Punjab News : ਅਮਰੀਕਾ ਵੱਲੋਂ ਪੰਜਾਬੀ ਟਰੱਕ ਡਰਾਈਵਰਾਂ ਦੇ ਵੀਜ਼ਿਆਂ 'ਤੇ ਰੋਕ, ਭਾਜਪਾ ਨੇ ਕੇਂਦਰ ਸਰਕਾਰ ਕੋਲ ਕੀਤੀ ਦਖ਼ਲਅੰਦਾਜ਼ੀ ਦੀ ਮੰਗ

By : BALJINDERK

Published : Aug 26, 2025, 9:08 pm IST
Updated : Aug 26, 2025, 9:08 pm IST
SHARE ARTICLE
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ

Punjab News : ਪੰਜਾਬੀ ਡਰਾਈਵਰ ਅਮਰੀਕੀ ਲੋਜਿਸਟਿਕਸ ਅਤੇ ਟਰਾਂਸਪੋਰਟ ਸੈਕਟਰ ਦੀ ਰੀੜ੍ਹ ਦੀ ਹੱਡੀ ਹਨ 

Punjab News in Punjabi : ਅਮਰੀਕਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਫ਼ੈਸਲੇ ਕਾਰਨ ਹਜ਼ਾਰਾਂ ਪੰਜਾਬੀ ਡਰਾਈਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਗੰਭੀਰ ਚਿੰਤਾ ਦੀ ਲਹਿਰ ਦੌੜ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਦੇਸ਼ ਮਾਮਲੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।

ਅਸ਼ਵਨੀ ਸ਼ਰਮਾ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਅਮਰੀਕਾ ਵੱਲੋਂ ਲਗਾਈਆਂ ਗਈਆਂ ਇਹ ਰੋਕਾਂ ਸਿਰਫ਼ ਇੱਕ ਅਣਚਾਹੀ ਘਟਨਾ ਦੇ ਆਧਾਰ 'ਤੇ ਪੂਰੀ ਕਮਿਊਨਿਟੀ ਨੂੰ ਸਜ਼ਾ ਦੇਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਡਰਾਈਵਰ ਅਮਰੀਕੀ ਲੋਜਿਸਟਿਕਸ ਅਤੇ ਟਰਾਂਸਪੋਰਟ ਸੈਕਟਰ ਦੀ ਰੀੜ੍ਹ ਦੀ ਹੱਡੀ ਹਨ ਜੋ ਹਮੇਸ਼ਾ ਮਿਹਨਤ, ਭਰੋਸੇਯੋਗਤਾ ਅਤੇ ਲਗਨ ਲਈ ਜਾਣੇ ਜਾਂਦੇ ਹਨ। ਕੋਵਿਡ-19 ਮਹਾਮਾਰੀ ਦੌਰਾਨ ਵੀ ਪੰਜਾਬੀ ਡਰਾਈਵਰਾਂ ਨੇ ਖ਼ਤਰਨਾਕ ਹਾਲਾਤਾਂ ਵਿੱਚ ਬਿਨਾਂ ਰੁਕੇ ਸਪਲਾਈ ਚੇਨ ਜਾਰੀ ਰੱਖਣ ਲਈ ਅਹਿਮ ਯੋਗਦਾਨ ਦਿੱਤਾ ਸੀ।

ਸ਼ਰਮਾ ਨੇ ਆਪਣੀ ਚਿੱਠੀ ਵਿੱਚ ਵਿਦੇਸ਼ ਮਾਮਲੇ ਮੰਤਰੀ ਕੋਲ ਤਿੰਨ ਮੁੱਖ ਮੰਗਾਂ ਰੱਖੀਆਂ 

1. ਅਮਰੀਕਾ ਸਰਕਾਰ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇੱਕ ਘਟਨਾ ਲਈ ਪੂਰੀ ਕਮਿਊਨਿਟੀ ਨੂੰ ਸਜ਼ਾ ਨਾ ਦਿੱਤੀ ਜਾਵੇ।

2. ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ 'ਤੇ ਮੁੜ ਵਿਚਾਰ ਕਰਵਾਇਆ ਜਾਵੇ।

3. ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸੁਲਰ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ।

ਸ਼ਰਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਅੰਤਰਰਾਸ਼ਟਰੀ ਪੱਧਰ 'ਤੇ ਉਠਾ ਕੇ ਇਹ ਸਪਸ਼ਟ ਸੁਨੇਹਾ ਦਿੱਤਾ ਜਾਵੇ ਕਿ ਭਾਰਤ ਆਪਣੇ ਹਰ ਨਾਗਰਿਕ ਦੇ ਨਾਲ ਖੜ੍ਹਾ ਹੈ, ਭਾਵੇਂ ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਕਿਉਂ ਨਾ ਹੋਵੇ।

 (For more news apart from US bans visas for Punjabi truck drivers, BJP seeks intervention from central government News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement