
ਭਾਰਤ ਸਰਕਾਰ ਵਲੋਂ ਪੰਜਾਬੀ ਭਾਸ਼ਾ ਵਿਚ ਵੀ ਬਣਾਇਆ ਜਾਵੇਗਾ ਵੈਬ ਪੋਰਟਲ
ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕਰ ਕੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂਆਂ ਲਈ ਜਾਣ ਦੀ ਪ੍ਰਕਿਰਿਆ ਵਿਧੀ ਨੂੰ ਸੁਖਾਲਾ ਤੇ ਜਨਤਕ ਕਰਨ ਦੀ ਮੰਗ ਰੱਖੀ ਗਈ।
Darshan’ of Sri Kartarpur Sahib to be in public domain by 1st October: Randhawa
ਮੀਟਿੰਗ ਵਿਚ ਹੋਏ ਫ਼ੈਸਲਿਆਂ ਦੇ ਖੁਲਾਸੇ ਕਰਦਿਆਂ ਰੰਧਾਵਾ ਨੇ ਦਸਿਆ ਕਿ ਭਾਰਤ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਵਿਧੀ ਦਾ ਐਲਾਨ ਹੋ ਜਾਵੇਗਾ ਅਤੇ ਨਾਲ ਹੀ ਪੰਜਾਬ ਸਰਕਾਰ ਵਲੋਂ ਕੀਤੀ ਮੰਗ ਨੂੰ ਮੰਨਦਿਆਂ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਉਪਲੱਬਧ ਹੋਵੇਗੀ।
Kartarpur Corridor
ਰੰਧਾਵਾ ਨੇ ਦਸਿਆ ਕਿ ਸਮੁੱਚੇ ਪੰਜਾਬ ਵਾਸੀਆਂ ਅਤੇ ਦੁਨੀਆਂ ਭਰ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਿਚ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਪ੍ਰਤੀ ਬਹੁਤ ਉਤਸ਼ਾਹ ਹੈ ਅਤੇ ਉਹ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਲਈ ਪ੍ਰਕਿਰਿਆ ਜਾਣਨ ਪ੍ਰਤੀ ਬਹੁਤ ਉਤਸੁਕਤਾ ਹੈ ਜਿਸ ਕਾਰਨ ਇਹ ਪ੍ਰਕਿਰਿਆ ਵਿਧੀ ਦਾ ਜਲਦ ਐਲਾਨ ਕਰ ਦਿੱਤਾ ਜਾਣਾ ਚਾਹੀਦਾ ਹੈ। ਸ਼ਰਮਾ ਨੇ ਦਸਿਆ ਕਿ ਭਾਰਤ ਸਰਕਾਰ ਇਸ ਉਪਰ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਇਹ ਸਾਰੀ ਵਿਧੀ 1 ਅਕਤੂਬਰ ਤਕ ਜਨਤਕ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਪਲਾਈ ਕਰਨ ਲਈ ਬਣਨ ਵਾਲੇ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿਚ ਵੀ ਜਾਣਕਾਰੀ ਦੇਣ ਦੀ ਮੰਗ ਨੂੰ ਸਵੀਕਾਰ ਕਰ ਲਿਆ।
Darshan’ of Sri Kartarpur Sahib to be in public domain by 1st October: Randhawa
ਰੰਧਾਵਾ ਨੇ ਦੱਸਿਆ ਕਿ ਮੀਟਿੰਗ ਵਿਚ ਇਹ ਜਾਣਕਾਰੀ ਦਿੱਤੀ ਗਈ ਕਿ ਕਰਤਾਰਪੁਰ ਲਾਂਘੇ ਦਾ ਭਾਰਤ ਵਾਲੇ ਪਾਸੇ ਉਸਾਰੀ ਦਾ ਕੰਮ 31 ਅਕਤੂਬਰ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ। ਉਨ੍ਹਾਂ ਸਕੱਤਰ ਨੂੰ ਇਹ ਵੀ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵਲੋਂ ਨਵੰਬਰ ਦੇ ਪਹਿਲੇ ਹਫਤੇ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਜਾ ਰਿਹਾ ਹੈ ਜਿਸ ਲਈ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਪਹੁੰਚਣ ਲੱਗ ਜਾਣਗੇ ਜਿਸ ਕਾਰਨ ਉਸਾਰੀ ਦਾ ਸਾਰਾ ਕੰਮ ਅਕਤੂਬਰ ਮਹੀਨੇ ਦੇ ਅੰਤ ਤੱਕ ਹਰ ਹੀਲੇ ਵਿੱਚ ਮੁਕੰਮਲ ਕਰ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕੰਮ ਦੀ ਪ੍ਰਗਤੀ ਉਪਰ ਤਸੱਲੀ ਜ਼ਾਹਰ ਕੀਤੀ।