ਕਸ਼ਮੀਰ 'ਚ 2 ਅਤਿਵਾਦੀ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਸਣੇ ਗ੍ਰਿਫ਼ਤਾਰ
Published : Sep 26, 2020, 12:56 am IST
Updated : Sep 26, 2020, 12:56 am IST
SHARE ARTICLE
image
image

ਕਸ਼ਮੀਰ 'ਚ 2 ਅਤਿਵਾਦੀ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਸਣੇ ਗ੍ਰਿਫ਼ਤਾਰ

ਕਸ਼ਮੀਰ 'ਚ 2 ਅਤਿਵਾਦੀ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਸਣੇ ਗ੍ਰਿਫ਼ਤਾਰ
ਜੰਮੂ, 25 ਸਤੰਬਰ :  ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਸੁਰੱਖਿਆ ਬਲਾਂ ਨੇ 2 ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ, ਗੋਲਾ-ਬਾਰੂਦ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਅੱਜ ਦਸਿਆ ਕਿ ਰਾਜ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, 9 ਰਾਸ਼ਟਰੀ ਰਾਈਫ਼ਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਫ਼ੌਜੀਆਂ ਨੇ ਵੀਰਵਾਰ ਰਾਤ ਕਾਜੀਗੁੰਡ 'ਚ ਰਾਜਮਾਰਗ 'ਤੇ ਇਕ ਸਾਂਝਾ ਨਾਕਾ ਲਗਾਇਆ ਸੀ।  ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਇਕ ਕਾਰ ਨੂੰ ਰੋਕ ਕੇ 2 ਸ਼ੱਕੀ ਅਤਿਵਾਦੀਆਂ ਨੂੰ 2 ਰਾਈਫ਼ਲ, ਇਕ ਪਿਸਤੌਲ, 8 ਮੈਗਜ਼ੀਨ, 400 ਤੋਂ ਵੱਧ ਗੋਲੀਆਂ ਅਤੇ ਗ੍ਰਨੇਡ ਸਮੇਤ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਅਤੇ ਨਕਦੀ ਨਾਲ ਗ੍ਰਿਫ਼ਤਾਰ ਕੀਤਾ। ਇਹ ਹੁਣ ਤਕ ਪਤਾ ਨਹੀਂ ਲੱਗ ਸਕਿਆ ਹੈ ਕਿ ਹਥਿਆਰ ਅਤੇ ਗੋਲਾ ਬਾਰੂਦ ਦੀ ਇਹ ਖੇਪ ਤਸਕਰੀ ਲਈ ਜੰਮੂ ਤੋਂ ਲਿਆਂਦੀ ਗਈ ਸੀ ਜਾਂ ਕਿਸੇ ਹੋਰ ਜਗ੍ਹਾ ਤੋਂ। ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ ਅਤੇ ਇਸ ਸਬੰਧ 'ਚ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਅਤਿਵਾਦੀਆਂ ਤੋਂ ਪੁਛ-ਗਿਛ ਸ਼ੁਰੂ ਕਰ ਦਿਤੀ ਗਈ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement