
ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਜਨਮ ਅਣਵੰਡੇ ਭਾਰਤ ਦੇ ਪੰਜਾਬ ਪ੍ਰਾਂਤ ਦੇ ਇੱਕ...
ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਜਨਮ ਅਣਵੰਡੇ ਭਾਰਤ ਦੇ ਪੰਜਾਬ ਪ੍ਰਾਂਤ ਦੇ ਇੱਕ ਪਿੰਡ ਵਿੱਚ 26 ਸਤੰਬਰ 1932 ਨੂੰ ਹੋਇਆ। ਉਨ੍ਹਾਂ ਨੇ ਆਪਣੀ ਮੈਟ੍ਰਿਕ ਦੀ ਪੜ੍ਹਾਈ 1948 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਕੀਤੀ। ਉਨ੍ਹਾਂ ਦਾ ਵਿਦਿਅਕ ਭਵਿੱਖ ਉਨ੍ਹਾਂ ਨੂੰ ਪੰਜਾਬ ਤੋਂ ਇੰਗਲੈਂਡ ਦੀ ਕੈਂਬ੍ਰਿਜ ਯੂਨੀਵਰਸਿਟੀ ਤੱਕ ਲੈ ਗਿਆ, ਜਿੱਥੇ ਉਨ੍ਹਾਂ 1957 ਵਿੱਚ ਅਰਥਸ਼ਾਸਤਰ ਵਿੱਚ ਪਹਿਲੇ ਦਰਜੇ ਵਿੱਚ ਆਨਰਸ ਦੀ ਡਿਗਰੀ ਹਾਸਲ ਕੀਤੀ।
Manmohan Singh
ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਸਫਲਤਾਪੂਰਵਕ ਨਿਭਾਉਣ ਅਤੇ ਸਿਖਰਾਂ ਨੂੰ ਛੂਹਣ ਵਾਲੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਡਾ. ਮਨਮੋਹਨ ਸਿੰਘ ਜੀ ਇਸ ਗੱਲ ਦੀ ਜਿਊਂਦੀ ਜਾਗਦੀ ਮਿਸਾਲ ਹਨ ਕਿ ਆਪ ਚਾਹੇ ਘੱਟ ਬੋਲੇ ਪਰ ਤੁਹਾਡਾ ਕੰਮ ਇੰਨਾ ਸ਼ਾਨਦਾਰ ਹੋਣਾ ਚਾਹੀਦਾ ਹੈ ਕਿ ਲੋਕ ਤੁਹਾਡੇ ਕੰਮ ਨੂੰ ਯਾਦ ਰੱਖਣ, ਤੁਹਾਡਾ ਕੰਮ ਬੋਲੇ।
ਕੈਪਟਨ ਨੇ ਕਿਹਾ ਕਿ ਭਾਰਤ 'ਚ ਆਰਥਿਕ ਸੁਧਾਰਾਂ ਬਾਰੇ ਘੜੀ ਗਈ ਨੀਤੀ 'ਚ ਡਾ. ਮਨਮੋਹਨ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਅੱਜ ਉਨ੍ਹਾਂ ਦੀ ਇਸ ਨੀਤੀ ਨੂੰ ਸਮੁੱਚੇ ਵਿਸ਼ਵ ਵਲੋਂ ਸਲਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦੇ ਹਨ ਅਤੇ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਡਾ. ਮਨਮੋਹਨ ਸਿੰਘ ਦਾ ਸਾਥ ਨਸੀਬ ਹੋਇਆ।