
ਭਾਰਤੀ ਅਰਥਸ਼ਾਸਤਰੀ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਡੂੰਘਾ ਸਦਮਾ
ਚੰਡੀਗੜ੍ਹ: ਭਾਰਤੀ ਅਰਥਸ਼ਾਸਤਰੀ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਡੂੰਘਾ ਸਦਮਾ ਲੱਗਿਆ ਹੈ। ਦਰਅਸਲ ਮੌਂਟੇਕ ਸਿੰਘ ਆਹਲੂਵਾਲੀਆ ਦੀ ਪਤਨੀ ਈਸ਼ਰ ਜੱਜ ਆਹਲੂਵਾਲੀਆ ਦੇਹਾਂਤ ਹੋ ਗਿਆ ਹੈ।
Isher Judge Ahluwalia
ਮਾਹਿਰ ਅਰਥ ਸਾਸ਼ਤਰੀ ਅਤੇ ਯੋਜਨਾ ਕਮਿਸ਼ਨ ਦੇ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦੀ ਪਤਨੀ ਈਸ਼ਰ ਜੱਜ ਆਹਲੂਵਾਲੀਆ (74) ਨੇ 10 ਮਹੀਨੇ ਦਿਮਾਗ ਦੇ ਕੈਂਸਰ ਨਾਲ ਜੂਝਣ ਤੋਂ ਬਾਅਦ ਅੱਜ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤੀ ਤੇ ਦੋ ਪੁੱਤਰ ਛੱਡ ਗਏ ਹਨ।
Isher Judge Ahluwalia and Montek Singh Ahluwalia
ਕੈਪਟਨ ਅਮਰਿੰਦਰ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਆਹਲੂਵਾਲੀਆ 1998 ਤੋਂ 2002 ਤੱਕ ਕੌਮਾਂਤਰੀ ਆਰਥਿਕ ਰਿਸ਼ਤਿਆਂ ਬਾਰੇ ਇੰਡੀਅਨ ਕੌਂਸਲ ਫਾਰ ਰਿਸਰਚ ਦੇ ਬੋਰਡ ਆਫ ਗਵਰਨਰਜ਼ ਦੇ ਚੇਅਰਪਰਸਨ, ਡਾਇਰੈਕਟਰ ਤੇ ਚੀਫ ਐਗਜ਼ੈਕਟਿਵ ਰਹਿਣ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਦੌਰਾਨ ਸੂਬਾਈ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਰਹੇ ਹਨ।
Captain Amarinder Singh
ਕੈਪਟਨ ਅਮਰਿੰਦਰ ਸਿੰਘ ਨੇ ਮੌਂਟੇਕ ਸਿੰਘ ਆਹਲੂਵਾਲੀਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਆਪਣੇ ਸ਼ੋਕ ਸੁਨੇਹੇ ਵਿਚ ਉਹਨਾਂ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।