
ਪੰਜਾਬ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵੱਲੋਂ ਸਾਂਝੇ ਰੂਪ ’ਚ ਕਰਵਾਇਆ ਜਾ ਰਿਹੈ ਸਮਾਗਮ
ਚੰਡੀਗੜ੍ਹ: ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਦਿੱਤੇ ਜਾਣ ਵਾਲੇ ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ (ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਅਵਾਰਡਜ਼) ਦਾ 28 ਸਤੰਬਰ ਨੂੰ ਆਨਲਾਈਨ ਐਲਾਨ ਕੀਤਾ ਜਾਵੇਗਾ।
SUSTAINABLE DEVELOPMENT GOALS
ਇਸ ਸਬੰਧੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹਨਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ 28 ਸਤੰਬਰ ਨੂੰ ਸ਼ਾਮੀਂ 4 ਵਜੇ ਕਰਵਾਏ ਜਾ ਰਹੇ ਇਕ ਆਨਲਾਈਨ ਪ੍ਰੋਗਰਾਮ ਵਿਚ ਕੀਤਾ ਜਾਵੇਗਾ ਜੋ ਕਿ ਫੇਸਬੁੱਕ ਅਤੇ ਯੂਟਿਊਬ ’ਤੇ ਲਾਈਵ ਪ੍ਰਸਾਰਿਤ ਕੀਤਾ ਜਾਵੇਗਾ। ਇਹ ਸਮਾਗਮ ਪੰਜਾਬ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵੱਲੋਂ ਸਾਂਝੇ ਰੂਪ ਵਿਚ ਕਰਵਾਇਆ ਜਾ ਰਿਹਾ ਹੈ।
Vini Mahajan
ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਭਾਰਤ ਪ੍ਰਤੀਨਿਧ ਨਾਡੀਆ ਰਾਸ਼ੀਦ ਅਤੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਸਮਾਗਮ ਵਿਚ ਸ਼ਮੂਲੀਅਤ ਕਰਨਗੇ।
Punjab Govt
ਉਹਨਾਂ ਦੱਸਿਆ ਕਿ ਇਹ ਅਵਾਰਡ ਓਨਾਂ ਸਰਕਾਰੀ ਵਿਭਾਗਾਂ, ਐਨਜੀਓ, ਆਮ ਲੋਕਾਂ, ਕਾਰਪੋਰੇਟ, ਫਾਊਂਡੇਸ਼ਨਜ਼, ਸਿੱਖਿਆ ਖੇਤਰ ਅਤੇ ਸੰਸਥਾਵਾਂ ਨੂੰ ਦਿੱਤੇ ਜਾਣੇ ਹਨ ਜਿਨਾਂ ਨੇ ਕਿ ਆਰਥਿਕ ਤਰੱਕੀ, ਸਮਾਜਿਕ ਉੱਨਤੀ ਤੇ ਭਲਾਈ ਲਈ ਪਹਿਲਕਦਮੀ, ਵਾਤਾਵਰਨ ਸਥਿਰਤਾ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਭਾਵਨਾ ਤੋਂ ਇਲਾਵਾ ਏਕੀਕਰਨ, ਆਪਸੀ ਸਾਂਝ ਅਤੇ ਸਾਂਝੇ ਕਾਰਜਾਂ ਵਿਚ ਸੂਬੇ ’ਚ ਸਥਿਰ ਤਰੱਕੀ ਲਈ ਕੋਸ਼ਿਸ਼ਾਂ ਕੀਤੀਆਂ ਹਨ।
Sustainable Development Goal
ਇਹਨਾਂ ਪੁਰਸਕਾਰਾਂ ਬਾਬਤ ਸਾਰੇ ਸਾਰੇ ਵੇਰਵੇ sdg-awards.com ਵੈੱਬਸਾਈਟ ਉੱਤੇ ਵੀ ਉੁਪਲਬਧ ਹਨ। ਬੁਲਾਰੇ ਨੇ ਦੱਸਿਆ ਕਿ ਇਹਨਾਂ ਪੁਰਸਕਾਰਾਂ ਲਈ ਨਾਮਜ਼ਦਗੀਆਂ ਸਤੰਬਰ 2020 ਦੇ ਪਹਿਲੇ ਹਫਤੇ ਵਿਚ ਮੰਗੀਆਂ ਗਈਆਂ ਸਨ ਅਤੇ ਬਹੁਤ ਸਾਰੀਆਂ ਨਾਮਜ਼ਦਗੀਆਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ। ਤੈਅ ਕੀਤੇ ਮਾਪਦੰਡਾਂ ਅਨੁਸਾਰ ਜਿਨਾਂ ਨਾਮਜ਼ਦਗੀਆਂ ਨੇ ਉੱਤਮ ਕੰਮ ਕੀਤੇ ਹੋਣਗੇ ਉਹਨਾਂ ਨੂੰ ਵੱਖ-ਵੱਖ ਕੈਟਾਗਿਰੀਜ਼ ਵਿਚ ਅਵਾਰਡ ਦਿੱਤੇ ਜਾਣਗੇ।