੇਰਾ ਭਰਾ ਹੈ ਅਤੇ ਸਾਜਨ ਦੇ ਇਸ਼ਾਰਿਆਂ 'ਤੇ ਹਥਿਆਰਾਂ, ਵਿਸਫੋਟਕ ਪਦਾਰਥਾਂ ਆਦਿ ਨੂੰ ਲੈਜਾਣ ਦਾ ਕੰਮ ਕਰਦਾ ਸੀ। ਜ਼ਿਕਰਯੋਗ ਹੈ ਕਿ ਸਾਜਨ ਮਸੀਹ ਉਰਫ਼ ਗੋਰੂ ਭਗੌੜਾ ਅਪਰਾਧੀ ਹੈ ਅਤੇ ਸਤੰਬਰ 2023 ਵਿੱਚ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਵਿੱਚ ਦਰਜ ਇਰਾਦਾ ਕਤਲ ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਆਪਣੀ ਗ੍ਰਿਫ਼ਤਾਰੀ ਉਪਰੰਤ, ਸਾਜਨ ਨੇ ਗੁਰਦਾਸਪੁਰ ਜੇਲ੍ਹ ਵਿੱਚ ਲਗਭਗ ਦੋ ਮਹੀਨੇ ਬਿਤਾਏ ਅਤੇ ਜ਼ਮਾਨਤ ਮਿਲਣ ਤੋਂ ਬਾਅਦ, ਉਹ ਭਾਰਤ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਨੇ ਜਨਵਰੀ 2024 ਵਿੱਚ ਡੇਰਾ ਬਾਬਾ ਨਾਨਕ ਦੇ ਹਰਦੀਪ ਸਿੰਘ, ਜਿਸਦਾ ਬਾਅਦ ਵਿੱਚ ਕਤਲ ਕਰ ਦਿੱਤਾ ਗਿਆ ਸੀ, ਦੀ ਰੇਕੀ ਕੀਤੀ ਸੀ। ਇਸ ਉਪਰੰਤ ਨਾਬਾਲਗ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਅਤੇ ਬਾਲ ਸੁਧਾਰ ਘਰ ਤੋਂ ਰਿਹਾਅ ਹੋਣ ਤੋਂ ਬਾਅਦ, ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ।

ਦੱਸਣਯੋਗ ਹੈ ਕਿ 14 ਅਗਸਤ, 2025 ਨੂੰ, ਗ੍ਰਿਫ਼ਤਾਰ ਮੁਲਜ਼ਮ ਵਿਸ਼ਾਲ ਮਸੀਹ, ਗ੍ਰਿਫ਼ਤਾਰ ਕੀਤੇ ਗਏ ਇੱਕ ਨਾਬਾਲਗ ਨਾਲ ਹੁਸ਼ਿਆਰਪੁਰ ਦੇ ਟਾਂਡਾ ਗਿਆ ਅਤੇ ਹੁਸ਼ਿਆਰਪੁਰ ਵਿੱਚ ਇੱਕ ਪ੍ਰਾਪਰਟੀ ਡੀਲਰ 'ਤੇ ਗੋਲੀਆਂ ਚਲਾਈਆਂ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਹ ਵਾਰਦਾਤ ਵੀ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਕੀਤੀ ਗਈ ਸੀ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਸ਼ਾਲ ਮਸੀਹ ਨੇ ਨਾਬਾਲਗਾਂ ਵਿੱਚੋਂ ਇਕ ਦੇ ਨਾਲ ਮਿਲ ਕੇ ਸੱਜਨ ਦੇ ਨਿਰਦੇਸ਼ਾਂ 'ਤੇ ਬੰਗਾ ਦੇ ਇੱਕ ਵਿਅਕਤੀ ਦੀ ਰੇਕੀ ਵੀ ਕੀਤੀ ਸੀ ਅਤੇ ਜਦੋਂ ਉਹ ਉਸ ਵਿਅਕਤੀ ਦੇ ਕਤਲ ਨੂੰ ਅੰਜ਼ਾਮ ਦੇਣ ਜਾ ਰਹੇ ਸਨ ਉਦੋਂ ਹੀ ਸੀਆਈ ਪਠਾਨਕੋਟ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ  ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 47 ਮਿਤੀ 25.08.2025 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

 (For more news apart from  Punjab Police foils potential targeted murder; Four arrested including two minors, 2 pistols recovered News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement